November 16, 2026, 11:56 pm
----------- Advertisement -----------
HomeNewsLatest Newsਰਾਜਾ ਵੜਿੰਗ ਨੇ ਕਾਂਗਰਸ ਦੀ ਪ੍ਰਧਾਨਗੀ ਲਈ 'ਪ੍ਰਾਕਸੀ' ਉਮੀਦਵਾਰ ਬਾਰੇ ਦੋਸ਼ਾਂ ਨੂੰ...

ਰਾਜਾ ਵੜਿੰਗ ਨੇ ਕਾਂਗਰਸ ਦੀ ਪ੍ਰਧਾਨਗੀ ਲਈ ‘ਪ੍ਰਾਕਸੀ’ ਉਮੀਦਵਾਰ ਬਾਰੇ ਦੋਸ਼ਾਂ ਨੂੰ ਖਾਰਜ ਕੀਤਾ

Published on

----------- Advertisement -----------

ਚੰਡੀਗੜ੍ਹ, 17 ਅਕਤੂਬਰ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ ਕਿ ਮਲਿਕਾਅਰਜੁਨ ਖੜਗੇ ਪ੍ਰਧਾਨ ਦੇ ਅਹੁਦੇ ਲਈ ਗਾਂਧੀ ਪਰਿਵਾਰ ਦੇ ‘ਪ੍ਰੌਕਸੀ’ ਉਮੀਦਵਾਰ ਹਨ। ਉਨ੍ਹਾਂ ਕਿਹਾ ਕਿ ਚੋਣ ਲੜ ਰਹੇ ਡਾ. ਸ਼ਸ਼ੀ ਥਰੂਰ ਵੀ ਇਕ ਸੀਨੀਅਰ ਅਤੇ ਸਤਿਕਾਰਤ ਨੇਤਾ ਹਨ, ਜਿਨ੍ਹਾਂ ਨੇ ਚੋਣ ਦੀ ਪਾਰਦਰਸ਼ਤਾ ‘ਤੇ ਸਵਾਲ ਹੀ ਨਹੀਂ ਉਠਾਏ, ਸਗੋਂ ਵਿਰੋਧੀ ਸਿਆਸੀ ਪਾਰਟੀਆਂ ਨੂੰ ਹੀ ਦਰਦ ਹੋ ਰਿਹਾ ਹੈ |
ਇੱਥੇ ਆਪਣੀ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਉਨ੍ਹਾਂ ਸਵਾਲ ਕੀਤਾ ਕਿ ਤੁਸੀਂ ਕਿਸ ਤਰ੍ਹਾਂ ਅੰਦਾਜ਼ਾ ਲਗਾ ਸਕਦੇ ਹੋ ਕਿ ਕਿਸ ਨੇ ਕਿਸ ਨੂੰ ਵੋਟ ਪਾਈ ਹੈ?
ਵੜਿੰਗ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਕਰੀਬ 10,000 ਡੈਲੀਗੇਟਾਂ ਦੀਆਂ ਵੋਟਾਂ ਹਨ। ਤੁਸੀਂ 10000 ਵੋਟਰਾਂ ਨੂੰ ਬਿਨਾਂ ਕਿਸੇ ਦੇ ਧਿਆਨ ਦੇ ਕਿਵੇਂ ਪ੍ਰਭਾਵਿਤ ਕਰ ਸਕਦੇ ਹੋ। ਹਰ ਵੋਟਰ ਨੇ ਬਿਨਾਂ ਕਿਸੇ ਦਬਾਅ ਦੇ ਆਪਣੀ ਮਰਜ਼ੀ ਨਾਲ ਵੋਟ ਪਾਈ ਹੈ।
ਸੂਬਾ ਕਾਂਗਰਸ ਪ੍ਰਧਾਨ ਨੇ ਕਾਂਗਰਸ ਵੱਲੋਂ ਅਪਣਾਈ ਗਈ ਲੋਕਤੰਤਰੀ ਪ੍ਰਕਿਰਿਆ ‘ਤੇ ਵਿਰੋਧੀ ਪਾਰਟੀਆਂ ਦੀ ਆਲੋਚਨਾ ਦੀ ਨਿਖੇਧੀ ਕੀਤੀ। ਉਨ੍ਹਾਂ ਵਿਰੋਧੀ ਪਾਰਟੀਆਂ ਦੇ ਦਾਅਵਿਆਂ ਕਿ ਖੜਗੇ ਗਾਂਧੀ ਪਰਿਵਾਰ ਦੇ ਪ੍ਰੌਕਸੀ ਉਮੀਦਵਾਰ ਹਨ, ਉੱਪਰ ਵਰ੍ਹਦੇ ਹੋਏ ਕਿਹਾ ਕਿ ਕਾਂਗਰਸ ਦੀ ਪਾਰਦਰਸ਼ੀ ਚੋਣ ਪ੍ਰਕਿਰਿਆ ਨੇ ਹੁਣ ਪਰਿਵਾਰਵਾਦ ਦੇ ਦੋਸ਼ਾਂ ਨੂੰ ਖੋਹ ਲਿਆ ਹੈ, ਜਿਸ ਕਾਰਨ ਅਜਿਹੀਆਂ ਗੱਲਾਂ ਕਹੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਮੰਨ ਲਓ ਕਿ ਜਿਸ ਉਮੀਦਵਾਰ ਨੂੰ ਗਾਂਧੀ ਪਰਿਵਾਰ ਦਾ ਪ੍ਰੋਕਸੀ ਕਿਹਾ ਜਾ ਰਿਹਾ ਹੈ, ਉਹ ਜਿੱਤ ਜਾਂਦਾ ਹੈ ਤਾਂ ਕੀ ਉਹ ਦੇਸ਼ ਭਰ ਦੇ ਪਾਰਟੀ ਵਰਕਰਾਂ ਵਿਚ ਗਾਂਧੀ ਪਰਿਵਾਰ ਦਾ ਪ੍ਰਭਾਵ ਕਬੂਲ ਨਹੀਂ ਕਰੇਗਾ? ਅੱਜ ਦੀ ਚੋਣ ਇਹ ਸਪੱਸ਼ਟ ਕਰ ਦੇਵੇਗੀ ਕਿ ਦੇਸ਼ ਭਰ ਦੇ ਕਾਂਗਰਸੀ ਵਰਕਰਾਂ ਦੇ ਦਿਲਾਂ ‘ਤੇ ਕੌਣ ਰਾਜ ਕਰਦਾ ਹੈ।
ਵੜਿੰਗ ਨੇ ਕਿਹਾ ਕਿ ਜੋ ਵੀ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਚੋਣ ਜਿੱਤੇਗਾ, ਇਹ ਜ਼ਮੀਨੀ ਪੱਧਰ ‘ਤੇ ਕਾਂਗਰਸੀ ਵਰਕਰਾਂ ਦੀ ਜਿੱਤ ਹੋਵੇਗੀ | ਕਿਉਂਕਿ ਉਨ੍ਹਾਂ ਦਾ ਮੁਖੀ ਉਨ੍ਹਾਂ ਦੇ ਨੁਮਾਇੰਦਿਆਂ ਦੁਆਰਾ ਚੁਣਿਆ ਜਾਵੇਗਾ ਨਾ ਕਿ ਨਾਗਪੁਰ ਮਹਿਲ ਤੋਂ ਥੋਪਿਆ ਵਿਅਕਤੀ।
ਉਨ੍ਹਾਂ ਕਾਂਗਰਸ ਦੀ ਚੋਣ ਪ੍ਰਕਿਰਿਆ ‘ਤੇ ਸਵਾਲ ਉਠਾਉਣ ਵਾਲੀਆਂ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਜਿਹੀਆਂ (ਕਾਂਗਰਸ ਵਰਗੀਆਂ) ਚੋਣਾਂ ਕਰਵਾਉਣ ਦੀ ਚੁਣੌਤੀ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...