November 16, 2026, 11:56 pm
----------- Advertisement -----------
HomeNewsLatest Newsਆਮ ਆਦਮੀ ਹੁਣ ਨਵੇਂ ਜਹਾਜ਼ਾਂ ਨਾਲ ਉਡਾਣ ਭਰਨਾ ਚਾਹੁੰਦਾ ਹੈ - ਬਾਜਵਾ

ਆਮ ਆਦਮੀ ਹੁਣ ਨਵੇਂ ਜਹਾਜ਼ਾਂ ਨਾਲ ਉਡਾਣ ਭਰਨਾ ਚਾਹੁੰਦਾ ਹੈ – ਬਾਜਵਾ

Published on

----------- Advertisement -----------

ਚੰਡੀਗੜ, 18 ਅਕਤੂਬਰ : – ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਗਵੰਤ ਮਾਨ ਦੀ ਸਰਕਾਰ ਵੱਲੋੰ ਜਹਾਜ਼ ਕਿਰਾਏ ‘ਤੇ ਲੈਣ ਦੇ ਫ਼ੈਸਲੇ ਦੀ ਸਖ਼ਤ ਸ਼ਬਦਾ ‘ਚ ਨਿੰਦਾ ਕੀਤੀ ਹੈ। ਬਾਜਵਾ ਨੇ ਮੁੱਖ ਮੰਤਰੀ ਨੂੰ ਵਰਜਦਿਆਂ ਕਿਹਾ ਕਿ ਸੂਬੇ ਦੇ ਖ਼ਜ਼ਾਨੇ ਨੂੰ ਆਪਣੀ ਨਿੱਜੀ ਐਸ਼ਪ੍ਰਸਤੀ ਲਈ ਵਰਤਨ ਦਾ ਕਿਸੇ ਸਰਕਾਰ ਕੋਲ ਅਧਿਕਾਰ ਨਹੀਂ ਹੈ। ਜ਼ਿਕਰਯੋਗ ਹੈ ਕਿ ਸਰਕਾਰ ਨੇ ਇੱਕ ਸਾਲ ਦੀ ਮਿਆਦ ਲਈ ਡੈਸਾਲਟ ਫਾਲਕਨ 2000, ਇੱਕ ਫਿਕਸਡ ਵਿੰਗ ਜਹਾਜ਼ ਕਿਰਾਏ ‘ਤੇ ਲੈਣ ਦੀ ਯੋਜਨਾ ਬਣਾਈ ਹੈ ।
ਬਾਜਵਾ ਨੇ ਕਿਹਾ ਕਿ ਆਰਥਿਕ ਤੰਗੀ ਵਾਲਾ ਸੂਬਾ ਪਹਿਲਾਂ ਹੀ ਮਾਲੀਆ ਪੈਦਾ ਕਰਨ ਅਤੇ ਕਰਜ਼ੇ ਦੇ ਵਧਦੇ ਜਾਲ ਨਾਲ ਜੂਝ ਰਿਹਾ ਹੈ ਅਤੇ ਇੱਥੇ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਫਿਕਸ ਵਿੰਗ ਏਅਰਕ੍ਰਾਫਟ ਕਿਰਾਏ ‘ਤੇ ਲੈਣ ਬਾਰੇ ਸੋਚ ਰਹੀ ਹੈ । “ਭਗਵੰਤ ਮਾਨ ਸਰਕਾਰ ਨੂੰ ਇੱਕ ਫਿਕਸ ਵਿੰਗ ਏਅਰਕ੍ਰਾਫਟ ਕਿਰਾਏ ‘ਤੇ ਲੈਣ ਦੀ ਫੌਰੀ ਲੋੜ ਜਾਂ ਲੋੜ ਕੀ ਸੀ ਜਦੋਂ ਪੰਜਾਬ ਕੋਲ ਪਹਿਲਾਂ ਹੀ ਬੈੱਲ ਹੈਲੀਕਾਪਟਰ ਹੈ । ਪੰਜਾਬ ਸਰਕਾਰ ਨੇ 2012 ਵਿੱਚ ਪੰਜ ਸੀਟਰ, ਟਵਿਨ ਇੰਜਣ ਵਾਲਾ ਬੇਲ 429 ਹੈਲੀਕਾਪਟਰ 38 ਕਰੋੜ ਰੁਪਏ ਵਿੱਚ ਖ਼ਰੀਦਿਆ ਸੀ। ਜੋ ਵੀਆਈਪੀ ਮੂਵਮੈਂਟ ਦੀ ਸਹੂਲਤ ਲਈ ਕਾਫ਼ੀ ਚੰਗਾ ਹੈ । ਇਸ ਲਈ ਨਵਾਂ ਜਹਾਜ਼ ਕਿਰਾਏ ‘ਤੇ ਲੈਣ ਦੀ ਲੋੜ ਕਿੱਥੋਂ ਪੈਦਾ ਹੋ ਗਈ?”
