May 26, 2026, 6:49 am
----------- Advertisement -----------
HomePunjabbusinessਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਲਈ ਐਨਰਜੀ ਐਕਸ਼ਨ ਪਲਾਨ ਤਿਆਰ...

ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਉਣ ਲਈ ਐਨਰਜੀ ਐਕਸ਼ਨ ਪਲਾਨ ਤਿਆਰ ਕਰੇਗੀ ਪੰਜਾਬ ਸਰਕਾਰ

Published on

----------- Advertisement -----------

ਚੰਡੀਗੜ੍ਹ, 21 ਅਕਤੂਬਰ: ਕੁਦਰਤੀ ਸਰੋਤਾਂ ਦੀ ਵੱਧ ਤੋਂ ਵੱਧ ਵਰਤੋਂ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਜਲਦ ਹੀ ਇੱਕ ਐਨਰਜੀ ਐਕਸ਼ਨ ਪਲਾਨ ਲਿਆਂਦਾ ਜਾ ਰਿਹਾ ਹੈ ਜੋ ਨਵੀਂ ਅਤੇ ਨਵੀਨਤਮ ਊਰਜਾ ਤਕਨੀਕਾਂ ਨੂੰ ਅਪਣਾ ਕੇ ਗ੍ਰੀਨ ਹਾਊਸ ਗੈਸਾਂ (ਜੀ.ਐਚ.ਜੀ.) ਦੇ ਨਿਕਾਸ ਨੂੰ ਘਟਾਉਣ ਵਿੱਚ ਮਦਦ ਕਰੇਗਾ। ਇਹ ਜਾਣਕਾਰੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦੇ ਮੁੱਖ ਕਾਰਜਕਾਰੀ ਸੁਮੀਤ ਜਾਰੰਗਲ ਨੇ ਦਿੱਤੀ। ਉਹ ਇੱਥੇ ਸਟੇਟ ਐਨਰਜੀ ਐਕਸ਼ਨ ਪਲਾਨ ਲਈ ਟਰੇਨਿੰਗ ਨੀਡਜ਼ ਅਸੈਸਮੈਂਟ (ਟੀ.ਐਨ.ਏ.) ‘ਤੇ ਸਮਰੱਥਾ ਨਿਰਮਾਣ ਵਰਕਸ਼ਾਪ ਨੂੰ ਸੰਬੋਧਨ ਕਰ ਰਹੇ ਸਨ। ਜਾਰੰਗਲ ਨੇ ਦੱਸਿਆ ਕਿ ਪੇਡਾ ਸੂਬੇ ਵਿੱਚ 2500 ਮੈਗਾਵਾਟ ਨਵਿਆਉਣਯੋਗ ਊਰਜਾ ਸਮਰੱਥਾ ਦੇ ਟੀਚੇ ਨੂੰ ਸਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ ਅਤੇ ਐਨਰਜੀ ਐਕਸ਼ਨ ਪਲਾਨ ਸੂਬਾ ਪੱਧਰ ‘ਤੇ ਸਾਰੇ ਭਾਈਵਾਲ ਵਿਭਾਗਾਂ ਨੂੰ ਉਨ੍ਹਾਂ ਦੇ ਅਦਾਰਿਆਂ ਵਿੱਚ ਊਰਜਾ ਕੁਸ਼ਲਤਾ ਅਤੇ ਨਵਿਆਉਣਯੋਗ ਊਰਜਾ ਨੂੰ ਲਾਗੂ ਕਰਨ ਵਿੱਚ ਸਹਾਇਤਾ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਵੱਖ-ਵੱਖ ਵਿਭਾਗ, ਜੋ ਕਿ ਹੁਣ ਤੱਕ ਸਿਰਫ਼ ਊਰਜਾ ਦੀ ਖਪਤ ਕਰਨ ਤੱਕ ਹੀ ਸੀਮਤ ਸਨ, ਹੁਣ ਊਰਜਾ ਤਬਦੀਲੀ ਅਤੇ ਭਵਿੱਖ ਦੀਆਂ ਊਰਜਾ ਪ੍ਰਣਾਲੀਆਂ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਕਿਉਂਕਿ ਪੰਜਾਬ ਸਾਫ਼-ਸੁਥਰੇ ਅਤੇ ਹਰੇ-ਭਰੇ ਵਾਤਾਵਰਨ ਲਈ ਊਰਜਾ ਤਬਦੀਲੀ ਵੱਲ ਵੱਧ ਰਿਹਾ ਹੈ।

