June 6, 2026, 2:41 pm
----------- Advertisement -----------
HomeNewsEntertainmentਮਨੀ ਲਾਂਡਰਿੰਗ ਮਾਮਲੇ 'ਚ ਜੈਕਲੀਨ ਫਰਨਾਂਡੀਜ਼ ਨੂੰ ਰਾਹਤ,10 ਨਵੰਬਰ ਤੱਕ ਵਧਾਈ ਅੰਤਰਿਮ...

ਮਨੀ ਲਾਂਡਰਿੰਗ ਮਾਮਲੇ ‘ਚ ਜੈਕਲੀਨ ਫਰਨਾਂਡੀਜ਼ ਨੂੰ ਰਾਹਤ,10 ਨਵੰਬਰ ਤੱਕ ਵਧਾਈ ਅੰਤਰਿਮ ਜ਼ਮਾਨਤ

Published on

----------- Advertisement -----------

ਮਨੀ ਲਾਂਡਰਿੰਗ ਮਾਮਲੇ ‘ਚ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦੀ ਅੰਤਰਿਮ ਜ਼ਮਾਨਤ 10 ਨਵੰਬਰ ਤੱਕ ਵਧਾ ਦਿੱਤੀ ਗਈ ਹੈ। ਪਟਿਆਲਾ ਹਾਊਸ ਕੋਰਟ ਨੇ ਅੱਜ ਯਾਨੀ 22 ਨਵੰਬਰ ਨੂੰ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਇਹ ਫੈਸਲਾ ਦਿੱਤਾ ਹੈ। ਪਿਛਲੀ ਵਾਰ ਦੀ ਤਰ੍ਹਾਂ ਇਸ ਵਾਰ ਵੀ ਜੈਕਲੀਨ ਫਰਨਾਂਡੀਜ਼ ਵਕੀਲ ਦੀ ਡਰੈੱਸ ‘ਚ ਕੋਰਟ ਪਹੁੰਚੀ। ਦੱਸ ਦੇਈਏ ਕਿ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੀ ਧੋਖਾਧੜੀ ਦੇ ਮਾਮਲੇ ਵਿੱਚ ਚੱਲ ਰਹੀ ਈਡੀ ਜਾਂਚ ਵਿੱਚ ਜੈਕਲੀਨ ਸਹਿ-ਦੋਸ਼ੀ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਸਾਲ 17 ਅਗਸਤ ਨੂੰ ਜੈਕਲੀਨ ਫਰਨਾਂਡੀਜ਼ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਬਣਾ ਕੇ ਚਾਰਜਸ਼ੀਟ ਦਾਇਰ ਕੀਤੀ ਸੀ। ਇੰਨਾ ਹੀ ਨਹੀਂ ਅਦਾਲਤ ਨੇ ਉਨ੍ਹਾਂ ਨੂੰ ਸੰਮਨ ਵੀ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਜੈਕਲੀਨ ਦੇ ਵਕੀਲ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ।

ਦੱਸ ਦਈਏ ਕਿ ਪਿਛਲੇ ਇੱਕ ਸਾਲ ਤੋਂ ਜੈਕਲੀਨ ਫਰਨਾਂਡੀਜ਼ ਦੀ ਮਹਾਂ -ਠੱਗ ਸੁਕੇਸ਼ ਚੰਦਰਸ਼ੇਖਰ ਮਾਮਲੇ ਨੂੰ ਲੈ ਕੇ ਸੁਰਖੀਆਂ ਵਿੱਚ ਹੈ। ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੇ ਪਿਛਲੀ ਸੁਣਵਾਈ ‘ਚ ਕਿਹਾ ਸੀ ਕਿ ਭਾਰਤ ‘ਚ ਉਸ ਦੀਆਂ ਡੂੰਘੀਆਂ ਜੜ੍ਹਾਂ ਹਨ ਅਤੇ ਉਹ 2009 ਤੋਂ ਟੈਕਸਦਾਤਾ ਨਾਗਰਿਕ ਵਜੋਂ ਇੱਥੇ ਰਹਿ ਰਹੀ ਹੈ। ਉਨ੍ਹਾਂ ਨੇ ਭਾਰਤ ਨੂੰ ਆਪਣੇ ਕੰਮ ਦੀ ਧਰਤੀ ਦੱਸਿਆ। ਜੈਕਲੀਨ ਨੇ ਕਿਹਾ ਕਿ ਉਸ ਦੇ ਪੇਸ਼ੇਵਰ ਪ੍ਰਮਾਣ ਪੱਤਰ ਅਤੇ ਭਵਿੱਖ ਦੇ ਕੰਮ ਦੀਆਂ ਪ੍ਰਤੀਬੱਧਤਾਵਾਂ ਸਭ ਇਸ ਦੇਸ਼ ਨਾਲ ਸਬੰਧਤ ਹਨ। ਤੁਹਾਨੂੰ ਦੱਸ ਦੇਈਏ ਕਿ ਜੈਕਲੀਨ ਸ਼੍ਰੀਲੰਕਾਈ ਮੂਲ ਦੀ ਭਾਰਤੀ ਅਭਿਨੇਤਰੀ ਹੈ। ਜੈਕਲੀਨ ਫਰਨਾਂਡੀਜ਼ ਨੇ ਜ਼ਮਾਨਤ ਪਟੀਸ਼ਨ ਵਿੱਚ ਇਹ ਵੀ ਕਿਹਾ ਸੀ ਕਿ ਠੱਗ ਸੁਕੇਸ਼ ਚੰਦਰਸ਼ੇਖਰ ਦੀਆਂ ਸਾਜ਼ਿਸ਼ਾਂ ਵਿੱਚ ਉਸਦਾ ਕੋਈ ਹੱਥ ਨਹੀਂ ਹੈ। ਉਸ ਨੇ ਕਿਸ ਤਰ੍ਹਾਂ ਦੀਆਂ ਸਾਜ਼ਿਸ਼ਾਂ ਰਚੀਆਂ, ਉਸ ਵਿਚ ਉਸ ਨੇ ਸਹਿਯੋਗ ਨਹੀਂ ਦਿੱਤਾ। ਜੈਕਲੀਨ ਨੇ ਕਿਹਾ ਕਿ ਸੱਚਾਈ ਇਹ ਹੈ ਕਿ ਉਹ ਖੁਦ ਮੁੱਖ ਦੋਸ਼ੀ ਅਤੇ ਉਸ ਦੇ ਸਾਥੀਆਂ ਵੱਲੋਂ ਕੀਤੇ ਗਏ ਅਪਰਾਧ ਦਾ ਸ਼ਿਕਾਰ ਹੈ। ਜੈਕਲੀਨ ਨੇ ਕਿਹਾ ਕਿ ਮੁੱਖ ਦੋਸ਼ੀ ਉਸ ਦੀ ਅਸਲ ਪਛਾਣ ਬਾਰੇ ਉਸ ਨਾਲ ਲਗਾਤਾਰ ਝੂਠ ਬੋਲਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...