November 11, 2026, 8:50 am
----------- Advertisement -----------
HomeNewsNational-Internationalਕੋਰੋਨਾ ਤੋਂ ਬਚਾਅ ਲਈ ਪਿੰਡ ਵਾਲਿਆਂ ਨੇ ਖ਼ੁਦ ਹੀ ਲਾਗੂ ਕੀਤਾ 10...

ਕੋਰੋਨਾ ਤੋਂ ਬਚਾਅ ਲਈ ਪਿੰਡ ਵਾਲਿਆਂ ਨੇ ਖ਼ੁਦ ਹੀ ਲਾਗੂ ਕੀਤਾ 10 ਦਿਨਾਂ ਦਾ ਲਾਕਡਾਊਨ

Published on

----------- Advertisement -----------

ਭਾਰਤ ਵਿੱਚ ਓਮੀਕਰੋਨ ਦਾ ਖ਼ਤਰਾ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ। ਜਿਸ ਕਾਰਨ ਹੁਣ ਤੱਕ 308 ਕੇਸ ਸਾਹਮਣੇ ਆ ਚੁੱਕੇ ਹਨ। ਤੇਲੰਗਾਨਾ ਵਿੱਚ ਓਮੀਕਰੋਨ ਦੇ 38 ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ, ਰਾਜ ਦੇ ਇੱਕ ਪਿੰਡ ਵਿੱਚ ਸਾਰਿਆਂ ਦੀ ਸਹਿਮਤੀ ਨਾਲ 10 ਦਿਨਾਂ ਲਈ ਲੌਕਡਾਊਨ ਲਗਾਇਆ ਗਿਆ ਹੈ। ਦਰਅਸਲ, ਗਡੇਮ ਨਾਮ ਦੇ ਇਸ ਪਿੰਡ ਵਿੱਚ ਖਾੜੀ ਦੇਸ਼ ਤੋਂ ਪਰਤਿਆ ਇੱਕ ਵਿਅਕਤੀ ਓਮੀਕਰੋਨ ਨਾਲ ਸੰਕਰਮਿਤ ਪਾਇਆ ਗਿਆ ਸੀ। ਸਿਹਤ ਅਧਿਕਾਰੀਆਂ ਨੇ ਇਸ ਪਿੰਡ ਦੇ 64 ਲੋਕਾਂ ਦੇ ਸੈਂਪਲ ਲਏ ਸਨ, ਜੋ ਮਰੀਜ਼ ਦੇ ਸੰਪਰਕ ਵਿੱਚ ਆਏ ਸੀ। ਫਿਲਹਾਲ ਪੀੜਤ ਦੀ ਮਾਂ ਕੋਰੋਨਾ ਪੌਜੇਟਿਵ ਪਾਈ ਗਈ ਹੈ। ਉਸ ਦਾ ਸੈਂਪਲ ਜੀਨੋਮ ਸੀਕਵੈਂਸਿੰਗ ਲਈ ਭੇਜਿਆ ਗਿਆ ਹੈ ਅਤੇ ਰਿਪੋਰਟ ਦੀ ਉਡੀਕ ਹੈ।

ਸਿਹਤ ਅਧਿਕਾਰੀਆਂ ਨੇ ਵਿਅਕਤੀ ਨੂੰ ਹੈਦਰਾਬਾਦ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ, ਜਿੱਥੇ ਉਸਦੀ ਹਾਲਤ ਸਥਿਰ ਬਣੀ ਹੋਈ ਹੈ। ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਤੇਲੰਗਾਨਾ ਰਾਜ ਦੇ ਰੰਜਨਾ ਸਰਸੀਲਾ ਜ਼ਿਲੇ ਦੇ ਗੁਡੇਮ ਪਿੰਡ ਨੇ ਸਾਰਸ-ਕੋਵ-2 ਦੇ ਓਮੀਕਰੋਨ ਵੇਰੀਐਂਟ ਲਈ ਸਕਾਰਾਤਮਕ ਟੈਸਟ ਕੀਤੇ ਜਾਣ ਤੋਂ ਬਾਅਦ 10 ਦਿਨਾਂ ਦਾ ਤਾਲਾਬੰਦੀ ਲਗਾ ਦਿੱਤੀ ਹੈ। ਇਸ ਦੇ ਲਈ ਪਿੰਡ ਦੀ ਪੰਚਾਇਤ ਨੇ ਫੈਸਲਾ ਕੀਤਾ ਹੈ। ਇਸ ਦੌਰਾਨ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੁੱਲ੍ਹੀਆਂ ਰਹਿਣਗੀਆਂ। ਗ੍ਰਾਮ ਪੰਚਾਇਤ ਨੇ ਕਿਹਾ ਹੈ ਕਿ ਓਮੀਕਰੋਨ ਦੀ ਲਾਗ ਬਹੁਤ ਤੇਜ਼ੀ ਨਾਲ ਫੈਲ ਰਹੀ ਹੈ, ਇਸ ਤੋਂ ਬਚਣ ਲਈ ਇਹ ਫੈਸਲਾ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...