November 17, 2026, 8:08 am
----------- Advertisement -----------
HomeNewsLatest Newsਬਾਜਵਾ ਨੇ ਮਾਨ ਨੂੰ ਕਿਹਾ ਗੁਜਰਾਤ ਚੋਣਾਂ ਲਈ ਪੰਜਾਬ ਨੂੰ ਨਾ ਛੱਡੋ

ਬਾਜਵਾ ਨੇ ਮਾਨ ਨੂੰ ਕਿਹਾ ਗੁਜਰਾਤ ਚੋਣਾਂ ਲਈ ਪੰਜਾਬ ਨੂੰ ਨਾ ਛੱਡੋ

Published on

----------- Advertisement -----------

ਚੰਡੀਗੜ੍ਹ, 18 ਅਕਤੂਬਰ : – ਕਾਂਗਰਸ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਜਰਾਤ ਚੋਣਾਂ ‘ਚ ਪ੍ਰਚਾਰ ਲਈ ਪੰਜਾਬ ਨੂੰ ਪੂਰੀ ਤਰ੍ਹਾਂ ਨਾਲ ਤਿਆਗਣ ਲਈ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ “ਇੰਝ ਜਾਪਦਾ ਹੈ ਜਿਵੇਂ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਅਫਸਰਸ਼ਾਹੀ ਦੇ ਰਹਿਮੋ-ਕਰਮ ‘ਤੇ ਛੱਡ ਦਿੱਤਾ ਹੈ, ਜੋ ਪਹਿਲਾਂ ਹੀ ਜਨਤਕ ਸੇਵਾਵਾਂ ਦੇਣ ਸਮੇਂ ਆਪਣੇ ਉਦਾਸੀਨ ਰਵੱਈਏ ਲਈ ਜਾਣੇ ਜਾਂਦੇ ਹਨ । ਬਹੁਤੇ ਸਰਕਾਰੀ ਦਫਤਰਾਂ ਦਾ ਕੰਮ ਉਦੋਂ ਠੱਪ ਹੋ ਜਾਂਦਾ ਹੈ ਜਦੋਂ ਭਗਵੰਤ ਮਾਨ ਆਪਣੇ ਸਿਆਸੀ ਮਾਲਕ ਅਰਵਿੰਦ ਕੇਜਰੀਵਾਲ ਦੇ ਕਹਿਣ ‘ਤੇ ਹਰ ਤੀਜੇ ਦਿਨ ਗੁਜਰਾਤ ਲਈ ਰਵਾਨਾ ਹੋ ਜਾਂਦੇ ਜਾਂਦੇ ਹਨ।
ਬਾਜਵਾ ਨੇ ਕਿਹਾ ਅਜਿਹੇ ਹਾਲਾਤ ‘ਚ ਲੋਕਾਂ ਕੋਲ ਸੀਨੀਅਰ ਅਫਸਰਾਂ ਸਮੇਤ ਸਰਕਾਰੀ ਕਰਮਚਾਰੀਆਂ ਤੋਂ ਬਿਨਾਂ ਕਿਸੇ ਸਹਾਇਤਾ ਦੇ ਆਪਣੇ ਰੋਜ਼ਾਨਾਂ ਦੇ ਕੰਮ ਕਰਵਾਉਣ ਲਈ ਇੰਤਜ਼ਾਰ ਤੋਂ ਇਲਾਵਾ ਕੋਈ ਵਿਕਲਪ ਨਹੀਂ ਹੈ ।
