June 10, 2026, 10:32 pm
----------- Advertisement -----------
HomeNewsLatest Newsਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ...

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨ ਸਭਾ ‘ਚ ਸਨਮਾਨ

Published on

----------- Advertisement -----------

ਚੰਡੀਗੜ, 17 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਕ ਨਿਵੇਕਲੀ ਪਹਿਲ ਕਰਦਿਆਂ ਬੀਤੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੇ ਕਿਸਾਨਾਂ ਦਾ ਵਿਧਾਨ ਸਭਾ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਸਨਮਾਨ ਕੀਤਾ। ਇਸ ਮੌਕੇ ਉਹਨਾਂ ਕਿਸਾਨਾਂ ਦਾ ਵੀ ਸਨਮਾਨ ਕੀਤਾ ਗਿਆ ਜੋ ਝੋਨੇ ਦੀ ਸਿੱਧੀ ਬਿਜਾਈ ਕਰਦੇ ਹਨ। ਇਸ ਸਨਮਾਨ ਸਮਾਰੋਹ ਵਿੱਚ ਫ਼ਰੀਦਕੋਟ ਜ਼ਿਲੇ 18, ਮੋਗਾ ਦੇ 13, ਸੰਗਰੂਰ ਦੇ 10, ਰੂਪਨਗਰ ਦੇ 1 ਅਤੇ ਗੁਰਦਾਸਪੁਰ 10 ਅਤੇ ਲੁਧਿਆਣਾ ਤੇ ਬਰਨਾਲਾ ਦੇ 7 ਵਾਤਾਵਰਨ ਪ੍ਰੇਮੀ ਕਿਸਾਨਾਂ ਦਾ ਸਨਮਾਨ ਕੀਤਾ ਗਿਆ।

ਸਨਮਾਨ ਸਮਾਰੋਹ ਦੌਰਾਨ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸੰਧਵਾਂ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਵੱਲੋਂ ਦਿਖਾਏ ਗਏ ਮਾਰਗ ਉੱਤੇ ਚੱਲਦਿਆਂ ਖੇਤੀ ਕਰ ਰਹੇ ਕਿਸਾਨਾਂ ਦਾ ਸਨਮਾਨ ਕਰਕੇ ਉਹ ਖੁਦ ਸਨਮਾਨਿਤ ਹੋਇਆ ਮਹਿਸੂਸ ਕਰ ਰਹੇ ਹਨ ਕਿਉਂਕਿ ਇਹ ਕਿਸਾਨ ਸਮਾਜ ਲਈ ਬਹੁਤ ਵੱਡਾ ਉਪਰਾਲਾ ਕਰ ਰਹੇ ਹਨ। ਉਹਨਾਂ ਕਿਹਾ ਕਿ ਵਿਧਾਨ ਸਭਾ ਵਿੱਚ ਇਸ ਤਰਾਂ ਦਾ ਇਹ ਪਹਿਲਾ ਸਮਾਗਮ ਹੋਇਆ ਹੈ ਜਿਸ ਵਿੱਚ ਵਾਤਾਵਰਨ ਨਾਲ ਜੁੜੇ ਹੋਏ ਲੋਕਾਂ ਨੂੰ ਮਿਲ ਬੈਠ ਕੇ ਵਿਚਾਰ ਚਰਚਾ ਕਰਨ ਦਾ ਮੌਕਾ ਮਿਲਿਆ ਹੈ। ਇਸ ਮੌਕੇ ਉਨਾਂ ਨੇ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀ ਕਰਨ ਲਈ ਵੱਧ ਤੋਂ ਵੱਧ ਮਦਦ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਪੰਜਾਬ ਰਾਜ ਦੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਏ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਇਸ ਨਿਵੇਕਲੇ ਕਿਸਮ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਇਹ ਪ੍ਰੋਗਰਾਮ ਪੰਜਾਬ ਦੇ ਕਿਸਾਨਾਂ ਲਈ ਮਾਰਗ ਦਰਸ਼ਕ ਦਾ ਕੰਮ ਕਰੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਬਹੁਤ ਗੰਭੀਰਤਾ ਨਾਲ ਯਤਨਸ਼ੀਲ ਹੈ ਅਤੇ ਹਰ ਪੱਧਰ ‘ਤੇ ਇਸ ਬਾਰੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਉਹਨਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਨੁੱਖ ਨੂੰ ਧਰਤੀ ‘ਤੇ ਰਹਿਣ ਲਈ ਸਭ ਤੋਂ ਵੱਧ ਸ਼ੁੱਧ ਵਾਤਾਵਰਨ ਦੀ ਲੋੜ ਹੈ। ਇਸ ਮੌਕੇ 100 ਦੇ ਕਰੀਬ ਕਿਸਾਨਾਂ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਨ ਸਭਾ ਦੀ ਪ੍ਰੀਵਲੇਜ਼ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਵੱਲੋਂ ਸਨਮਾਨ ਪੱਤਰ ਦਿੱਤੇ ਗਏ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਭਾਈ ਘਨਈਆ ਕੈਂਸਰ ਰੋਕੋ ਸੇਵਾ ਸੋਸਾਇਟੀ ਫਰੀਦਕੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ, ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵੀ ਹਾਜ਼ਰ ਸਨ।    

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...