November 11, 2026, 6:17 pm
----------- Advertisement -----------
HomeNewsBreaking Newsਨਵਜੋਤ ਸਿੱਧੂ ਨੇ ਲੁਧਿਆਣਾ ਪਹੁੰਚ ਕੋਰਟ ਬਲਾਸਟ ਦੇ ਪੀੜਤਾਂ ਦਾ ਜਾਣਿਆ ਹਾਲ-ਚਾਲ

ਨਵਜੋਤ ਸਿੱਧੂ ਨੇ ਲੁਧਿਆਣਾ ਪਹੁੰਚ ਕੋਰਟ ਬਲਾਸਟ ਦੇ ਪੀੜਤਾਂ ਦਾ ਜਾਣਿਆ ਹਾਲ-ਚਾਲ

Published on

----------- Advertisement -----------

ਲੁਧਿਆਣਾ, 23 ਦਸੰਬਰ 2021 – ਬੀਤੀ 23 ਦਸੰਬਰ ਦੀ ਰਾਤ ਨੂੰ ਲੁਧਿਆਣਾ ਦੀ ਜ਼ਿਲ੍ਹਾ ਕਚਹਿਰੀ ’ਚ ਹੋਏ ਧਮਾਕੇ ’ਚ ਜ਼ਖ਼ਮੀ ਲੋਕਾਂ ਦਾ ਹਾਲ-ਚਾਲ ਜਾਣਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਲੁਧਿਆਣਾ ਦੇ ਡੀ. ਐੱਮ. ਸੀ. ਹਸਪਤਾਲ ’ਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਜ਼ਖ਼ਮੀਆਂ ਦਾ ਹਾਲ-ਚਾਲ ਜਾਣਿਆ ਅਤੇ ਜ਼ਖਮੀਆਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕੀਤੀ।

ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਦੀ ਇਮਾਰਤ ਦੇ ਵਾਸ਼ਰੂਮ ਵਿੱਚ ਕਥਿਤ ਤੌਰ ‘ਤੇ ਇੱਕ ਬੰਬ ਧਮਾਕਾ ਹੋਇਆ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਅਤੇ ਪੰਜ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ। ਪ੍ਰਦੇਸ਼ ਕਾਂਗਰਸ ਪ੍ਰਧਾਨ ਨਿੱਜੀ ਤੌਰ ‘ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਲੁਧਿਆਣਾ ਗਏ ਅਤੇ ਲੁਧਿਆਣਾ ਸ਼ਹਿਰ ਦੇ ਸੀ.ਐੱਮ.ਸੀ, ਡੀ.ਐੱਮ.ਸੀ., ਗੁਰੂ ਤੇਗ ਬਹਾਦਰ ਅਤੇ ਸਿਵਿਲ ਹਸਪਤਾਲ, ਲੁਧਿਆਣਾ ਸਮੇਤ ਸਾਰੇ ਹਸਪਤਾਲਾਂ ਵਿੱਚ ਦਾਖਲ ਬਲਾਸਟ ਪੀੜਤਾਂ ਦਾ ਹਾਲ-ਚਾਲ ਜਾਣਿਆ।

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਇਨ੍ਹਾਂ ਹਮਲਿਆਂ ਦੀ ਨਿਖੇਧੀ ਕਰਦਿਆਂ ਇਨ੍ਹਾਂ ਨੂੰ ਲੁਧਿਆਣਾ ਸ਼ਹਿਰ ਅਤੇ ਪੰਜਾਬ ਰਾਜ ਦੇ ਅਮਨ-ਕਾਨੂੰਨ ਨੂੰ ਪੂਰੀ ਤਰ੍ਹਾਂ ਭੰਗ ਕਰਨ ਦੇ ਮਕਸਦ ਨਾਲ ਕੀਤੀਆਂ ਜਾ ਰਹੀਆਂ ਸ਼ਾਂਤੀ ਭੰਗ ਕਰਨ ਵਾਲੀਆਂ ਗਤੀਵਿਧੀਆਂ ਦਾ ਹਿੱਸਾ ਦੱਸਿਆ। ਉਨ੍ਹਾਂ ਕਿਹਾ ਕਿ ਸਿਆਸੀ ਕਾਰਨਾਂ ਕਰਕੇ ਪੰਜਾਬ ਅਤੇ ਪੰਜਾਬੀਅਤ ਦੀ ਭਾਵਨਾ ਨੂੰ ਜਾਤ, ਵਰਗ ਅਤੇ ਧਰਮ ਦੇ ਆਧਾਰ ‘ਤੇ ਬੇਕਸੂਰਾਂ ਨੂੰ ਨਿਸ਼ਾਨਾ ਬਣਾ ਕੇ ਚੁਣੌਤੀ ਦਿੱਤੀ ਜਾ ਰਹੀ ਹੈ। ਇਸ ਲਈ ਹੁਣ ਪੰਜਾਬ ਦੇ ਲੋਕਾਂ ਲਈ ਇੱਕਜੁੱਟ ਤੇ ਨਿਡਰ ਹੋ ਕੇ ਲੜਾਈ ਲੜਣਾ ਪਹਿਲਾਂ ਨਾਲੋਂ ਵੀ ਵੱਧ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਹੈ ਕਿ ਸਿਆਸੀ ਏਜੰਡੇ ਲਈ ਲੋਕਾਂ ’ਚ ਡਰ ਫੈਲਾਇਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...