ਚੰਗੀ ਸਿਹਤ ਅਤੇ ਸਿਹਤਮੰਦ ਸਰੀਰ ਲਈ ਸਿਹਤਮੰਦ ਖਾਣਾ ਬਹੁਤ ਜ਼ਰੂਰੀ ਹੈ। ਸਿਹਤਮੰਦ ਖੁਰਾਕ ਵਿੱਚ ਇਹ ਜ਼ਰੂਰੀ ਨਹੀਂ ਹੈ ਕਿ ਤੁਸੀਂ ਮਹਿੰਗੀਆਂ ਚੀਜ਼ਾਂ ਨੂੰ ਸ਼ਾਮਿਲ ਕਰਕੇ ਹੀ ਸਿਹਤਮੰਦ ਰਹਿ ਸਕਦੇ ਹੋ। ਘਰ ’ਚ ਮੌਜੂਦ ਕੁੱਝ ਚੀਜ਼ਾਂ ਨੂੰ ਸ਼ਾਮਿਲ ਕਰਕੇ ਹੀ ਤੁਸੀਂ ਸਿਹਤਮੰਦ ਰਹਿ ਸਕਦੇ ਹੋ।

1.. ਕੇਲਾ-
ਕੇਲੇ ਵਿੱਚ ਪੋਟਾਸ਼ੀਅਮ, ਫਾਈਬਰ, ਕੈਲਸ਼ੀਅਮ, ਮੈਗਨੀਸ਼ੀਅਮ, ਫੋਲੇਟ, ਨਿਆਸੀਨ, ਰਿਬੋਫਲੇਵਿਨ ਅਤੇ ਬੀ6 ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ। ਇਸ ਦਾ ਸੇਵਨ ਕਰਨ ਨਾਲ ਤੁਹਾਡਾ ਸਰੀਰ ਪੂਰੀ ਤਰ੍ਹਾਂ ਊਰਜਾਵਾਨ ਰਹਿੰਦਾ ਹੈ।
2.. ਛੋਲੇ-
ਇਹ ਜ਼ਰੂਰੀ ਨਹੀਂ ਹੈ ਕਿ ਤੁਹਾਡੇ ਸਰੀਰ ਨੂੰ ਮਾਸਾਹਾਰੀ ਚੀਜ਼ਾਂ ਜਿਵੇਂ ਮੀਟ, ਮੱਛੀ, ਚਿਕਨ ਤੋਂ ਹੀ ਪ੍ਰੋਟੀਨ ਮਿਲੇ। ਤੁਸੀ ਆਪਣੀ ਖੁਰਾਕ ਵਿੱਚ ਪ੍ਰੋਟੀਨ ਨਾਲ ਭਰਪੂਰ ਛੋਲਿਆਂ ਨੂੰ ਸ਼ਾਮਿਲ ਕਰ ਸਕਦੇ ਹੋ। ਇਸ ਵਿੱਚ ਫਾਈਬਰ, ਖਣਿਜ, ਵਿਟਾਮਿਨ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ।
3.. ਪਪੀਤਾ-
ਪਪੀਤਾ ਸਿਹਤ ਲਈ ਫਾਇਦੇਮੰਦ ਹੁੰਦਾ ਹੈ। ਇਸ ਦੇ ਸੇਵਨ ਨਾਲ ਪੇਟ ਨਾਲ ਜੁੜੀਆਂ ਬਿਮਾਰੀਆਂ ਵਿੱਚ ਜਲਦੀ ਆਰਾਮ ਮਿਲਦਾ ਹੈ। ਇਸ ਦੇ ਨਾਲ ਹੀ ਪਪੀਤਾ ਹੋਰ ਵੀ ਕਈ ਬਿਮਾਰੀਆਂ ਵਿੱਚ ਫਾਇਦੇਮੰਦ ਹੁੰਦਾ ਹੈ। ਇਸ ਵਿੱਚ ਫਾਈਬਰ ਭਰਪੂਰ ਮਾਤਰਾ ’ਚ ਪਾਇਆ ਜਾਂਦਾ ਹੈ।
4.. ਪਾਲਕ-
ਪਾਲਕ ਦਾ ਸੇਵਨ ਕਰਕੇ ਤੁਸੀਂ ਸਿਹਤਮੰਦ ਰਹਿ ਸਕਦੇ ਹੋ। ਇਸ ਵਿੱਚ ਵਿਟਾਮਿਨ-ਕੇ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ। ਵਿਟਾਮਿਨ-ਕੇ ਤੁਹਾਡੀਆਂ ਹੱਡੀਆਂ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰਦਾ ਹੈ।












