November 16, 2026, 3:05 am
----------- Advertisement -----------
HomeNewsEntertainmentਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਇੱਕ ਸਟਾਰਲਾਈਟ ਸ਼ਾਮ ਦੇ ਨਾਲ ਨਵੇਂ ਮਿਊਜ਼ਿਕ ਪ੍ਰੋਡਕਸ਼ਨ...

ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਇੱਕ ਸਟਾਰਲਾਈਟ ਸ਼ਾਮ ਦੇ ਨਾਲ ਨਵੇਂ ਮਿਊਜ਼ਿਕ ਪ੍ਰੋਡਕਸ਼ਨ ਲੇਬਲ “MTL ਪ੍ਰੋਡਕਸ਼ਨ” ਦਾ ਸ਼ਾਨਦਾਰ ਲਾਂਚ

Published on

----------- Advertisement -----------

19 ਅਕਤੂਬਰ 2022- ਦਰਸ਼ਕ ਵਿਸ਼ਵ ਪੱਧਰ ‘ਤੇ ਪੰਜਾਬੀ ਸੰਗੀਤ ਦੀ ਪ੍ਰਸ਼ੰਸਾ ਕਰਦੇ ਹਨ ਜੋ ਕਿਸੇ ਭੂਗੋਲਿਕ ਸੀਮਾਵਾਂ ਨਾਲ ਬੱਝਿਆ ਨਹੀਂ ਹੈ, ਇਸ ਵਿੱਚ ਇੱਕ ਹੋਰ ਨਾਮ ਜੁੜਨ ਜਾ ਰਿਹਾ ਹੈ – MTL ਪ੍ਰੋਡਕਸ਼ਨ। ਇੱਕ ਮਸ਼ਹੂਰ ਅੰਤਰਰਾਸ਼ਟਰੀ ਬਿਜ਼ਨੈਸ ਇੰਟਰਪ੍ਰਾਈਜ਼ ‘ਮਾਨ ਟਰੇਡਰਜ਼ ਲਿਮਿਟੇਡ’ ਦੁਆਰਾ ਗੁਰਵਿੰਦਰ ਮਾਨ ਨੇ ਆਪਣੀਆਂ ਚਾਰ ਨਵੀਆਂ ਹੁਨਰਮੰਦ ਪ੍ਰਤਿਭਾਵਾਂ ਨੂੰ ਲੋਕਾਂ ਦੇ ਸਾਹਮਣੇ ਪੇਸ਼ ਕੀਤਾ ਜੋ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਪ੍ਰਵੇਸ਼ ਕਰ ਰਹੇ ਹਨ।

ਮੇਹਵਿਸ਼ ਢਿੱਲੋਂ, ਦੀਪ ਅਮਨ, ਬਾਬਾ ਰਾਜਾ ਅਤੇ ਦੀਪ ਮਹਿਰਾਜ, ਇਹਨਾਂ ਚਾਰ ਉੱਭਰ ਰਹੇ ਗਾਇਕਾਂ ਨੇ ਨਵੇਂ ਲੇਬਲ ਰਾਹੀਂ ਆਪਣੇ ਆਉਣ ਵਾਲੇ ਗੀਤਾਂ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੀਆਂ ਸ਼ਾਨਦਾਰ ਅਤੇ ਮਨਮੋਹਕ ਆਵਾਜ਼ਾਂ ਨਾਲ ਦਰਸ਼ਕਾਂ ਨੂੰ ਮੰਤਰਮੁਗਧ ਕੀਤਾ। ਪ੍ਰੋਡਕਸ਼ਨ ਕੰਪਨੀ ਵੱਲੋਂ ਰਿਲੀਜ਼ ਕੀਤੇ ਜਾਣ ਵਾਲੇ ਗੀਤਾਂ ਦੇ ਬੋਲ ਬਾਬੂ ਸਿੰਘ ਮਾਨ ਨੇ ਲਿਖੇ ਹਨ ਅਤੇ ਮਿਸਟਰ ਵਾਓ, ਬਿਰਗੀ ਵੀਰਜ਼, ਸੋਨੂੰ ਸੱਗੂ, ਲਵੀ ਅਖਤਰ, ਮਨਪ੍ਰੀਤ ਸਿੰਘ ਅਤੇ ਜੱਜ ਸਾਬ ਨੇ ਸੰਗੀਤ ਦਿੱਤਾ ਹੈ। ਇਸ ਤੋਂ ਇਲਾਵਾ ਮਸ਼ਹੂਰ ਮਾਸ਼ਾ ਅਲੀ, ਫਿਰੋਜ਼ ਖਾਨ, ਨਵੀਦ ਅਖਤਰ ਅਤੇ ਜੈਸਮੀਨ ਅਖਤਰ ਨੇ ਵੀ ਕੰਪਨੀ ਲਈ ਨਵੇਂ ਗੀਤਾਂ ਦੀ ਪੇਸ਼ਕਾਰੀ ਕੀਤੀ ਹੈ ਅਤੇ ਇਹਨਾਂ ਸਭ ਕਲਾਕਾਰਾਂ ਨੇ ਜੁੜ ਕੇ ਸ਼ਾਮ ਨੂੰ ਹੋਰ ਵੀ ਰੰਗੀਨ ਕੀਤਾ। ਸਟੇਜ ‘ਤੇ ਬੇਮਿਸਾਲ ਲਾਈਵ ਸ਼ੋਅ ਨੇ ਸਾਰੇ ਕਲਾਕਾਰਾਂ ਦੀ ਪਹਿਲੀ ਅਣਦੇਖੀ ਜੁਗਲਬੰਦੀ ਨੇ ਇਸ ਸ਼ਾਮ ਨੂੰ ਹੋਰ ਵੀ ਲੁਭਾਇਆ।

