ਮਸ਼ਹੂਰ ਕਮੇਡੀਅਨ ਭਾਰਤੀ ਸਿੰਘ ਇਨੀਂ ਦਿਨੀਂ ਸਿਗਿੰਗ ਰਿਐਲਿਟੀ ਸ਼ੋਅ ‘ਚ ਨਜ਼ਰ ਆ ਰਹੀ ਹੈ। ਇਸ ਤੋਂ ਇਲਾਵਾ ਭਾਰਤੀ ਸਿੰਘ ਸੋਸ਼ਲ ਮੀਡੀਆ ‘ਤੇ ਵੀ ਕਾਫ਼ੀ ਸਰਗਰਮ ਰਹਿੰਦੀ ਹੈ। ਆਏ ਦਿਨ ਉਹ ਆਪਣੀਆਂ ਤੇ ਆਪਣੇ ਪੁੱਤਰ ਦੀਆਂ ਖ਼ੂਬਸੂਰਤ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕਰਦੀ ਰਹਿੰਦੀ ਹੈ। ਉਸ ਦੀਆਂ ਤਸਵੀਰਾਂ ਤੇ ਵੀਡੀਓਜ਼ ਇੰਟਰਨੈੱਟ ‘ਤੇ ਖ਼ੂਬ ਵਾਇਰਲ ਹੁੰਦੇ ਹਨ। ਭਾਰਤੀ ਸਿੰਘ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ਤੇ ਫੈਨਜ਼ ਇਸ ਵੀਡੀਓ ਉੱਤੇ ਖੂਬ ਪਿਆਰ ਵੀ ਲੁੱਟਾ ਰਹੇ ਹਨ। ਭਾਰਤੀ ਸਿੰਘ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਉਹ ਪੰਜਾਬੀ ਲੁੱਕ ਚ ਬੇਹੱਦ ਹੀ ਖੂਬਸੂਰਤ ਨਜ਼ਰ ਆ ਰਹੀ ਹੈ।
ਵੀਡੀਓ ਚ ਦੇਖ ਸਕਦੇ ਹੋ ਭਾਰਤੀ ਸਿੰਘ ਨੇ ਗੁਲਾਬੀ ਰੰਗ ਵਾਲਾ ਸਟਾਈਲਿਸ਼ ਪੰਜਾਬੀ ਸੂਟ ਪਾਇਆ ਹੋਇਆ ਹੈ ਤੇ ਨਾਲ ਹੀ ਪੰਜਾਬੀ ਜੁੱਤੀ ਵੀ ਪਾਈ ਹੋਈ ਹੈ। ਇਸ ਪੋਸਟ ਉੱਤੇ ਪ੍ਰਸ਼ੰਸਕ ਤੇ ਕਲਾਕਾਰ ਭਾਰਤੀ ਸਿੰਘ ਦੀ ਖੂਬ ਤਾਰੀਫ ਕਰ ਰਹੇ ਹਨ। ਅਦਾਕਾਰਾ ਰੂਪਾਲੀ ਗਾਂਗੁਲੀ ਨੇ ਕਮੈਂਟ ਕਰਕੇ ਲਿਖਿਆ ਹੈ- ਕਿੰਨੀ ਸੋਹਣੀ ਲੱਗ ਰਹੀ ਹੈ ਤੇ ਨਾਲ ਹੀ ਹਾਰਟ ਵਾਲੇ ਇਮੋਜ਼ੀ ਵੀ ਪੋਸਟ ਕੀਤਾ ਹੈ। ਦੱਸ ਦਈਏ ਭਾਰਤੀ ਸਿੰਘ ਇਸ ਸਾਲ ਪਹਿਲੀ ਵਾਰ ਮਾਂ ਬਣੀ ਹੈ। ਕਾਮੇਡੀ ਕੁਈਨ ਭਾਰਤੀ ਸਿੰਘ ਨੇ 3 ਅਪ੍ਰੈਲ ਨੂੰ ਬੇਟੇ ਨੂੰ ਜਨਮ ਦਿੱਤਾ ਸੀ। ਭਾਰਤੀ ਅਤੇ ਹਰਸ਼ ਪਿਆਰ ਨਾਲ ਆਪਣੇ ਬੇਟੇ ਨੂੰ ਗੋਲਾ ਕਹਿੰਦੇ ਹਨ। ਭਾਰਤੀ ਅਕਸਰ ਹੀ ਆਪਣੇ ਪੁੱਤਰ ਦੀਆਂ ਕਿਊਟ ਤਸਵੀਰਾਂ ਪ੍ਰਸ਼ੰਸਕਾਂ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ।












