April 23, 2026, 11:12 pm
----------- Advertisement -----------
HomeNewsLatest Newsਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਫੈਸਲੇ ਦੀ ਖੁਸ਼ੀ ਵਿੱਚ ਵੰਡੇ ਲੱਡੂ

ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਫੈਸਲੇ ਦੀ ਖੁਸ਼ੀ ਵਿੱਚ ਵੰਡੇ ਲੱਡੂ

Published on

----------- Advertisement -----------

ਚੰਡੀਗੜ੍ਹ: ਅੱਜ ਸੈਕਟਰ 17 ਵਿਖੇ  ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਲ੍ਹ ਦੀ ਕੈਬਨਿਟ ਵਿੱਚ ਜਨਵਰੀ 2004 ਤੋਂ ਭਰਤੀ ਕਰਮਚਾਰੀ ਲਈ ਐਨ.ਪੀ.ਐਸ. ਦੀ ਥਾਂ ,ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਸਮੁੱਚੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੂੰ 6ਪ੍ਰਤੀਸ਼ਤ ਮਹਿੰਗਾਈ ਭੱਤਾ ਦੇਣ ਦੇ ਇਤਿਹਾਸਕ ਫੈਸਲੇ ਨੇ ਸੱਤ ਲੱਖ ਪਰਿਵਾਰਾਂ ਦੇ ਘਰਾਂ ਵਿੱਚ ਖੁਸ਼ੀ ਦੇ ਭੰਗੜੇ ਪੈਣ ਲਾ ਦਿੱਤੇ। ਮੁਲਾਜ਼ਮ ਵਰਗ ਇਸ ਨੂੰ ,ਦੀਵਾਲੀ ਦਾ ਤੋਹਫਾ, ਮੰਨਕੇ ਖੁਸ਼ੀਆਂ ਸਾਂਝੀਆਂ ਕਰ ਰਹੇ ਹਨ। ਇਸੇ ਸਬੰਧ ਵਿੱਚ ਅੱਜ ਸੀ.ਪੀ. ਐਫ ਯੂਨੀਅਨ ਦੇ ਮੁਹਾਲੀ ਜਿਲ੍ਹੇ ਦੀ ਸਮੁੱਚੀ ਕਾਰਜਕਾਰਨੀ ਨੇ  ਸੈਕਟਰ 17 ਵਿੱਚ ਇਕੱਠੇ ਹੋਕੇ ਇੱਕ ਦੂਜੇ ਨਾਲ ਖੁਸ਼ੀਆਂ ਸਾਂਝੀਆਂ ਕੀਤੀਆਂ ਅਤੇ ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ,ਪੈਨਸ਼ਨਰ ਆਗੂ ਦਰਸ਼ਨ ਸਿੰਘ ਪਤਲੀ ਤੇ ਹਰਪਾਲ ਸਿੰਘ ਖਾਲਸਾ ਦਾ ਮੂੰਹ ਮਿੱਠਾ ਕਰਵਾਇਆ ਅਤੇ ਨਿੱਘਾ ਸੁਆਗਤ ਕੀਤਾ।ਇਸ ਮੌਕੇ ਤੇ ਸਾਂਝੇ ਮੁਲਾਜ਼ਮ ਮੰਚ ਦੇ ਚੰਡੀਗੜ੍ਹ ਦੇ ਕਨਵੀਨਰ ਅਤੇ ਉਦਯੋਗ ਵਿਭਾਗ ਦੀ ਮੁਲਾਜ਼ਮ ਯੂਨੀਅਨ ਦੇ ਜਨਰਲ ਸਕੱਤਰ ਰਵਿੰਦਰ ਕੁਮਾਰ ਵਿਸ਼ੇਸ਼ ਤੌਰ ਤੇ ਸ਼ਿਕਰਤ ਕੀਤੀ। ਸ੍ਰੀ ਰੰਜੀਵ ਸ਼ਰਮਾ ਨੇ ਭਗਵੰਤ ਮਾਨ ਸਰਕਾਰ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਲੰਮੀ ਸੋਚ ਦੇ ਸਿਆਸਤ ਦਾਨ ਗਰਦਾਨਿਆ ਤੇ ਕਿਹਾ ਕਿ ਇਹੋ ਦੀ ਯੋਗ ਅਗਵਾਈ ਵਿੱਚ ਸੂਬਾ ਆਪਣੇ ਪੈਰਾਂ ਸਿਰ ਖੜ੍ਹਾ ਹੋਵੇਗਾ।
ਇਸ ਮੌਕੇ ਤੇ ਪੁਰਾਣੀ ਪੈਨਸ਼ਨ ਬਹਾਲੀ ਯੂਨੀਅਨ ਦੇ ਜਿਲਾ ਪ੍ਰਧਾਨ ਸ਼ਿਵ ਕੁਮਾਰ ਰਾਣਾ,ਜਨਰਲ ਸਕੱਤਰ ਤੇਜਿੰਦਰ ਸਿੰਘ ਸਟੇਟ ਅਵਾਰਡੀ  ਸਟੇਟ ਕਮੇਟੀ ਅਡਜੈਕਟਿਵ ,ਸ਼ਿਵ ਕੁਮਾਰ ਰਾਣਾ,ਜਨਰਲ ਸਕੱਤਰ ਅਮਿਤ ਕਟੋਚ, ਚੇਅਰਮੈਨ ਪ੍ਰਭਦੀਪ ਸਿੰਘ ਪਰਮਿੰਦਰ ਸਿੰਘ ਢਿਲੋ ਸੀਨੀਅਰ ਮੀਤ ਪ੍ਰਧਾਨ ਮੁਹਾਲੀ ਸਤਨਾਮ ਸਿੰਘ ਸੀਨੀਅਰ ