November 23, 2026, 3:35 am
----------- Advertisement -----------
HomeNewsBreaking Newsਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ, 31 ਜੂਨੀਅਰ ਸਹਾਇਕਾਂ...

ਸਮਾਜਿਕ ਸੁਰੱਖਿਆ ਵਿਭਾਗ ਦੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫਾ, 31 ਜੂਨੀਅਰ ਸਹਾਇਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ

Published on

----------- Advertisement -----------

ਚੰਡੀਗੜ੍ਹ, 22 ਅਕਤੂਬਰ 2022 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜ਼ਮਾਂ ਦੀ ਭਲਾਈ ਅਤੇ ਸਮਾਂਬੱਧ ਸਹੂਲਤਾਂ ਲਈ ਵਚਨਬੱਧ ਹੈ। ਇਸੇ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 31 ਜੂਨੀਅਰ ਸਹਾਇਕਾਂ ਨੂੰ ਤਰੱਕੀ ਦਾ ਤੋਹਫਾ ਦਿੰਦੇ ਹੋਏ ਸੀਨੀਅਰ ਸਹਾਇਕ ਬਣਾਇਆ ਗਿਆ ਹੈ।

ਇਹ ਪ੍ਰਗਟਾਵਾ ਕਰਦੇ ਹੋਏ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮੁਲਾਜ਼ਮਾਂ ਦੀ ਤਰੱਕੀਆਂ ਸਬੰਧੀ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਪੂਰੀਆਂ ਕਰ ਦਿੱਤੀਆਂ ਹਨ।

ਇਸ ਮੌਕੇ ਪਦਉਨਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮਰਪਣ ਭਾਵਨਾ ਅਤੇ ਇਮਾਨਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਸਰਕਾਰ ਇਮਾਨਦਾਰੀ ਦੀ ਨੀਂਹ ‘ਤੇ ਬਣੀ ਹੈ, ਇਸ ਲਈ ਸਭ ਤੋਂ ਜ਼ਰੂਰੀ ਹੈ ਕਿ ਲੋਕਾਂ ਤੱਕ ਇਹ ਸੁਨੇਹਾ ਪਹੁੰਚੇ ਕਿ ਵਿਭਾਗ ਦੇ ਕਰਮਚਾਰੀ ਇਮਾਨਦਾਰੀ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਵਿਭਾਗ ਦੇ ਪਦਉੱਨਤ 31 ਸੀਨੀਅਰ ਸਹਾਇਕਾਂ ਵਿੱਚ ਤਿੰਨ ਅਨੁਸੂਚਿਤ ਸ਼੍ਰੇਣੀ ਨਾਲ ਸਬੰਧਤ ਅਤੇ ਦੋ ਅੰਗਹੀਣ ਮੁਲਾਜ਼ਮ ਵੀ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...