June 12, 2026, 11:42 pm
----------- Advertisement -----------
HomeNewsEntertainmentਤਲਾਕ ਤੋਂ ਬਾਅਦ ਇਸ ਅਦਾਕਾਰਾ ਨੂੰ ਡੇਟ ਕਰ ਰਹੇ ਹਨ ਯੋ ਯੋ...

ਤਲਾਕ ਤੋਂ ਬਾਅਦ ਇਸ ਅਦਾਕਾਰਾ ਨੂੰ ਡੇਟ ਕਰ ਰਹੇ ਹਨ ਯੋ ਯੋ ਹਨੀ ਸਿੰਘ ?

Published on

----------- Advertisement -----------

ਗਾਇਕ ਅਤੇ ਸੰਗੀਤਕਾਰ ਯੋ ਯੋ ਹਨੀ ਸਿੰਘ ਦਾ ਨਾਂ ਮਾਡਲ ਅਤੇ ਅਦਾਕਾਰਾ ਟੀਨਾ ਥਡਾਨੀ ਨਾਲ ਜੁੜਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਇਕ-ਦੂਜੇ ਨੂੰ ਡੇਟ ਕਰ ਰਹੇ ਹਨ। ਇਹ ਜਾਣਕਾਰੀ Reddit ‘ਤੇ ਦੋਵਾਂ ਨਾਲ ਜੁੜੀਆਂ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਗਈ ਹੈ। ਹਨੀ ਸਿੰਘ ਨੇ ਇਸ ਤੋਂ ਪਹਿਲਾਂ ਵੀ ਆਪਣੀ ਇਕ ਤਸਵੀਰ ਸ਼ੇਅਰ ਕੀਤੀ ਸੀ। ਇਸ ਵਿੱਚ ਉਹ ਇੱਕ ਕੁੜੀ ਦਾ ਹੱਥ ਫੜੀ ਨਜ਼ਰ ਆ ਰਿਹਾ ਸੀ। ਹਾਲਾਂਕਿ ਫੋਟੋ ‘ਚ ਲੜਕੀ ਦਾ ਚਿਹਰਾ ਨਜ਼ਰ ਨਹੀਂ ਆ ਰਿਹਾ ਸੀ। ਤਸਵੀਰਾਂ ਨੂੰ ਦੇਖ ਕੇ ਲੱਗ ਰਿਹਾ ਸੀ ਕਿ ਹਨੀ ਸਿੰਘ ਕਿਸੇ ਨੂੰ ਡੇਟ ਕਰ ਰਹੇ ਹਨ। ਹਨੀ ਸਿੰਘ ਨੇ ਔਰਤ ਦਾ ਨਾਂ ਨਹੀਂ ਦੱਸਿਆ। ਹਾਲਾਂਕਿ ਕਈ ਇੰਟਰਨੈੱਟ ਯੂਜ਼ਰਜ਼ ਦਾ ਮੰਨਣਾ ਹੈ ਕਿ ਉਹ ਲੜਕੀ ਕੋਈ ਹੋਰ ਨਹੀਂ ਸਗੋਂ ਫਿਲਮ ਅਦਾਕਾਰਾ ਤੇ ਮਾਡਲ ਟੀਨਾ ਥਡਾਨੀ ਹੈ। ਹਨੀ ਸਿੰਘ ਦਾ ਹਾਲ ਹੀ ਵਿੱਚ ਪਤਨੀ ਸ਼ਾਲਿਨੀ ਤਲਵਾਰ ਨਾਲ ਤਲਾਕ ਹੋਇਆ ਹੈ।

