November 11, 2026, 7:42 pm
----------- Advertisement -----------
HomeNewsBreaking NewsNIA ਤੇ NSG ਦੇ ਕਬਜ਼ੇ 'ਚ ਲੁਧਿਆਣਾ ਦੀ ਅਦਾਲਤ, ਖਾਲਿਸਤਾਨੀ ਕੋਣ ਤੋਂ...

NIA ਤੇ NSG ਦੇ ਕਬਜ਼ੇ ‘ਚ ਲੁਧਿਆਣਾ ਦੀ ਅਦਾਲਤ, ਖਾਲਿਸਤਾਨੀ ਕੋਣ ਤੋਂ ਜਾਂਚ ਕਰ ਰਹੀਆਂ ਏਜੰਸੀਆਂ

Published on

----------- Advertisement -----------

ਲੁਧਿਆਣਾ, 24 ਦਸੰਬਰ 2021 – ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਅਤੇ ਰਾਸ਼ਟਰੀ ਸੁਰੱਖਿਆ ਸਮੂਹ (NSG) ਦੀਆਂ ਟੀਮਾਂ ਹੁਣ ਲੁਧਿਆਣਾ ਧਮਾਕਿਆਂ ਦੀ ਖਾਲਿਸਤਾਨੀ ਅੱਤਵਾਦੀਆਂ ਦੇ ਕੋਣ ਤੋਂ ਜਾਂਚ ਕਰ ਰਹੀਆਂ ਹਨ। ਸ਼ੱਕ ਪ੍ਰਗਟਾਇਆ ਜਾ ਰਿਹਾ ਹੈ ਕਿ ਇਸ ਘਟਨਾ ਨੂੰ ਪਾਕਿਸਤਾਨ ‘ਚ ਬੈਠੇ ਸਿੱਖ ਅੱਤਵਾਦੀਆਂ ਨੇ ਅੰਜਾਮ ਦਿੱਤਾ ਹੈ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ 30 ਸਾਲਾ ਵਿਅਕਤੀ ਦੇ ਮੋਢੇ ‘ਤੇ ਹਰੇ ਅਤੇ ਲਾਲ ਰੰਗ ਦਾ ਧਾਰਮਿਕ ਚਿੰਨ੍ਹ ਖੰਡਾ ਵੀ ਹੈ ਅਤੇ ਉਕਤ ਵਿਅਕਤੀ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਦਾਲਤੀ ਕੰਪਲੈਕਸ ਵਿੱਚ ਜ਼ਿਲ੍ਹਾ ਲੁਧਿਆਣਾ ਦੀ ਅਦਾਲਤੀ ਇਮਾਰਤ ਨੂੰ NIA ਤੇ NSG ਨੇ ਰਾਤ ਭਰ ਆਪਣੇ ਕਬਜ਼ੇ ਵਿੱਚ ਰੱਖਿਆ। ਸਵੇਰ ਤੱਕ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਸੀ। ਘਟਨਾ ਵਾਲੀ ਥਾਂ ‘ਤੇ ਦੇਰ ਰਾਤ ਤੱਕ ਰਾਸ਼ਟਰੀ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਅਤੇ ਸਥਾਨਕ ਪੁਲਿਸ ਵਿਚਾਲੇ ਮੀਟਿੰਗਾਂ ਵੀ ਹੋਈਆਂ ਹਨ।

ਸੂਤਰਾਂ ਮੁਤਾਬਕ ਹੁਣ ਤੱਕ ਦੀ ਜਾਂਚ ‘ਚ ਇਹ ਗੱਲ ਸਾਹਮਣੇ ਆਈ ਹੈ ਕਿ ਸੁਰੱਖਿਆ ਏਜੰਸੀਆਂ ਨੂੰ ਮਲਬੇ ‘ਚੋਂ ਕਾਫੀ ਜਾਣਕਾਰੀ ਮਿਲੀ ਹੈ। ਮਲਬੇ ਤੋਂ ਕੁਝ ਮੋਬਾਈਲ ਫੋਨ ਮਿਲੇ ਹਨ ਜੋ ਟੁੱਟੇ ਹੋਏ ਹਨ। ਸੁਰੱਖਿਆ ਏਜੰਸੀਆਂ ਵੱਲੋਂ ਇਸ ਦੀ ਜਾਂਚ ਵੀ ਕੀਤੀ ਜਾ ਰਹੀ ਹੈ। ਹੋ ਸਕਦਾ ਹੈ ਕਿ ਇਹ ਮੋਬਾਈਲ ਉੱਥੇ ਕੰਮ ਕਰਨ ਵਾਲੀਆਂ ਔਰਤਾਂ ਜਾਂ ਕਿਸੇ ਹੋਰ ਵਿਅਕਤੀ ਦੇ ਹੋਣ, ਪਰ ਪੁਲਿਸ ਇਨ੍ਹਾਂ ਦੀ ਫੋਰੈਂਸਿਕ ਜਾਂਚ ਕਰਵਾਏਗੀ।

ਦੱਸਿਆ ਜਾ ਰਿਹਾ ਹੈ ਕਿ ਇਹ ਬੰਬ ਪਾਕਿਸਤਾਨੀ ਅੱਤਵਾਦੀ ਮਾਡਿਊਲ ਦਾ ਹਿੱਸਾ ਸੀ। ਜਿਸ ਕਾਰਨ ਜਲਾਲਾਬਾਦ ਵਿੱਚ ਧਮਾਕਾ ਹੋਇਆ ਸੀ ਅਤੇ ਜੋ ਬੰਬ ਪੁਲਿਸ ਨੂੰ ਹੁਣ ਤੱਕ ਪੰਜਾਬ ਦੇ ਵੱਖ-ਵੱਖ ਥਾਵਾਂ ਤੋਂ ਮਿਲੇ ਹਨ। ਸੁਰੱਖਿਆ ਏਜੰਸੀਆਂ ਅਤੇ ਪੁਲਿਸ ਦੇ ਸਾਰੇ ਸੀਨੀਅਰ ਅਧਿਕਾਰੀ ਸਵੇਰੇ ਪੰਜ ਵਜੇ ਦੇ ਕਰੀਬ ਘਟਨਾ ਵਾਲੀ ਥਾਂ ਤੋਂ ਰਵਾਨਾ ਹੋ ਗਏ। ਕੁਝ ਅਜੇ ਵੀ ਇੱਥੇ ਮੌਜੂਦ ਹਨ।

ਲੁਧਿਆਣਾ ਦੇ ਕੋਰਟ ਕੰਪਲੈਕਸ ਵਿੱਚ ਬੰਦ ਪਏ ਮੈਟਲ ਡਿਟੈਕਟਰਾਂ ਨੂੰ ਅੱਜ ਸਕੱਤਰੇਤ ਦੇ ਗੇਟ ’ਤੇ ਲਗਾ ਦਿੱਤਾ ਗਿਆ ਹੈ। ਸਾਰਾ ਸਕੱਤਰੇਤ ਸੀਲ ਕਰ ਦਿੱਤਾ ਗਿਆ ਹੈ, ਸਿਰਫ਼ ਤੇ ਸਿਰਫ਼ ਮੁਲਾਜ਼ਮਾਂ ਨੂੰ ਹੀ ਸਕੱਤਰੇਤ ਅੰਦਰ ਦਾਖ਼ਲ ਹੋਣ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕਿਸੇ ਹੋਰ ਵਿਅਕਤੀ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...