November 25, 2026, 3:51 pm
----------- Advertisement -----------
HomeNewsLatest Newsਬਿਲ ਗੇਟਸ ਨੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ

ਬਿਲ ਗੇਟਸ ਨੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ

Published on

----------- Advertisement -----------

ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਲੋਕਾਂ ਨੂੰ ਗੰਭੀਰ ਰੂਪ ਵਿੱਚ ਬਿਮਾਰ ਹੋਣ ਤੋਂ ਬਚਣ ਲਈ ਜਲਦੀ ਤੋਂ ਜਲਦੀ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਹੈ। ਉਹਨਾਂ ਨੇ ਸਾਵਧਾਨ ਕੀਤਾ ਕਿ ਓਮੀਕਰੋਨ ਵੇਰੀਐਂਟ ਦੇ ਮਾਮਲਿਆਂ ਵਿੱਚ ਵਾਧਾ “ਮਹਾਮਾਰੀ ਦੇ ਸਭ ਤੋਂ ਭਿਆਨਕ ਹਿੱਸੇ” ਵਜੋਂ ਉਭਰ ਸਕਦਾ ਹੈ। ਵਿਸ਼ਵ ਸਿਹਤ ਸੰਗਠਨ ਮੁਤਾਬਕ ਕੋਰੋਨਾ ਵਾਇਰਸ ਦਾ ਓਮੀਕਰੋਨ ਵੇਰੀਐਂਟ ਡੈਲਟਾ ਰੂਪ ਨਾਲੋਂ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਉਹਨਾਂ ਲੋਕਾਂ ਵਿੱਚ ਸੰਕਰਮਣ ਦਾ ਕਾਰਨ ਬਣ ਰਿਹਾ ਹੈ ਜੋ ਪਹਿਲਾਂ ਹੀ ਟੀਕਾਕਰਨ ਕਰਵਾ ਚੁੱਕੇ ਹਨ ਜਾਂ ਜੋ ਕੋਵਿਡ-19 ਤੋਂ ਠੀਕ ਹੋ ਚੁੱਕੇ ਹਨ।


ਗੇਟਸ ਨੇ ਕਿਹਾ ਕਿ ਮੈਂ ਜਾਣਦਾ ਹਾਂ ਕਿ ਕੋਵਿਡ ਦੇ ਇੱਕ ਹੋਰ ਵੱਧ ਰਹੇ ਖ਼ਤਰੇ ਦੇ ਵਿਚਕਾਰ ਛੁੱਟੀਆਂ ਦਾ ਸੀਜ਼ਨ ਹੋਣਾ ਨਿਰਾਸ਼ਾਜਨਕ ਹੈ ਪਰ ਇਹ ਹਮੇਸ਼ਾ ਅਜਿਹਾ ਨਹੀਂ ਹੋਵੇਗਾ। ਕਿਸੇ ਦਿਨ ਮਹਾਮਾਰੀ ਖ਼ਤਮ ਹੋ ਜਾਵੇਗੀ ਅਤੇ ਇਹ ਬਿਹਤਰ ਹੋਵੇਗਾ ਕਿ ਅਸੀਂ ਇਕ-ਦੂਜੇ ਦਾ ਖਿਆਲ ਰੱਖੀਏ। ਅਰਬਪਤੀ ਪਰਉਪਕਾਰੀ ਨੇ ਟਵੀਟ ਕੀਤਾ ਕਿ ਜਿਵੇਂ ਹੀ ਲੱਗ ਰਿਹਾ ਸੀ ਕਿ ਜੀਵਨ ਆਮ ਵਾਂਗ ਹੋਣ ਜਾ ਰਿਹਾ ਹੈ, ਉਵੇਂ ਹੀ ਅਸੀਂ ਹੁਣ ਵਿਸ਼ਵਵਿਆਪੀ ਮਹਾਮਾਰੀ ਦੇ ਸਭ ਤੋਂ ਖਰਾਬ ਦੌਰ ਵਿੱਚ ਦਾਖਲ ਹੋ ਰਹੇ ਹਾਂ। ਓਮੀਕਰੋਨ ਸਾਨੂੰ ਸਭ ਨੂੰ ਪ੍ਰਭਾਵਿਤ ਕਰੇਗਾ। ਮੇਰੇ ਕਈ ਕਰੀਬੀ ਦੋਸਤ ਲਾਗ ਦੇ ਸ਼ਿਕਾਰ ਹੋ ਚੁੱਕੇ ਹਨ ਅਤੇ ਮੈਂ ਆਪਣੀਆਂ ਜ਼ਿਆਦਾਤਰ ਛੁੱਟੀਆਂ ਦੀਆਂ ਯੋਜਨਾਵਾਂ ਨੂੰ ਰੱਦ ਕਰ ਦਿੱਤਾ ਹੈ।
ਗੇਟਸ ਦੀ ਫਾਊਂਡੇਸ਼ਨ ਕੋਵਿਡ-19 ਵੈਕਸੀਨ ਨੂੰ ਵਿਕਸਿਤ ਕਰਨ ਅਤੇ ਵੰਡਣ ਦੇ ਯਤਨਾਂ ਦਾ ਹਿੱਸਾ ਰਹੀ ਹੈ। ਉਹਨਾਂ ਨੇ ਕਿਹਾ ਕਿ ਬੂਸਟਰ ਡੋਜ਼ ਪ੍ਰਾਪਤ ਕਰਨਾ ਸਭ ਤੋਂ ਵਧੀਆ ਸੁਰੱਖਿਆ ਪ੍ਰਦਾਨ ਕਰਦਾ ਹੈ। ਗੇਟਸ ਨੇ ਟਵੀਟ ਕੀਤਾ ਕਿ ਸਭ ਤੋਂ ਵੱਡੀ ਅਣਜਾਣ ਗੱਲ ਇਹ ਹੈ ਕਿ ਓਮੀਕਰੋਨ ਤੁਹਾਨੂੰ ਕਿੰਨਾ ਬਿਮਾਰ ਕਰ ਸਕਦਾ ਹੈ। ਸਾਨੂੰ ਇਸ ਨੂੰ ਗੰਭੀਰਤਾ ਨਾਲ ਲੈਣਾ ਹੋਵੇਗਾ ਜਦੋਂ ਤੱਕ ਅਸੀਂ ਇਸ ਬਾਰੇ ਹੋਰ ਨਹੀਂ ਜਾਣਦੇ ਹਾਂ। ਭਾਵੇਂ ਇਹ ਡੈਲਟਾ ਨਾਲੋਂ ਅੱਧਾ ਡਰਾਉਣਾ ਹੈ, ਅਸੀਂ ਸਭ ਤੋਂ ਖਰਾਬ ਵਾਧਾ ਦੇਖ ਸਕਦੇ ਹਾਂ ਕਿਉਂਕਿ ਇਹ ਬਹੁਤ ਛੂਤਕਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਅੱਜ 8 ਘੰਟੇ ਬਿਜਲੀ ਸਪਲਾਈ ਰਹੇਗੀ ਪ੍ਰਭਾਵਤ

 ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ 8 ਘੰਟੇ ਬਿਜਲੀ ਸਪਲਾਈ ਪ੍ਰਭਾਵਤ ਰਹੇਗੀ, ਜਿਸ ਨਾਲ...

UAE ‘ਚ ਯਾਤਰੀਆਂ ਨਾਲ ਭਰੀ ਬੱਸ ਤੇ ਟਰੱਕ ਦੀ ਭਿਆਨਕ ਟੱਕਰ, ਇੱਕ ਭਾਰਤੀ ਸਮੇਤ 13 ਲੋਕਾਂ ਦੀ ਮੌਤ

ਸੰਯੁਕਤ ਅਰਬ ਅਮੀਰਾਤ ਦੇ ਰਾਸ ਅਲ ਖੈਮਾਹ ਵਿੱਚ ਮੰਗਲਵਾਰ ਨੂੰ ਇੱਕ ਬੱਸ ਅਤੇ ਟਰੱਕ...

ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ, ਦਿੱਲੀ ਹਾਈ ਕੋਰਟ ਨੇ ਦਖ਼ਲ ਦੇਣ ਤੋਂ ਕੀਤਾ ਇਨਕਾਰ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਮੁੜ ਖੋਲ੍ਹਣ ਦੀ ਉਡੀਕ ਕਰ ਰਹੇ ਸਿੱਖ ਸ਼ਰਧਾਲੂਆਂ...

CM ਮਾਨ ਵੱਲੋਂ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ, ਸਾਲ 2026-27 ਲਈ ਗੰਨੇ ਦੀਆਂ ਕੀਮਤਾਂ ‘ਚ 15 ਰੁਪਏ ਦਾ ਕੀਤਾ ਵਾਧਾ

ਪੰਜਾਬ ਸਰਕਾਰ ਨੇ ਸੂਬੇ ਦੇ ਗੰਨਾ ਕਾਸ਼ਤਕਾਰਾਂ ਲਈ ਵੱਡਾ ਐਲਾਨ ਕੀਤਾ ਹੈ। ਮਾਨ ਸਰਕਾਰ...

ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ

ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ...

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...