May 26, 2026, 9:02 pm
----------- Advertisement -----------
HomeNewsBreaking NewsCM ਮਾਨ ਨੇ ਮਾਨਸਾ ਦੀ ਅਦਾਲਤ 'ਚ ਭੁਗਤੀ ਪੇਸ਼ੀ, ਨਾਲੇ ਦਿੱਤਾ ਵੱਡਾ...

CM ਮਾਨ ਨੇ ਮਾਨਸਾ ਦੀ ਅਦਾਲਤ ‘ਚ ਭੁਗਤੀ ਪੇਸ਼ੀ, ਨਾਲੇ ਦਿੱਤਾ ਵੱਡਾ ਬਿਆਨ

Published on

----------- Advertisement -----------

ਮਾਨਸਾ, 20 ਅਕਤੂਬਰ 2022 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਾਣਹਾਨੀ ਦੇ ਕੇਸ ‘ਚ ਸਥਾਨਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਤੁੱਲ ਕੰਬੋਜ ਦੀ ਅਦਾਲਤ ‘ਚ ਪੇਸ਼ੀ ਭੁਗਤੀ। ਅੱਜ ਦੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਅਗਲੀ ਸੁਣਵਾਈ 5 ਦਸੰਬਰ ‘ਤੇ ਪਾ ਦਿੱਤੀ ਹੈ।

ਮਾਣਹਾਨੀ ਦਾ ਇਹ ਕੇਸ ਮਾਨਸਾ ਹਲਕੇ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਕੀਤਾ ਹੋਇਆ ਹੈ। 2019 ਦੀਆਂ ਲੋਕ ਸਭਾ ਚੋਣਾਂ ਮੌਕੇ ਮਾਨਸ਼ਾਹੀਆ ਆਮ ਆਦਮੀ ਪਾਰਟੀ ਛੱਡ ਕਾਂਗਰਸ ‘ਚ ਸ਼ਾਮਿਲ ਹੋ ਗਏ ਸਨ। ਉਸ ਵਕਤ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦੋਸ਼ ਲਗਾਇਆ ਸੀ ਕਿ ਵਿਧਾਇਕ ਮਾਨਸ਼ਾਹੀਆ ਇਕ ਬੋਰਡ ਦੀ ਚੇਅਰਮੈਨੀ ‘ਤੇ 10 ਕਰੋੜ ਦੇ ਲਾਲਚ ‘ਚ ਕਾਂਗਰਸ ‘ਚ ਸ਼ਾਮਿਲ ਹੋਏ ਹਨ।

ਪੇਸ਼ੀ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਨੇ ਪ੍ਰੈੱਸ ਕਾਨਫਰੰਸ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਕਿ, ਕੀ ਮਾਣਹਾਨੀ ਸਿਰਫ ਲੀਡਰਾਂ ਦੀ ਹੁੰਦੀ ਹੈ, ਜਨਤਾ ਦੀ ਮਾਣਹਾਨੀ ਨਹੀਂ। ਉਨ੍ਹਾਂ ਸਾਬਕਾ ਵਿਧਾਇਕ ਨਾਜਰ ਸਿੰਘ ‘ਤੇ ਸਵਾਲ ਉਠਾਉਂਦੇ ਹੋਏ ਕਿਹਾ, ਨਾਜਰ ਸਿੰਘ ਨੇ ਦੱਸਿਆ ਕਿ ਡੇਢ ਲੱਖ ਲੋਕਾਂ ਨੇ ਉਸ ਨੂੰ ਵੋਟਾਂ ਪਾ ਕੇ ਜਿਤਾਇਆ ਸੀ ਅਤੇ ਲੋਕਾਂ ਨੂੰ ਬਿਨਾਂ ਦੱਸੇ ਉਹ ਕਾਂਗਰਸ ‘ਚ ਸ਼ਾਮਲ ਹੋਏ ਸਨ, ਕੀ ਇਹ ਲੋਕਾਂ ਦੀ ਮਾਣਹਾਨੀ ਨਹੀਂ ਸੀ।

