June 7, 2026, 11:48 pm
----------- Advertisement -----------
HomeNewsLatest Newsਪਸੰਦੀਦਾ ਖਾਣਾ ਨਾ ਮਿਲਣ 'ਤੇ ਵਿਅਕਤੀ ਨੇ ਰੈਸਟੋਰੈਂਟ ਨੂੰ ਹੀ ਲਗਾਈ ਅੱਗ

ਪਸੰਦੀਦਾ ਖਾਣਾ ਨਾ ਮਿਲਣ ‘ਤੇ ਵਿਅਕਤੀ ਨੇ ਰੈਸਟੋਰੈਂਟ ਨੂੰ ਹੀ ਲਗਾਈ ਅੱਗ

Published on

----------- Advertisement -----------

ਨਿਊਯਾਰਕ ਦੇ ਇੱਕ ਬੰਗਲਾਦੇਸ਼ੀ ਰੈਸਟੋਰੈਂਟ ਵਿੱਚ ਖਾਣਾ ਖਾਣ ਗਏ ਇੱਕ ਵਿਅਕਤੀ ਵੱਲੋ ਰੈਸਟੋਰੈਂਟ ਨੂੰ ਅੱਗ ਲਗਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਸਨੇ ਅਜਿਹਾ ਸਿਰਫ ਇਸ ਲਈ ਕੀਤਾ ਕਿਉਂਕਿ ਉਸਨੂੰ ਰੈਸਟੋਰੈਂਟ ਵਿੱਚ ਆਪਣੀ ਪਸੰਦ ਦਾ ਖਾਣਾ ਨਹੀਂ ਮਿਲਿਆ। ਪੁਲਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

ਨਿਊਯਾਰਕ ਪੁਲਿਸ ਦੇ ਇੱਕ ਅਧਿਕਾਰੀ ਨੇ ਜਾਣਕਾਰੀ ਦਿਤੀ ਕਿ ਇਹ ਘਟਨਾ ਕਵੀਂਸ ਇਲਾਕੇ ਦੀ ਹੈ। ਜੈਕਸਨ ਹਾਈਟਸ ‘ਚ ਇੱਕ ਬੰਗਲਾਦੇਸ਼ੀ ਰੈਸਟੋਰੈਂਟ ਹੈ। ਚੋਫੇਲ ਨੋਰਬੂ ਨਾਮ ਦਾ ਵਿਅਕਤੀ ਇੱਥੇ ਖਾਣਾ ਖਾਣ ਆਇਆ ਸੀ। ਉਸਨੇ ਚਿਕਨ ਬਿਰਯਾਨੀ ਆਰਡਰ ਕੀਤੀ। ਰੈਸਟੋਰੈਂਟ ਦੇ ਸਟਾਫ ਨੇ ਦੱਸਿਆ ਕਿ ਚਿਕਨ ਬਿਰਯਾਨੀ ਖਤਮ ਹੋ ਗਈ ਹੈ। ਇਹ ਸੁਣ ਕੇ ਨੋਰਬੂ ਨੂੰ ਗੁੱਸਾ ਆ ਗਿਆ। ਉਹ ਉਥੋਂ ਚਲਾ ਗਿਆ, ਫਿਰ ਦੇਰ ਰਾਤ ਵਾਪਸ ਆਇਆ ਅਤੇ ਰੈਸਟੋਰੈਂਟ ਨੂੰ ਅੱਗ ਲਗਾ ਦਿੱਤੀ। ਜਦੋਂ ਅੱਗ ਲੱਗੀ ਤਾਂ ਰੈਸਟੋਰੈਂਟ ਬੰਦ ਸੀ। ਇਸ ਕਾਰਨ ਕਿਸੇ ਵੀ ਵਿਅਕਤੀ ਦਾ ਕੋਈ ਨੁਕਸਾਨ ਨਹੀਂ ਹੋਇਆ। ਅੱਗ ਲੱਗਣ ਦੀ ਘਟਨਾ ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚ ਗਈ। ਸੀਸੀਟੀਵੀ ਫੁਟੇਜ ਦੇਖਣ ਤੋਂ ਬਾਅਦ ਮੁਲਜ਼ਮ ਨੋਰਬੂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਮੁਲਜ਼ਮ ਨੇ ਆਪਣਾ ਜ਼ੁਰਮ ਵੀ ਕਬੂਲ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...