ਪਟਿਆਲਾ : – ਰੋਡ ਰੇਜ ਮਾਮਲੇ ਵਿੱਚ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਭਲਕੇ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਉਹ ਪਟਿਆਲਾ ਜੇਲ੍ਹ ਦੇ ਸੁਪਰਡੈਂਟ ਤੋਂ ਪੱਤਰ ਲਿਖ ਕੇ ਸੁਰੱਖਿਆ ਦੀ ਮੰਗ ਕਰ ਚੁਕੇ ਹਨ । ਦੱਸ ਦੇਈਏ ਕਿ ਸਿੱਧੂ ਭਲਕੇ ਲੁਧਿਆਣਾ ਦੀ ਅਦਾਲਤ ‘ਚ ਪੇਸ਼ ਹੋਣਗੇ। ਓਥੇ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਟਵੀਟ ਕੀਤਾ ਅਤੇ ਕਿਹਾ ਕੇ ਨਵਜੋਤ ਸਿੱਧੂ ਨੂੰ ਲੁਧਿਆਣਾ ਪੇਸ਼ੀ ਮੌਕੇ ਸਖ਼ਤ ਸੁਰੱਖਿਆ ਦੇਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ |













