November 14, 2026, 12:10 am
----------- Advertisement -----------
HomeNewsEntertainmentਦ੍ਰਿਸ਼ਯਮ 2 ਦੇ ਟ੍ਰੇਲਰ ਲਾਂਚ ਤੋਂ ਪਹਿਲਾਂ, ਅਜੇ ਦੇਵਗਨ ਨੇ ਸਾਂਝਾ ਕੀਤਾ...

ਦ੍ਰਿਸ਼ਯਮ 2 ਦੇ ਟ੍ਰੇਲਰ ਲਾਂਚ ਤੋਂ ਪਹਿਲਾਂ, ਅਜੇ ਦੇਵਗਨ ਨੇ ਸਾਂਝਾ ਕੀਤਾ ਫ਼ਿਲਮ ਨਵਾਂ ਪੋਸਟਰ

Published on

----------- Advertisement -----------

ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਦੀ ਫਿਲਮ ‘ਦ੍ਰਿਸ਼ਯਮ’ ‘ਚ ਜ਼ਬਰਦਸਤ ਸਸਪੈਂਸ ਸੀ ਅਤੇ ਹਰ ਵਾਰ ਅਜਿਹਾ ਲੱਗਦਾ ਸੀ ਕਿ ਹੁਣ ਸੱਚ ਸਾਹਮਣੇ ਆਵੇਗਾ, ਨਵਾਂ ਪੱਤਾ ਖੁੱਲ੍ਹੇਗਾ। ਇਹੀ ਕਾਰਨ ਸੀ ਕਿ ਇਸ ਫਿਲਮ ਨੇ ਲੋਕਾਂ ਨੂੰ ਉਨ੍ਹਾਂ ਦੀਆਂ ਸੀਟਾਂ ‘ਤੇ ਬੰਨ੍ਹ ਕੇ ਰੱਖਿਆ। ਸ਼ਾਨਦਾਰ ਅਦਾਕਾਰੀ ਅਤੇ ਕਾਫੀ ਸਸਪੈਂਸ ਨਾਲ ਭਰਪੂਰ ਇਸ ਫਿਲਮ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਸੀ। ਅਜਿਹੇ ‘ਚ ਜਦੋਂ ਤੋਂ ਇਸ ਦੇ ਦੂਜੇ ਭਾਗ ਦੀ ਘੋਸ਼ਣਾ ਹੋਈ ਹੈ, ਹੁਣ ਪ੍ਰਸ਼ੰਸਕ ਇਸ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਹਾਲ ਹੀ ‘ਚ ਮੇਕਰਸ ਨੇ ਦਰਸ਼ਕਾਂ ਦੀ ਉਤਸੁਕਤਾ ਨੂੰ ਦੇਖਦੇ ਹੋਏ ਫਿਲਮ ਦਾ ਰੀਕਾਲ ਟੀਜ਼ਰ ਰਿਲੀਜ਼ ਕੀਤਾ ਸੀ ਅਤੇ ਹੁਣ ਇਸ ਦਾ ਟ੍ਰੇਲਰ ਵੀ ਰਿਲੀਜ਼ ਹੋਣ ਜਾ ਰਿਹਾ ਹੈ। ਸੱਚ ਰੁੱਖ ਦੇ ਬੀਜ ਵਾਂਗ ਹੁੰਦਾ ਹੈ। ਜੋ ਚਾਹੋ ਦਫ਼ਨਾਓ, ਇੱਕ ਦਿਨ ਸਾਹਮਣੇ ਆ ਜਾਂਦਾ ਹੈ, ਯਾਨੀ ਕਿ ਦ੍ਰਿਸ਼ਯਮ ਵਿੱਚ ਕਹਾਣੀ ਜਿੱਥੋਂ ਖਤਮ ਹੋਈ ਸੀ, ਹੁਣ ਉੱਥੋਂ ਦੂਜਾ ਭਾਗ ਸ਼ੁਰੂ ਹੋਵੇਗਾ।

ਜਾਣਕਾਰੀ ਮੁਤਾਬਕ ‘ਦ੍ਰਿਸ਼ਯਮ 2’ ‘ਚ ਮੀਰਾ ਦੇਸ਼ਮੁਖ ਯਾਨੀ ਤੱਬੂ ਦੇ ਬੇਟੇ ਸੈਮ ਦੇ ਗਾਇਬ ਹੋਣ ਦੀ ਜਾਂਚ ਮੁੜ ਸ਼ੁਰੂ ਹੋਵੇਗੀ। ਇਸ ਦੇ ਨਾਲ, ਇੱਕ ਵਾਰ ਫਿਰ ਵਿਜੇ ਸਲਗਾਂਵਕਰ ਡਰ, ਅਪਰਾਧ ਅਤੇ ਪੁਲਿਸ ਜਾਂਚ ਦੇ ਵਿਚਕਾਰ ਆਪਣੇ ਪਰਿਵਾਰ ਨੂੰ ਬਚਾਉਣ ਲਈ ਸੰਘਰਸ਼ ਕਰਦੇ ਨਜ਼ਰ ਆਉਣਗੇ, ਪਰ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਇਸ ਵਾਰ ਉਹ ਸੱਚਾਈ ਨੂੰ ਛੁਪਾਉਣ ਵਿੱਚ ਕਾਮਯਾਬ ਹੁੰਦੇ ਹਨ ਜਾਂ ਨਹੀਂ। ਫਿਲਮ ਦੀ ਗੱਲ ਕਰੀਏ ਤਾਂ ਬਾਲੀਵੁੱਡ ਅਭਿਨੇਤਾ ਅਜੇ ਦੇਵਗਨ ਦੀ ਇਸ ਫਿਲਮ ਦਾ ਪਹਿਲਾ ਭਾਗ ਸਾਲ 2015 ‘ਚ ਰਿਲੀਜ਼ ਹੋਇਆ ਸੀ। ਫਿਲਮ ਦਾ ਨਿਰਦੇਸ਼ਨ ਨਿਸ਼ੀਕਾਂਤ ਕਾਮਤ ਨੇ ਕੀਤਾ ਸੀ। ਫਿਲਮ ਦੇ ਪਹਿਲੇ ਹਿੱਸੇ ‘ਚ ਅਜੇ ਤੋਂ ਇਲਾਵਾ ਸ਼੍ਰਿਆ ਸਰਨ, ਤੱਬੂ, ਇਸ਼ਿਤਾ ਦੱਤਾ ਨਜ਼ਰ ਆਏ ਸਨ। ਫਿਲਮ ‘ਦ੍ਰਿਸ਼ਮ 2’ ‘ਚ ਜਿੱਥੇ ਕੁਝ ਨਵੇਂ ਕਿਰਦਾਰਾਂ ਦੀ ਐਂਟਰੀ ਕੀਤੀ ਗਈ ਹੈ, ਉਥੇ ਪੁਰਾਣੇ ਚਿਹਰੇ ਵੀ ਨਜ਼ਰ ਆਉਣਗੇ। ਤੁਹਾਨੂੰ ਦੱਸ ਦੇਈਏ ਕਿ ਫਿਲਮ ‘ਦ੍ਰਿਸ਼ਯਮ 2’ 18 ਨਵੰਬਰ 2022 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...