August 1, 2026, 9:47 pm
----------- Advertisement -----------
HomeNewsLatest Newsਮੁੱਖ ਸਕੱਤਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਨਿਰਦੇਸ਼

ਮੁੱਖ ਸਕੱਤਰ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ ਕਰਨ ਦੇ ਨਿਰਦੇਸ਼

Published on

----------- Advertisement -----------

ਚੰਡੀਗੜ੍ਹ, 21 ਅਕਤੂਬਰ: ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਸਾਰੇ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਸਮਾਂਬੱਧ ਤਰੀਕੇ ਨਾਲ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ। ਆਪਣੇ ਦਫਤਰ ਵਿਚ ਸਮੂਹ ਵਿਭਾਗਾਂ ਅਤੇ ਵਿਜੀਲੈਂਸ ਵਿਭਾਗ ਦੇ ਸੀਨੀਅਰ ਅਫਸਰਾਂ ਦੀ ਮੀਟਿੰਗ ਦੌਰਾਨ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਫ ਤੇ ਸਪੱਸ਼ਟ ਹਦਾਇਤਾਂ ਹਨ ਕਿ ਭ੍ਰਿਸ਼ਟਾਚਾਰ ਨਾਬਰਦਾਸ਼ਤਯੋਗ ਹੈ ਅਤੇ ਕਿਸੇ ਵੀ ਰਿਸ਼ਵਤਖੋਰ ਖਿਲਾਫ ਬਿਲਕੁਲ ਵੀ ਨਰਮੀ ਨਾ ਵਰਤੀ ਜਾਵੇ।
ਮੁੱਖ ਸਕੱਤਰ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬਵਾਸੀਆਂ ਨੂੰ ਸਾਫ-ਸੁਥਰਾ, ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਲਈ ਵਚਨਬੱਧ ਹੈ ਅਤੇ ਇਸ ਮਕਸਦ ਲਈ ਉੱਪਰ ਤੋਂ ਹੇਠਲੇ ਪੱਧਰ ਤੱਕ ਰਿਸ਼ਵਤਖੋਰੀ ਨੂੰ ਹਰ ਹਾਲਤ ਵਿਚ ਬੰਦ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਜਿਹੜੇ ਵਿਭਾਗਾਂ ਵਿਚ ਵਿਜੀਲੈਂਸ ਵੱਲੋਂ ਜਾਂ ਸਬੰਧਤ ਵਿਭਾਗ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ-ਪੜਤਾਲ ਚੱਲ ਰਹੀ ਹੈ ਉਸ ਨੂੰ ਨਿਯਮਾਂ ਮੁਤਾਬਕ ਮੁਕੰਮਲ ਕੀਤਾ ਜਾਵੇ ਅਤੇ ਇਸ ਵਿਚ ਕਿਸੇ ਵੀ ਪ੍ਰਕਾਰ ਦੀ ਦੇਰੀ ਜਾਂ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਸਪੱਸ਼ਟ ਹਦਾਇਤ ਕੀਤੀ ਕਿ ਕਿਸੇ ਵੀ ਦੋਸ਼ੀ ਨੂੰ ਬਿਲਕੁਲ ਵੀ ਬਖਸ਼ਿਆਂ ਨਾ ਜਾਵੇ। ਕਾਨੂੰਨ ਅਨੁਸਾਰ ਰਿਸ਼ਵਤਖੋਰਾਂ ਖਿਲਾਫ ਸਖਤ ਐਕਸ਼ਨ ਲਿਆ ਜਾਵੇ ਪਰ ਕਿਸੇ ਵੀ ਨਿਰਦੋਸ਼ ਵਿਅਕਤੀ ਨਾਲ ਅਨਿਆਂ ਬਿਲਕੁਲ ਨਾ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਵਿਚ ਪੈਂਡਿੰਗ ਕੇਸਾਂ ਬਾਬਤ ਜਾਣਕਾਰੀ ਅਤੇ ਪ੍ਰਗਤੀ ਰਿਪੋਰਟ ਲਈ। ਉਨ੍ਹਾਂ ਸੂਬੇ ਦੇ ਸਾਰੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਪੱਧਰ ‘ਤੇ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਵਿਚ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਇਸ ਬਾਰੇ ਸਬੰਧਤ ਵਿਭਾਗ ਆਪੋ-ਆਪਣੇ ਸਟਾਫ ਨੂੰ ਹਦਾਇਤਾਂ ਜਾਰੀ ਕਰ ਦੇਣ। ਉਨ੍ਹਾਂ ਪੰਜਾਬ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਵੀ ਸਰਕਾਰੀ ਮੁਲਾਜ਼ਮ ਜਾਂ ਅਫਸਰ ਉਨ੍ਹਾਂ ਤੋਂ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਇਸ ਦੀ ਤੁਰੰਤ ਸ਼ਿਕਾਇਤ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...