ਪੀ ਐਮ ਕਿਸਾਨ ਯੋਜਨਾ ਦੀ 12ਵੀਂ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਕੇਂਦਰ ਸਰਕਾਰ ਦੁਆਰਾ ਚਲਾਈ ਜਾਂਦੀ ਹੈ, ਜਿਸ ਵਿੱਚ ਯੋਗ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਵਿੱਚ 2-2 ਹਜ਼ਾਰ ਰੁਪਏ ਭਾਵ ਸਾਲਾਨਾ 6 ਹਜ਼ਾਰ ਰੁਪਏ ਦਾ ਆਰਥਿਕ ਲਾਭ ਦਿੱਤਾ ਜਾਂਦਾ ਹੈ। ਇਸ ਕੜੀ ਵਿੱਚ ਅੱਜ ਪੀਐਮ ਨਰਿੰਦਰ ਮੋਦੀ ਨੇ 12ਵੀਂ ਕਿਸ਼ਤ ਜਾਰੀ ਕੀਤੀ ਹੈ।
ਦੱਸ ਦਈਏ ਕਿ ਜੇਕਰ ਤੁਹਾਨੂੰ ਅਜੇ ਤੱਕ ਕਿਸ਼ਤ ਦਾ ਮੈਸੇਜ ਨਹੀਂ ਆਇਆ ਹੈ, ਤਾਂ ਤੁਸੀਂ ਮਿੰਨੀ ਸਟੇਟਮੈਂਟ ਲੈਣ ਲਈ ਆਪਣੇ ਕਿਸੇ ਵੀ ਨਜ਼ਦੀਕੀ ATM ‘ਤੇ ਜਾ ਕੇ ਆਪਣਾ ਬੈਲੇਂਸ ਚੈੱਕ ਕਰ ਸਕਦੇ ਹੋ। ਇਸ ਤੋਂ ਤੁਸੀਂ ਇਹ ਜਾਣ ਸਕਦੇ ਹੋ ਕਿ 12ਵੀਂ ਕਿਸ਼ਤ ਆ ਗਈ ਹੈ ਜਾਂ ਨਹੀਂ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਕਿਸਾਨ ਆਪਣੀ ਪੀਐਮ-ਕਿਸਾਨ ਅਰਜ਼ੀ ਦੀ ਸਥਿਤੀ ਜਾਣਨ ਲਈ 155261 ਨੰਬਰ ਡਾਇਲ ਕਰ ਸਕਦੇ ਹਨ।
----------- Advertisement -----------
ਕਿਸਾਨਾਂ ਲਈ ਖੁਸ਼ਖਬਰੀ; ਪ੍ਰਧਾਨ ਮੰਤਰੀ ਮੋਦੀ ਵੱਲੋਂ ਕਿਸਾਨ ਸਨਮਾਨ ਨਿਧੀ ਦੀ 12ਵੀਂ ਕਿਸ਼ਤ ਜਾਰੀ
Published on
----------- Advertisement -----------
----------- Advertisement -----------












