November 17, 2026, 3:21 am
----------- Advertisement -----------
HomeNewsLatest Newsਸੁੰਦਰ ਸ਼ਾਮ ਅਰੋੜਾ ਦੀ ਗ੍ਰਿਫਤਾਰੀ ਕਰ ਲਈ ਹੁਣ ਸਰਾਰੀ ਨੂੰ ਵੀ ਗ੍ਰਿਫਤਾਰ...

ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫਤਾਰੀ ਕਰ ਲਈ ਹੁਣ ਸਰਾਰੀ ਨੂੰ ਵੀ ਗ੍ਰਿਫਤਾਰ ਕਰੋ: ਬਾਜਵਾ

Published on

----------- Advertisement -----------

ਚੰਡੀਗੜ੍ਹ, 16 ਅਕਤੂਬਰ : – ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਤਵਾਰ ਨੂੰ ਕਿਹਾ ਹੈ ਕਿ ਸਾਬਕਾ ਉਦਯੋਗ ਮੰਤਰੀ ਅਤੇ ਭਾਜਪਾ ਨੇਤਾ ਸੁੰਦਰ ਸ਼ਾਮ ਅਰੋੜਾ ਦੀ ਗ੍ਰਿਫਤਾਰੀ ਠੀਕ ਸੀ ਪਰ ਭਗਵੰਤ ਮਾਨ ਸਰਕਾਰ ਨੂੰ ਹੁਣ ਭ੍ਰਿਸ਼ਟਾਚਾਰ ਅਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਆਪਣੇ ਕੈਬਨਿਟ ਸਾਥੀ ਫੌਜਾ ਸਿੰਘ ਸਰਾਰੀ ਨੂੰ ਗ੍ਰਿਫਤਾਰ ਕਰਨਾ ਚਾਹੀਦਾ ਹੈ।

ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅਰੋੜਾ ਦੀ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਗ੍ਰਿਫਤਾਰੀ ਤਾਂ ਠੀਕ ਸੀ ਪਰ ਫੌਜਾ ਸਿੰਘ ਸਰਾਰੀ ਬਾਰੇ ਕੀ ਕਹੀਏ ਜਿਸਦੀ ਆਡੀਓ ਕਲਿੱਪ ਪਹਿਲਾਂ ਹੀ ਵਾਇਰਲ ਹੋ ਚੁੱਕੀ ਹੈ ਜਿਸ ਵਿੱਚ ਉਸਨੂੰ ਪੰਜਾਬ ਦੇ ਅਧਿਕਾਰੀਆਂ ਤੋਂ ਪੈਸੇ ਵਸੂਲਣ ਲਈ ਸੌਦਾ ਤੈਅ ਕਰਦੇ ਸੁਣਿਆ ਗਿਆ ਸੀ। ਇਸ ਤੋਂ ਇਲਾਵਾ ਸਰਾਰੀ ਅਤੇ ਉਸ ਦੇ ਓਐਸਡੀ ਤਰਸੇਮ ਲਾਲ ਕਪੂਰ ਦੋਵਾਂ ਨੇ ਪਹਿਲਾਂ ਹੀ ਮੀਡੀਆ ਦੇ ਸਾਹਮਣੇ ਮੰਨਿਆ ਸੀ ਕਿ ਆਡੀਓ ਕਲਿੱਪ ਵਿੱਚ ਆਵਾਜ਼ ਅਸਲ ਵਿੱਚ ਉਨ੍ਹਾਂ ਦੀ ਹੈ। ਇਸ ਲਈ ਕਿਹੜੀ ਚੀਜ਼ ਭਗਵੰਤ ਮਾਨ ਨੂੰ ਸਰਾਰੀ ਨੂੰ ਗ੍ਰਿਫਤਾਰ ਕਰਨ ਅਤੇ ਮੰਤਰੀ ਮੰਡਲ ਤੋਂ ਬਾਹਰ ਕਰਨ ਤੋਂ ਰੋਕ ਰਹੀ ਹੈ ਜਿਵੇਂ ਕਿ ਉਸਨੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਕੁਮਾਰ ਸਿੰਗਲਾ ਨਾਲ ਕੀਤਾ ਸੀ।