ਖਬਰਾਂ ਮੁਤਾਬਕ ਹਨੀ ਸਿੰਘ ਨੇ 1 ਕਰੋੜ ਰੁਪਏ ਦਾ ਗੁਜਾਰਾ ਭੱਤਾ ਦੇ ਕੇ ਆਪਣੀ ਪਤਨੀ ਨੂੰ ਤਲਾਕ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਹਨੀ ਸਿੰਘ ਨੇ ਇਕ ਫੋਟੋ ਸ਼ੇਅਰ ਕੀਤੀ ਸੀ। ਇਸ ‘ਚ ਉਸ ਨੂੰ ਲੜਕੀ ਦਾ ਹੱਥ ਫੜਿਆ ਦੇਖਿਆ ਜਾ ਸਕਦਾ ਹੈ। ਕਈ ਲੋਕਾਂ ਨੇ ਅੰਦਾਜ਼ਾ ਲਗਾਇਆ ਹੈ ਕਿ ਦੋਵੇਂ ਡੇਟ ਕਰ ਰਹੇ ਹਨ। ਇਸ ਦੇ ਨਾਲ ਹੀ ਕਈਆਂ ਦਾ ਮੰਨਣਾ ਹੈ ਕਿ ਦੋਵਾਂ ਨੇ ਡੇਟਿੰਗ ਦੀਆਂ ਖਬਰਾਂ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਵੀ ਦੋਵਾਂ ਦੀ ਡੇਟਿੰਗ ਨਾਲ ਜੁੜੀਆਂ ਕਈ ਖਬਰਾਂ ਆ ਚੁੱਕੀਆਂ ਹਨ। ਸੋਸ਼ਲ ਮੀਡੀਆ ਯੂਜ਼ਰਜ਼ ਨੇ ਸਬੂਤ ਵਜੋਂ ਕਈ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਫੋਟੋਆਂ ‘ਚ ਲੜਕੀ ਨੇ ਇੱਕੋ ਜਿਹਾ ਬਰੇਸਲੇਟ ਪਾਇਆ ਹੋਇਆ ਹੈ। ਟੀਨਾ ਥਡਾਨੀ ਜਾਂ ਹਨੀ ਸਿੰਘ ਨੇ ਅਜੇ ਤਕ ਅਫੇਅਰ ਦੀਆਂ ਖਬਰਾਂ ਦੀ ਪੁਸ਼ਟੀ ਨਹੀਂ ਕੀਤੀ ਹੈ। ਇਸ ਦੇ ਨਾਲ ਹੀ ਕਈ ਲੋਕਾਂ ਨੂੰ ਬਰੇਸਲੈੱਟ ‘ਚ ਕੋਈ ਸਮਾਨਤਾ ਨਜ਼ਰ ਨਹੀਂ ਆਉਂਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਨਿਸ਼ਾਨੇਬਾਜ਼ ਜਸਪਾਲ ਰਾਣਾ ਦਾ ਦਿਹਾਂਤ, 49 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਭਾਰਤ ਦੇ ਦਿੱਗਜ਼ ਨਿਸ਼ਾਨੇਬਾਜ਼ ਰਹੇ ਜਸਪਾਲ ਰਾਣਾ ਹੁਣ ਇਸ ਦੁਨੀਆ ਵਿਚ ਨਹੀ ਰਹੇ। ਦਿੱਲੀ...

ਪੰਜਾਬੀ ਗਾਇਕ ਆਰ ਨੈਤ ਦੇ ਨਵੇਂ ਗੀਤ REEL ‘ਤੇ ਵਿਵਾਦ, ਸ਼ਿਵ ਸੈਨਾ ਦਾ ਆਰੋਪ – ਹਿੰਦੂਆਂ ਦੀ ਆਸਥਾ ਨਾਲ ਖਿਲਵਾੜ, ਦਿੱਤੀ ਸ਼ਿਕਾਇਤ

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਆਰ. ਨੈਤ ਆਪਣੇ ਨਵੇਂ ਗੀਤ “ਰੀਲ” ਨੂੰ ਲੈ...

ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ ਕਾਬੂ

ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੀ ਬੇਅਦਬੀ ਕਰਨ...

ਤਿੰਨ ਭੈਣਾਂ ਦੇ ਇਕਲੌਤਾ ਭਰਾ ਦਾ ਇੰਗਲੈਂਡ ‘ਚ ਬੇਰਹਿਮੀ ਨਾਲ ਕਤਲ, ਕਰੀਬ 4 ਸਾਲ ਪਹਿਲਾਂ ਗਿਆ ਸੀ ਵਿਦੇਸ਼

ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਕਤਲ ਕੀਤੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ...

ਸਿਹਤ ਵਿਭਾਗ ਨੂੰ ਆਸ਼ਾ ਵਰਕਰਾਂ ਲਈ ਬੀਮਾ ਕਵਰ ਯਕੀਨੀ ਬਣਾਉਣ ਦੇ ਨਿਰਦੇਸ਼

ਚੰਡੀਗੜ੍ਹ; 11 ਜੂਨ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਵਿਭਾਗਾਂ...

ਪੰਜਾਬ ਵਿੱਚ ਅੱਜ ਤੋਂ ਪ੍ਰੀ ਮਾਨਸੂਨ ਦੀ ਬਾਰਿਸ਼, ਅੰਮ੍ਰਿਤਸਰ ‘ਚ ਤੇਜ ਹਨੇਰੀ ਅਤੇ ਮੀਂਹ ਦਾ ਕਹਿਰ, ਲੁਧਿਆਣਾ ਵਿੱਚ ਗੜੇਮਾਰੀ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲਣਾ ਸ਼ੁਰੂ ਹੋ ਗਿਆ ਹੈ। ਅੰਮ੍ਰਿਤਸਰ ਵਿੱਚ ਤੇਜ ਹਨੇਰੀ...

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...