November 17, 2026, 8:18 am
----------- Advertisement -----------
HomeNewsLatest Newsਰੰਗਲਾ ਪੰਜਾਬ ਸਿਰਫ਼ ਇਸ਼ਤਿਹਾਰਾਂ ਵਿੱਚ, ਅਸਲ ਵਿੱਚ, 'ਆਪ' ਕਈ ਖੇਤਰਾਂ ਵਿੱਚ ਫ਼ੇਲ...

ਰੰਗਲਾ ਪੰਜਾਬ ਸਿਰਫ਼ ਇਸ਼ਤਿਹਾਰਾਂ ਵਿੱਚ, ਅਸਲ ਵਿੱਚ, ‘ਆਪ’ ਕਈ ਖੇਤਰਾਂ ਵਿੱਚ ਫ਼ੇਲ – ਬਾਜਵਾ

Published on

----------- Advertisement -----------

ਚੰਡੀਗੜ੍ਹ, 17 ਅਕਤੂਬਰ : – ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ‘ਤੇ ਮੀਡੀਆ ‘ਚ ਜੋ ਰੰਗਲਾ ਪੰਜਾਬ ਇਸ਼ਤਿਹਾਰਾਂ ਚ ਦਿਖਾ ਰਹੀ ਹੈ, ਜ਼ਮੀਨੀ ਹਕੀਕਤ ਉਸ ਦੇ ਬਿਲਕੁਲ ਉਲਟ ਹੈ। ਇਹ ਵਿਚਾਰ ਪ੍ਰਗਟਾਉਂਦਿਆਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਕਿਹਾ ਕਿ ‘ਆਪ’ ਸਰਕਾਰ ਹਕੀਕੀ ਤੌਰ ਤੇ ਪੂਰੀ ਤਰ੍ਹਾਂ ਫ਼ੇਲ ਸਿੱਧ ਹੋ ਰਹੀ ਹੈ। ਪੰਜਾਬ ਵਿੱਚ ਖੇਤੀਬਾੜੀ, ਵਿਕਾਸ ਅਤੇ ਅਮਨ-ਕਾਨੂੰਨ ਸਮੇਤ ਕਈ ਖ਼ੇਤਰਾਂ ਦਾ ਕੁਝ ਮੀਡੀਆ ਹਿੱਸੇ ਚ ਇਸ਼ਤਿਹਾਰਾਂ ਰਾਹੀਂ, ਆਮ ਆਦਮੀ ਪਾਰਟੀ ਇਸ ਦੇ ਉਲਟ ਝੂਠਾ ਪ੍ਰਚਾਰ ਕਰ ਰਹੀ ਹੈ। ਬਾਜਵਾ ਨੇ ਕਿਹਾ ਕਿ ਬੀਕੇਯੂ ਏਕਤਾ ਉਗਰਾਹਾਂ ਦੇ ਬੈਨਰ ਹੇਠ ਕਿਸਾਨਾਂ ਨੇ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਗਰੂਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਅਣਮਿੱਥੇ ਸਮੇਂ ਲਈ ਅੰਦੋਲਨ ਸ਼ੁਰੂ ਕੀਤਾ ਹੋਏ ਇੱਕ ਹਫ਼ਤੇ ਤੋਂ ਵੱਧ ਸਮਾਂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਮੰਗਾਂ ‘ਤੇ ਭਰੋਸਾ ਦੇਣ ਦੇ ਬਾਵਜੂਦ ਜਿਨ੍ਹਾਂ ਕਿਸਾਨਾਂ ਦੀ ਫਸਲ ਬਰਸਾਤ ਅਤੇ ਕੀੜਿਆਂ ਦੇ ਹਮਲੇ ਕਾਰਨ ਨੁਕਸਾਨੀ ਗਈ ਸੀ, ਉਨ੍ਹਾਂ ਨੂੰ ਮੁਆਵਜ਼ਾ, ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ 200 ਰੁਪਏ ਪ੍ਰਤੀ ਕੁਇੰਟਲ ਦੀ ਵਿੱਤੀ ਸਹਾਇਤਾ, ਜ਼ਮੀਨ ਗ੍ਰਹਿਣ ਕਰਨ ਲਈ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ, ਡੇਅਰੀ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੱਕੀ, ਮੂੰਗੀ ਅਤੇ ਬਾਸਮਤੀ ਵਰਗੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਅਤੇ ਬਿਮਾਰੀ ਕਾਰਨ ਸ਼ਿਕਾਰ ਹੋਏ ਪਸ਼ੂਆਂ ਦਾ ਮੁਆਵਜਾ ਵੀ ਨਹੀਂ ਦਿੱਤਾ ਗਿਆ ਹੈ! ਸਾਫ ਹੈ ਕਿ ਸਰਕਾਰ ਹੁਣ ਆਪਣੇ ਵਾਅਦਿਆਂ ਤੋਂ ਮੂੰਹ ਮੋੜ ਰਹੀ ਹੈ। ਪੰਜਾਬ ਦੇ ਪੇਂਡੂ ਅਤੇ ਸ਼ਹਿਰੀ ਵਿਕਾਸ ਦੀ ਸਥਿਤੀ ‘ਤੇ ਚੁਟਕੀ ਲੈਂਦਿਆਂ ਬਾਜਵਾ ਨੇ ਕਿਹਾ ਕਿ ਰੇਤ ਅਤੇ ਬਜਰੀ ਸਮੇਤ ਜ਼ਰੂਰੀ ਉਸਾਰੀ ਸਮੱਗਰੀ ਦੀ ਭਾਰੀ ਕਮੀ ਨੇ ਸੂਬੇ ਦੇ ਵਿਕਾਸ ਕਾਰਜਾਂ ਨੂੰ ਰੋਕ ਦਿੱਤਾ ਹੈ। ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (NHAI) ਨੇ ਵੀ ਇਸੇ ਕਾਰਨ ਆਪਣੇ ਪ੍ਰੋਜੈਕਟ ਬੰਦ ਕਰ ਦਿੱਤੇ ਹਨ। ਪੰਜਾਬ ਦੇ ਵਸਨੀਕ ਆਪਣੀਆਂ ਲੋੜਾਂ ਪੂਰੀਆਂ ਕਰਨ ਲਈ ਗੁਆਂਢੀ ਰਾਜਾਂ ਤੋਂ ਮਹਿੰਗੇ ਰੇਟਾਂ ‘ਤੇ ਰੇਤ ਖਰੀਦਣ ਲਈ ਮਜਬੂਰ ਹਨ। ਰੇਤ ਦੀ ਘਾਟ ਕਾਰਨ ਉਸਾਰੀ ਮਜ਼ਦੂਰ, ਦਿਹਾੜੀਦਾਰ ਅਤੇ ਮਨਰੇਗਾ ਮਜ਼ਦੂਰਾਂ ਨੂੰ ਰੁਜ਼ਗਾਰ ਨਾ ਮਿਲਣ ਕਾਰਨ ਆਪਣਾ ਗੁਜ਼ਾਰਾ ਚਲਾਉਣਾ ਔਖਾ ਹੋ ਜਾਂਦਾ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸਭ ਤੋਂ ਹੇਠਲੇ ਪੱਧਰ ’ਤੇ ਹੈ। ਪੁਲਿਸ ਦੀ ਗ੍ਰਿਫ਼ਤ ਤੋਂ ਖੌਫਨਾਕ ਦੋਸ਼ੀ ਫ਼ਰਾਰ ਹੋ ਰਹੇ ਹਨ। ਇੱਥੋਂ ਤੱਕ ਕਿ ਅੱਜ ਕੱਲ੍ਹ ਸਭ ਤੋਂ ਛੋਟੇ ਅਪਰਾਧੀਆਂ ਕੋਲ ਬੰਦੂਕਾਂ ਹਨ। ਕੁਝ ਦਿਨ ਪਹਿਲਾਂ ਮੋਗਾ ਦੇ ਸੀਆਈਏ ਸਟਾਫ਼ ਦੇ ਇੰਚਾਰਜ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਹੱਸਦੇ ਹੋਏ ਅਤੇ ਪਿੱਠ ਥਪਥਪਾਉਂਦੇ ਦੇਖਿਆ ਗਿਆ ਸੀ। ਇਹ ਉਦਾਹਰਣਾਂ ‘ਆਪ’ ਸਰਕਾਰ ਦੇ ਅਧੀਨ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਡੂੰਘੇ ਗਠਜੋੜ ਨੂੰ ਦਰਸਾਉਂਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...