September 3, 2026, 3:56 pm
----------- Advertisement -----------
HomeNewsBreaking Newsਕਾਂਗਰਸ, ਆਪ ਆਗੂ ਸਾਥੀਆਂ ਸਣੇ ਪੰਜਾਬ ਲੋਕ ਕਾਂਗਰਸ ਚ ਸ਼ਾਮਲ

ਕਾਂਗਰਸ, ਆਪ ਆਗੂ ਸਾਥੀਆਂ ਸਣੇ ਪੰਜਾਬ ਲੋਕ ਕਾਂਗਰਸ ਚ ਸ਼ਾਮਲ

Published on

----------- Advertisement -----------

ਚੰਡੀਗੜ੍ਹ, 24 ਦਸੰਬਰ 2021 – ਕਾਂਗਰਸ ਤੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅੱਜ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਹੇਠ ਪਾਰਟੀ ਚ ਸ਼ਾਮਲ ਹੋਏ। ਉਨ੍ਹਾਂ ਦੀ ਸ਼ਮੂਲੀਅਤ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਹੋਰ ਲੋਕਾਂ ਨੂੰ ਵੀ ਪਾਰਟੀ ਚ ਸ਼ਾਮਲ ਹੋਣ ਦਾ ਉਤਸ਼ਾਹ ਮਿਲੇਗਾ।

ਇਸ ਮੌਕੇ ਸੰਗਰੂਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਚੇਅਰਮੈਨ ਪਲਾਨਿੰਗ ਬੋਰਡ ਸੰਗਰੂਰ ਰਾਜਿੰਦਰ ਸਿੰਘ ਰਾਜਾ ਬੀਰ ਕਲਾਂ ਪੰਜਾਬ ਲੋਕ ਕਾਂਗਰਸ ਵਿੱਚ ਕਈ ਸਾਥੀਆਂ ਸਣੇ ਸ਼ਾਮਲ ਹੋਏ।
ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਅੰਦਰੂਨੀ ਲੜਾਈ ਦਾ ਸਾਹਮਣਾ ਕਰ ਰਹੀ ਹੈ ਅਤੇ ਸੂਬਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੂੰ ਵੱਖ ਵੱਖ ਦਿਸ਼ਾਵਾਂ ਵੱਲ ਖਿੱਚ ਰਹੇ ਹਨ।

ਗੁਰਦਾਸਪੁਰ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲਾ ਪ੍ਰਧਾਨ ਬਘੇਲ ਸਿੰਘ ਵੀ ਕਈ ਸਾਥੀਆਂ ਸਣੇ ਪੰਜਾਬ ਲੋਕ ਕਾਂਗਰਸ ਚ ਸ਼ਾਮਲ ਹੋਏ। ਜਿਨ੍ਹਾਂ ਨੂੰ ਕੈਪਟਨ ਅਮਰਿੰਦਰ ਵੱਲੋਂ ਪਾਰਟੀ ਚ ਸ਼ਾਮਲ ਕੀਤਾ ਗਿਆ।
ਬਘੇਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਚ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਭ ਤੋਂ ਵੱਧ ਝੂਠ ਫੈਲਾ ਰਹੇ ਹਨ। ਕੇਜਰੀਵਾਲ ਨੇ ਹਾਲੇ ਤੱਕ ਪੰਜਾਬ ਦਾ ਮੁੱਖ ਮੰਤਰੀ ਬਣਨ ਦਾ ਆਪਣਾ ਸੁਫਨਾ ਨਹੀਂ ਛੱਡਿਆ ਹੈ।

ਬਘੇਲ ਨੂੰ ਪੰਜਾਬ ਲੋਕ ਕਾਂਗਰਸ ਲਈ ਗੁਰਦਾਸਪੁਰ-1 ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ, ਜਿਸ ਵਿਚ ਗੁਰਦਾਸਪੁਰ, ਕਾਦੀਆਂ ਅਤੇ ਦੀਨਾਨਗਰ ਹਲਕੇ ਆਉਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...