October 29, 2026, 1:23 am
----------- Advertisement -----------
HomeNewsEntertainmentVaishali Takkar ਮਾਮਲੇ 'ਚ ਆਇਆ ਵੱਡਾ ਅਪਡੇਟ, ਪੁਲਿਸ ਨੇ ਕੀਤਾ ਖੁਲਾਸਾ

Vaishali Takkar ਮਾਮਲੇ ‘ਚ ਆਇਆ ਵੱਡਾ ਅਪਡੇਟ, ਪੁਲਿਸ ਨੇ ਕੀਤਾ ਖੁਲਾਸਾ

Published on

----------- Advertisement -----------

ਛੋਟੇ ਪਰਦੇ ਦੇ ਮਸ਼ਹੂਰ ਸ਼ੋਅ ‘ਸਸੁਰਾਲ ਸਿਮਰ ਕਾ’ ਦੀ ਅਦਾਕਾਰਾ ਵੈਸ਼ਾਲੀ ਟੱਕਰ ਨੇ ਐਤਵਾਰ ਨੂੰ ਖੁਦਕੁਸ਼ੀ ਕਰ ਲਈ। ਪੁਲਿਸ ਨੂੰ ਮੌਕੇ ਤੋਂ ਸੁਸਾਈਡ ਨੋਟ ਮਿਲਿਆ ਹੈ। ਸ਼ੁਰੂਆਤੀ ਰਿਪੋਰਟਾਂ ‘ਚ ਦੱਸਿਆ ਜਾ ਰਿਹਾ ਸੀ ਕਿ ਪ੍ਰੈੱਸ ਅਫੇਅਰ ਕਾਰਨ ਅਦਾਕਾਰਾ ਨੇ ਇੰਨਾ ਵੱਡਾ ਕਦਮ ਚੁੱਕਿਆ ਹੈ। ਅਤੇ ਹੁਣ ਇਸ ਵਿੱਚ ਕੁਝ ਹੋਰ ਅਪਡੇਟਸ ਆ ਗਏ ਹਨ। ਤਾਜ਼ਾ ਮੀਡੀਆ ਰਿਪੋਰਟਾਂ ਮੁਤਾਬਕ ਵੈਸ਼ਾਲੀ ਦਾ ਗੁਆਂਢੀ ਰਾਹੁਲ ਨਵਲਾਨੀ ਉਸ ਨੂੰ ਲੰਬੇ ਸਮੇਂ ਤੋਂ ਪ੍ਰੇਸ਼ਾਨ ਕਰ ਰਿਹਾ ਸੀ। ਮੌਕੇ ਤੋਂ ਮਿਲੇ ਸੁਸਾਈਡ ਨੋਟ ਤੋਂ ਪਤਾ ਲੱਗਦਾ ਹੈ ਕਿ ਉਹ ਤਣਾਅ ਵਿਚ ਸੀ ਅਤੇ ਉਸ ਦਾ ਗੁਆਂਢੀ ਕਾਰੋਬਾਰੀ ਰਾਹੁਲ ਨਵਲਾਨੀ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਿਹਾ ਸੀ।

ਸਹਾਇਕ ਪੁਲਿਸ ਕਮਿਸ਼ਨਰ (ਏਸੀਪੀ) ਮੋਤੀ ਉਰ ਰਹਿਮਾਨ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦੱਸਿਆ, “ਰਾਹੁਲ ਵੈਸ਼ਾਲੀ ਦਾ ਗੁਆਂਢੀ ਸੀ ਅਤੇ ਸੁਸਾਈਡ ਨੋਟ ਵਿੱਚ ਲਿਖਿਆ ਹੈ ਕਿ ਉਹ ਵੈਸ਼ਾਲੀ ਨੂੰ ਤੰਗ ਕਰਦਾ ਸੀ, ਜਿਸ ਕਾਰਨ ਉਸਨੇ ਆਤਮਘਾਤੀ ਕਦਮ ਚੁੱਕਿਆ। ਉਹ ਕਿਸੇ ਹੋਰ ਨਾਲ ਵਿਆਹ ਕਰਵਾਉਣ ਵਾਲੀ ਸੀ, ਜਿਸ ਕਾਰਨ ਰਾਹੁਲ ਉਸ ਨੂੰ ਪ੍ਰੇਸ਼ਾਨ ਕਰ ਰਿਹਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸਥਾਨਕ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੌਕੇ ਤੋਂ ਇੱਕ ਸੁਸਾਈਡ ਨੋਟ ਮਿਲਿਆ ਹੈ। ਇਸ ਦੇ ਨਾਲ ਹੀ ਤਾਜ਼ਾ ਰਿਪੋਰਟ ਦੇ ਅਨੁਸਾਰ ਪੁਲਿਸ ਨੇ ਰਾਹੁਲ ਅਤੇ ਉਸਦੀ ਪਤਨੀ ਨੂੰ ਵੈਸ਼ਾਲੀ ਨੂੰ ਆਤਮਹੱਤਿਆ ਲਈ ਉਕਸਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।

ਚੋਟੀ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ “ਉਸ (ਟੀਵੀ ਅਦਾਕਾਰਾ ਵੈਸ਼ਾਲੀ ਟੱਕਰ) ਦੇ ਈ-ਗੈਜੇਟਸ ਦੀ ਜਾਂਚ ਕੀਤੀ ਜਾਵੇਗੀ। ਉਸ ਦਾ ਗੁਆਂਢੀ ਰਾਹੁਲ ਉਸ ਨੂੰ ਤੰਗ ਪ੍ਰੇਸ਼ਾਨ ਕਰਦਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਅਦਾਕਾਰਾ ਦੀ ਡਾਇਰੀ ਵੀ ਚੈੱਕ ਕੀਤੀ ਜਾਵੇਗੀ। ਉਹ ਵਿਆਹ ਕਰਨ ਵਾਲੀ ਸੀ, ਪਰ ਉਸ ਨੇ ਇਸ ਵਿੱਚ ਵੀ ਰੁਕਾਵਟ ਪਾਈ।” ਵੈਸ਼ਾਲੀ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਸੀ। ਉਨ੍ਹਾਂ ਨੇ ‘ਯੇ ਰਿਸ਼ਤਾ ਕਯਾ ਕਹਿਲਾਤਾ ਹੈ’, ‘ਸਸੁਰਾਲ ਸਿਮਰ ਕਾ’, ‘ਯੇ ਹੈ ਆਸ਼ਿਕੀ’ ਸਮੇਤ ਕਈ ਸੀਰੀਅਲਾਂ ‘ਚ ਕੰਮ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...