ਬਾਜਵਾ ਨੇ ਕਿਹਾ ਕਿ ਉਹ ਰਾਜ ਜਾਂ ਕੇਂਦਰ ਸਰਕਾਰ ਵੱਲੋਂ ਭ੍ਰਿਸ਼ਟ ਅਧਿਕਾਰੀਆਂ ਜਾਂ ਮੰਤਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਕਿਸੇ ਵੀ ਯਤਨ ਦੀ ਹਮੇਸ਼ਾ ਸ਼ਲਾਘਾ ਕਰਨਗੇ। “ਹਾਲਾਂਕਿ, ਮੈਂ ਭਗਵੰਤ ਮਾਨ ਸਰਕਾਰ ਦੇ ਪੱਖਪਾਤੀ ਰਵੱਈਏ ਅਤੇ ਇਸਦੀ ਚੁਣਿੰਦਾ ਲੋਕਾਂ ਖ਼ਿਲਾਫ਼ ਕਾਰਵਾਈ ਦੀ ਨੀਤੀ ਦੇ ਵਿਰੁੱਧ ਹਾਂ। ਬਾਜਵਾ ਨੇ ਕਿਹਾ ਕਿ ਕਾਂਗਰਸੀ ਮੰਤਰੀਆਂ ਖਿਲਾਫ ਦੋਹਰੇ ਮਾਪਦੰਡ ਕਿਉਂ ਹਨ ਜਦੋਂ ਕਿ ਉਨ੍ਹਾਂ ਦੇ ਆਪਣੇ ਹੀ ਮੰਤਰੀ ਭ੍ਰਿਸ਼ਟਾਚਾਰ ਅਤੇ ਫਿਰੌਤੀ ਦੇ ਮਾਮਲਿਆਂ ‘ਚ ਛੁੱਟ ਜਾਂਦੇ ਹਨ। ਬਾਜਵਾ ਨੇ ਭਗਵੰਤ ਮਾਨ ਨੂੰ ਕਿਸਾਨਾਂ ਦੇ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਖਾਸ ਕਰਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਉਠਾਏ ਜਾ ਰਹੇ ਮਸਲਿਆਂ ਨੂੰ ਹੱਲ ਕਰਨ ਦੀ ਵੀ ਅਪੀਲ ਕੀਤੀ।

ਬਾਜਵਾ ਨੇ ਕਿਹਾ ਮਾਨ ਵੱਲੋਂ ਖ਼ੁਦ ਐਲਾਨ ਕੀਤਾ ਗਿਆ ਸੀ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਦਿੱਤੇ ਜਾਣਗੇ ਅਤੇ ਦਾਅਵਾ ਕੀਤਾ ਕਿ ਇਸ ਨਾਲ ਪਾਣੀ ਦੀ ਬੱਚਤ ਹੋਵੇਗੀ। ਮੁੱਖ ਮੰਤਰੀ ਦੀ ਸਲਾਹ ‘ਤੇ ਅਮਲ ਕਰਨ ਵਾਲੇ ਵੱਡੀ ਗਿਣਤੀ ਕਿਸਾਨਾਂ ਬੋਨਸ ਉਡੀਕ ਰਹੇ ਹਨ। ਇਸੇ ਤਰ੍ਹਾਂ ਮਾਨ ਨੇ ਮੂੰਗੀ ਉੱਤੇ 7500 ਰੁਪੈ ਪ੍ਰਤੀ ਕੁਇੰਟਲ ਐਮਐਸਪੀ ਦਾ ਵਾਅਦਾ ਕੀਤਾ ਸੀ ਪਰ ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ 80% ਐਮਐਸਪੀ ਉਡੀਕ ਰਹੇ ਹਨ।

ਬਾਜਵਾ ਨੇ ਕਿਹਾ ਕਿ ਮਾਨ ਸਰਕਾਰ ਖਰਾਬ ਮੌਸਮ ਅਤੇ ਭਾਰੀ ਮੀਂਹ ਕਾਰਨ ਨੁਕਸਾਨੀਆਂ ਫ਼ਸਲਾਂ ਦਾ ਢੁੱਕਵਾਂ ਮੁਆਵਜ਼ਾ ਦੇਣ ‘ਚ ਅਸਫਲ ਰਹੀ ਹੈ। ਜਿਨ੍ਹਾਂ ਕਿਸਾਨਾਂ ਦੀ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨੀ ਗਈ ਸੀ, ਉਹ ਅਜੇ ਵੀ ਰਾਹਤ ਦੀ ਉਡੀਕ ਕਰ ਰਹੇ ਹਨ। ਬਾਜਵਾ ਨੇ ਕਿਹਾ ਕਿ ਬੀਕੇਯੂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਉਨ੍ਹਾਂ ਦੇ ਵੱਡੀ ਗਿਣਤੀ ਸਮਰਥਕ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਧਰਨੇ ‘ਤੇ ਬੈਠੇ ਹਨ। ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਤੁਰੰਤ ਉਗਰਾਹਾਂ ਨਾਲ ਗੱਲਬਾਤ ਦਾ ਇੱਕ ਹੋਰ ਦੌਰ ਚਲਾਉਣ ਤਾਂ ਜੋ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...