ਉਨ੍ਹਾਂ ਕਿਹਾ ਕਿ ਕੀ ਮਾਣਹਾਨੀ ਸਿਰਫ਼ ਲੀਡਰਾਂ ਦੀ ਹੁੰਦੀ ਹੈ ਆਮ ਲੋਕਾਂ ਦੀ ਜਾਂ ਪਬਲਿਕ ਦੀ ਕੋਈ ਮਾਣਹਾਨੀ ਨਹੀਂ। ਉਨ੍ਹਾਂ ਇਹ ਵੀ ਕਿਹਾ ਕਿ ਕਾਂਗਰਸ ਦੇ ਲੀਡਰ ਪੰਜਾਬ ਦਾ ਪੈਸਾ ਹਜ਼ਮ ਕਰਕੇ ਹੁਣ ਭਾਜਪਾ ਵਿੱਚ ਰਲ ਰਹੇ ਹਨ ਤਾਂ ਕਿ ਉਨ੍ਹਾਂ ਤੇ ਕੋਈ ਵੀ ਕਾਰਵਾਈ ਨਾ ਹੋਵੇ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਮਾਣ ਸਤਿਕਾਰ ਦੇ ਕੇ ਜਿਤਾਇਆ ਸੀ ਅੱਜ ਉਹ ਉਸ ਪਾਰਟੀ ਨੂੰ ਛੱਡ ਕੇ ਭਾਜਪਾ ਵੱਲ ਜਾ ਰਹੇ ਹਨ ਤਾਂ ਕਿ ਲੋਕਾਂ ਦੀ ਮਾਣਹਾਨੀ ਨਹੀਂ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਤੋਂ ਬਾਅਦ ਹੁਣ ਸੀਬੀਐਸਈ ਮੁਲਾਂਕਣ ਵਿੱਚ ਗੜਬੜੀ, ਪ੍ਰਧਾਨ ਮੰਤਰੀ ਸਿੱਖਿਆ ਮੰਤਰੀ ਨੂੰ ਬਰਖਾਸਤ ਕਰਨ- ਕੇਜਰੀਵਾਲ

*ਇੱਕ ਅਯੋਗ ਅਤੇ ਨਿਕੰਮੇ ਸਿੱਖਿਆ ਮੰਤਰੀ ਕਾਰਨ ਦੇਸ਼ ਦੇ ਲੱਖਾਂ ਬੱਚਿਆਂ ਨੂੰ ਮਾਨਸਿਕ ਪਰੇਸ਼ਾਨੀ...

ਐਮਪੀ ਮਾਲਵਿੰਦਰ ਕੰਗ ਨੇ ਐਮਸੀ ਚੋਣਾਂ ਵਿੱਚ ‘ਆਪ’ ਉਮੀਦਵਾਰਾਂ ਦੀ ਵੱਡੀ ਜਿੱਤ ਯਕੀਨੀ ਬਣਾਉਣ ਲਈ ਵੋਟਰਾਂ ਨੂੰ ਕੀਤੀ ਅਪੀਲ

ਚੰਡੀਗੜ੍ਹ, 25 ਮਈ:ਆਮ ਆਦਮੀ ਪਾਰਟੀ (ਆਪ) ਦੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ...

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ

ਚੰਡੀਗੜ੍ਹ,25 ਮਈ 2026:ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਰਾਹੀਂ ਹਾਈ-ਰਿਸਕ...

ਭਾਜਪਾ ਨੂੰ ਪਾਈ ਹਰ ਵੋਟ ਮਹਿੰਗੇ ਪੈਟਰੋਲ ਅਤੇ ਡੀਜ਼ਲ ਲਈ ਵੋਟ ਹੋਵੇਗੀ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ / ਅੰਮ੍ਰਿਤਸਰ / ਜਲੰਧਰ; 25 ਮਈ , 2026*ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ...

ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ, 25 ਮਈ , 2026:ਪੰਜਾਬ ਵਿੱਚ ਸ਼ਿਰੋਮਣੀ ਅਕਾਲੀ ਦਲ (ਬਾਦਲ) ਨੂੰ ਵੱਡਾ ਸਿਆਸੀ ਝਟਕਾ...

ਰਾਮ ਰਹੀਮ ਨੂੰ 5 ਮਹੀਨਿਆਂ ‘ਚ ਦੂਜੀ ਵਾਰ ਪੈਰੋਲ, 30 ਦਿਨਾਂ ਲਈ ਜੇਲ੍ਹ ਤੋਂ ਬਾਹਰ

ਸਿਰਸਾ ਸਥਿਤ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ...

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...