ਮੁੱਖ ਕਾਰਜਕਾਰੀ ਅਫ਼ਸਰ ਨੇ ਕਿਹਾ ਕਿ ਵਰਕਸ਼ਾਪ ਦਾ ਉਦੇਸ਼ ਨੀਤੀ ਘੜਨ ਲਈ ਵਿਚਾਰ-ਵਟਾਂਦਰਾ ਕਰਨਾ ਅਤੇ ਭਾਈਵਾਲ ਵਿਭਾਗਾਂ ਦੇ ਵੱਡਮੁੱਲੇ ਸੁਝਾਅ ਪ੍ਰਾਪਤ ਕਰਨਾ ਸੀ। ਉਹਨਾਂ ਅੱਗੇ ਕਿਹਾ ਕਿ ਇਹ ਵਰਕਸ਼ਾਪ ਰਣਨੀਤਕ ਪੇਪਰ, ਸਿਖਲਾਈ ਦੇ ਪ੍ਰਸਤਾਵਿਤ ਢਾਂਚੇ ਅਤੇ ਸੂਬੇ ਵਿੱਚ ਸਮਰੱਥਾ ਨਿਰਮਾਣ ਲਈ ਐਕਸ਼ਨ ਪਲਾਨ ਨੂੰ ਅੰਤਿਮ ਰੂਪ ਦੇਣ ਬਾਰੇ ਵਿਆਪਕ ਵਿਚਾਰ-ਵਟਾਂਦਰਾ ਕਰਨ ਵਿੱਚ ਸਹਾਈ ਸਿੱਧ ਹੋਈ ਹੈ। ਵਰਕਸ਼ਾਪ ਦੌਰਾਨ ਪ੍ਰਾਪਤ ਹੋਣ ਵਾਲੇ ਸੁਝਾਵਾਂ ਦੇ ਆਧਾਰ ‘ਤੇ ਸਿਖਲਾਈ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮਾਂ ਲਈ ਇੱਕ ਵਿਆਪਕ ਖਾਕਾ ਵੀ ਤਿਆਰ ਕੀਤਾ ਜਾਵੇਗਾ। ਇਸ ਉਪਰੰਤ ਸਾਫ ਸੁਥਰੀ ਊਰਜਾ ਪੈਦਾ ਕਰਨ ਲਈ ਯੋਜਨਾਬੰਦੀ ਅਤੇ ਇਸਨੂੰ ਲਾਗੂ ਕਰਨ ਦੇ ਵੱਖ-ਵੱਖ ਪਹਿਲੂਆਂ ਲਈ ਸਿਖਲਾਈ ਪ੍ਰੋਗਰਾਮ ਸ਼ੁਰੂ ਕਰਨ, ਸਿਖਲਾਈ ਸੰਸਥਾਵਾਂ ਖੋਲ੍ਹਣ ਅਤੇ ਟ੍ਰੇਨਰਾਂ ਦਾ ਇੱਕ ਨੈੱਟਵਰਕ ਤਿਆਰ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਬਹੁ-ਖੇਤਰੀ ਊਰਜਾ ਯੋਜਨਾ ਲਈ ਸਰਕਾਰੀ ਵਿਭਾਗਾਂ ਅਤੇ ਅਧਿਕਾਰੀਆਂ ਦੀ ਸਿਖਲਾਈ ਲਈ ਸੰਭਾਵੀਂ ਖੇਤਰਾਂ ਦੀ ਪਛਾਣ ਕਰੇਗਾ। ਟੀਮ ਵੱਲੋਂ ਪਹਿਲਾਂ ਹੀ ਪੰਜਾਬ ਦੇ ਵੱਖ-ਵੱਖ ਵਿਭਾਗਾਂ ਵਿੱਚ ਵੱਖ-ਵੱਖ ਅਧਿਕਾਰੀਆਂ ਨਾਲ ਰਾਬਤਾ ਕਰਕੇ ਅਜਿਹੀਆਂ ਲੋੜਾਂ ਨੂੰ ਸਮਝਣ ਲਈ ਸਰਵੇਖਣ ਕੀਤਾ ਜਾ ਚੁੱਕਾ ਹੈ। ਇਸ ਸਰਵੇਖਣ ਤੋਂ ਪ੍ਰਾਪਤ ਨਤੀਜਿਆਂ ਦੇ ਆਧਾਰ ‘ਤੇ ਪੰਜਾਬ ਲਈ ‘ਟ੍ਰੇਨਿੰਗ ਐਂਡ ਕਪੈਸਿਟੀ ਨੀਡਜ਼ ਫਰੇਮਵਰਕ’ ਬਾਰੇ ਰਣਨੀਤਕ ਪੇਪਰ ਤਿਆਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਜੀ.ਆਈ.ਜ਼ੈੱਡ (ਜਰਮਨ ਡਿਵੈੱਲਪਮੈਂਟ ਕੋਆਪ੍ਰੇਸ਼ਨ) ਵੱਲੋਂ ਪੰਜਾਬ ਵਿੱਚ ਯੋਜਨਾਬੰਦੀ ਅਤੇ ਸਸਟੇਨੇਬਲ ਊਰਜਾ ਪੈਦਾ ਕਰਨ ਲਈ ਨਵੀਆਂ ਭੂਮਿਕਾਵਾਂ ਨਿਭਾਉਣ ਲਈ ਵਿਭਾਗਾਂ ਦੀਆਂ ਤਿਆਰੀਆਂ ਨੂੰ ਸਮਝਣ ਦੇ ਨਾਲ-ਨਾਲ ਜਾਣਕਾਰੀ/ਹੁਨਰ ਬਾਰੇ ਜਾਣਨ/ਮੁਲਾਂਕਣ ਕਰਨ ਲਈ ਆਪਣੇ ਭਾਈਵਾਲ ਡੇਲੋਇਟ ਇੰਡੀਆ ਨਾਲ ਟ੍ਰੇਨਿੰਗ ਨੀਡ ਅਸੈਸਮੈਂਟ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...