MTL ਪ੍ਰੋਡਕਸ਼ਨ ਨੇ ਪਹਿਲੇ ਸੂਫੀ ਗੀਤ ਦੀ ਇੱਕ ਝਲਕ ਦਿਖਾਈ। ਸੂਫੀ ਗਾਇਕ ਕੰਵਰ ਗਰੇਵਾਲ, ਕਲਾਕਾਰ ਅਤੇ ਸਮਾਜਿਕ ਐਕਟਿਵਿਸਟ- ਸੋਨੀਆ ਮਾਨ, ਜੋ ਕਿ ਇੱਕ ਟਰੈਕ ਵਿੱਚ ਵੀ ਸ਼ਾਮਿਲ ਹਨ ਵੀ ਇਸ ਸ਼ੋਅ ਦਾ ਹਿੱਸਾ ਬਣੇ ਅਤੇ ਆਪਣੇ ਆਉਣ ਵਾਲੇ ਟਰੈਕ ਦਾ ਟੀਜ਼ਰ ਰਿਲੀਜ਼ ਕੀਤਾ। ਇਸ ਸ਼ੋਅ ਦੇ ਦੌਰਾਨ ਇੱਕ ਅੰਤਿਮ ਸ਼ਾਨਦਾਰ ਪ੍ਰਦਰਸ਼ਨ ਪੇਸ਼ ਕੀਤਾ ਗਿਆ ਜਿਸਨੇ ਹਰ ਕਿਸੇ ਦੇ ਦਿਲ ਨੂੰ ਮੋਹ ਲਿਆ।

MTL ਪ੍ਰੋਡਕਸ਼ਨ ਦੇ ਮਾਲਕ ਗੁਰਵਿੰਦਰ ਮਾਨ ਕਹਿੰਦੇ ਹਨ, “ਮੇਰੀ ਖੁਸ਼ੀ ਅਤੇ ਦਰਸ਼ਕਾਂ ਵੱਲੋਂ ਮਿਲੇ ਇਸ ਸੁਆਗਤ ਦੇ ਨਿੱਘ ਨੂੰ ਪ੍ਰਗਟ ਕਰਨ ਲਈ ਸ਼ਬਦ ਕਾਫੀ ਨਹੀਂ ਹਨ। ਇਹ ਨਵਾਂ ਲਾਂਚ ਮੇਰੇ ਲਈ ਇੱਕ ਸੁਪਨੇ ਦੇ ਸਾਕਾਰ ਹੋਣ ਵਰਗਾ ਹੈ, ਇਸ ਤੋਂ ਇਲਾਵਾ ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਦਰਸ਼ਕਾਂ ਅੱਗੇ ਅਜਿਹੀਆਂ ਬੇਮਿਸਾਲ ਪ੍ਰਤਿਭਾਵਾਂ ਨੂੰ ਪੇਸ਼ ਕਰਨ ਦਾ ਮੌਕਾ ਮਿਲਿਆ ਹੈ। ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਕੰਵਰ ਗਰੇਵਾਲ ਅਤੇ ਬਾਬੂ ਸਿੰਘ ਮਾਨ ਵਰਗੇ ਮਹਾਨ ਕਲਾਕਾਰਾਂ ਨਾਲ ਕੰਮ ਕਰਨਾ ਮੇਰੇ ਲਈ ਕਿਸਮਤ ਵਾਲੀ ਗੱਲ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...