ਬਾਜਵਾ ਨੇ ਕਿਹਾ ਕਿ ਚੋਣਾਂ ਆਉਂਦੀਆਂ-ਜਾਂਦੀਆਂ ਰਹਿੰਦੀਆਂ ਹਨ, ਭਗਵੰਤ ਮਾਨ ਨੂੰ ਸਮਝਣਾ ਚਾਹੀਦਾ ਹੈ ਕਿ ਇਸ ਸੂਬੇ ਦੇ ਲੋਕਾਂ ਨੇ ਉਨ੍ਹਾਂ ਦੀ ਪਾਰਟੀ ਨੂੰ ਇਹ ਵਿਸ਼ਵਾਸ ਦਿਵਾਇਆ ਹੈ ਕਿ ਉਹ ਲੋਕਾਂ ਦੀ ਬਿਹਤਰੀ ਲਈ ਕੰਮ ਕਰਨਗੇ ਪਰ ਸਰਕਾਰ ਦੇ ਅਮਲ ‘ਚ ਅਰਵਿੰਦ ਕੇਜਰੀਵਾਲ ਦੇ ਕੰਮਾ ਲਈ ਤਰਜੀਹਾਂ ਹਨ। ਬਾਜਵਾ ਨੇ ਕਿਹਾ, ਪੰਜਾਬ ਦੇ ਲੋਕਾਂ ਨੂੰ ਸਿਰਫ਼ ਗੁਜਰਾਤ ਚੋਣਾਂ ਲਈ ਛੱਡਣਾ ਉਨ੍ਹਾਂ ਨੂੰ ਪੂਰੀ ਤਰ੍ਹਾਂ ਪ੍ਰੇਸ਼ਾਨ ਕਰਨ ਦੇ ਬਰਾਬਰ ਹੈ।
ਉਨ੍ਹਾਂ ਕਿਹਾ ਕਿ ਜਦੋਂ ਭਗਵੰਤ ਮਾਨ ਗੁਜਰਾਤ ਵਿੱਚ ਕੇਜਰੀਵਾਲ ਨਾਲ ਘੁੰਮ ਰਹੇ ਹਨ ਨ ਤਾਂ ਇਸ ਦੌਰਾਨ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਵੱਲੋਂ ਪੰਜਾਬ ਦੇ ਪੂਰੇ ਖੇਤਰ ਵਿੱਚ ਗੈਂਗਸਟਰਾਂ ਦੀਆਂ ਰਿਹਾਇਸ਼ਾਂ ਅਤੇ ਸੰਭਾਵਿਤ ਛੁਪਣਗਾਹਾਂ ‘ਤੇ ਛਾਪੇਮਾਰੀ ਅਤੇ ਤਲਾਸ਼ੀ ਮੁਹਿੰਮ ਕੀਤੀ ਜਾ ਰਹੀ ਹੈ ਤਾਂ ਇਸ ਦਾ ਅਰਥ ਇਹ ਨਹੀਂ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਤਾਲਮੇਲ ਦੀ ਅਣਹੋੰਦ ਕਾਰਨ ਗੈਂਗਸਟਰਾਂ ਖ਼ਿਲਾਫ ਕਾਰਵਾਈ ਕਰਨ ‘ਚ ਅਸਫ਼ਲ ਸਿੱਧ ਹੋ ਰਹੀ ਹੈ ।
ਬਾਜਵਾ ਨੇ ਕਿਹਾ ਕਿ ਜੇਕਰ ਭਗਵੰਤ ਮਾਨ ਪੰਜਾਬ ‘ਚੋਂ ਗੈਂਗਸਟਰਾਂ ਦਾ ਸਫ਼ਾਇਆ ਕਰਨਾ ਚਾਹੁੰਦੇ ਹਨ ਅਤੇ ਸੂਬੇ ‘ਚ ਕਾਨੂੰਨ ਵਿਵਸਥਾ ਦੀ ਵਿਗੜ ਚੁੱਕੀ ਸਥਿਤੀ ‘ਚ ਕੁਝ ਸੁਧਾਰ ਲਿਆਉਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ਼ ਕਰਨ ਸਮੇਤ ਕੁੱਝ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ, ਜੋ ਕਿ ਗੈਂਗਸਟਰਾਂ ਦਾ ਵੱਡਾ ਅੱਡਾ ਬਣ ਚੁੱਕੀਆਂ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...