ਬਾਜਵਾ ਨੇ ਕਿਹਾ ਕਿ ਫਿਕਸਡ ਵਿੰਗ ਏਅਰਕ੍ਰਾਫਟ ਕਿਰਾਏ ‘ਤੇ ਲੈਣ ‘ਤੇ ਸਰਕਾਰੀ ਖਜ਼ਾਨੇ ‘ਤੇ 2000 ਕਰੋੜ ਰੁਪਏ ਦਾ ਬੋਝ ਪਵੇਗਾ । ਬਾਜਵਾ ਨੇ ਕਿਹਾ “ਮੇਰਾ ਮੰਨਣਾ ਹੈ ਕਿ ਇਹ ਵਿਚਾਰ ਕਿਸੇ ਹੋਰ ਨੇ ਨਹੀਂ ਬਲਕਿ ਭਗਵੰਤ ਮਾਨ ਦੇ ਸਿਆਸੀ ਸਲਾਹਕਾਰ ਅਰਵਿੰਦ ਕੇਜਰੀਵਾਲ ਤੋਂ ਆਇਆ ਹੈ । ਕਿਉਂਕਿ ਫਿਕਸਡ ਵਿੰਗ ਏਅਰਕ੍ਰਾਫਟ ਚ 10 ਯਾਤਰੀ ਆਸਾਨੀ ਨਾਲ ਬੈਠ ਸਕਦੇ ਹਨ । ਇਸ ਲਈ ਅਜਿਹਾ ਪ੍ਰਤੀਤ ਹੁੰਦਾ ਹੈ ਕਿ ਕੇਜਰੀਵਾਲ ਇਸ ਦੀ ਵਰਤੋਂ ਆਪਣੇ ਸਿਆਸੀ ਕੰਮਾਂ ਲਈ ਕਰਨਾ ਚਾਹੁੰਦੇ ਹਨ । ਪਰ ਅਜਿਹਾ ਕਰਦਿਆਂ ਉਹ ਸਿੱਧੇ ਤੌਰ ‘ਤੇ ਪੰਜਾਬ ਦੇ ਆਰਥਿਕ ਹਿੱਤਾਂ ਨੂੰ ਨੁਕਸਾਨ ਪਹੁੰਚਾ ਰਿਹਾ ਹੈ ਅਤੇ ਲੱਗਦਾ ਹੈ ਕਿ ਭਗਵੰਤ ਮਾਨ ਆਪਣੇ ਮਾਲਕ ਦੀ ਅਵਾਜ਼ ਵਿਚ ਹਾਂ ਮਿਲਾਉਣ ਲਈ ਪੂਰੀ ਤਰ੍ਹਾਂ ਲਚਕਦਾਰ ਬਣ ਗਿਆ ਹੈ।
ਬਾਜਵਾ ਅਨੁਸਾਰ ਪੰਜਾਬ ਸਰਕਾਰ ਨੇ ਇੱਕ ਤੋਂ ਵੱਧ ਮੌਕਿਆਂ ‘ਤੇ ਆਰਟੀਆਈ ਕਾਰਕੁਨਾਂ ਨੂੰ ਜਾਣਕਾਰੀ ਦੇਣ ਤੋਂ ਇਨਕਾਰ ਕੀਤਾ ਹੈ ਜਦੋਂ ਉਨ੍ਹਾਂ ਨੇ ਸਰਕਾਰੀ ਹੈਲੀਕਾਪਟਰ ਦੀ ਜ਼ਿਆਦਾ ਵਰਤੋਂ ‘ਤੇ ਹੋਏ ਖ਼ਰਚੇ ਬਾਰੇ ਜਾਣਨਾ ਚਾਹਿਆ । ਬਾਜਵਾ ਨੇ ਕਿਹਾ, “ਆਪ ਸਰਕਾਰ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਹੈਲੀਕਾਪਟਰ ਦੀ ਵਰਤੋਂ ‘ਤੇ ਹੋਏ ਖ਼ਰਚੇ ਦਾ ਖ਼ੁਲਾਸਾ ਕਰਨ ਤੋਂ ਇਨਕਾਰ ਕਰਦੀ ਆ ਰਹੀ ਹੈ, ਜੋ ਕਿ ਬਿਲਕੁਲ ਬੇਤੁਕਾ ਅਤੇ ਹਾਸੋਹੀਣਾ ਹੈ ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...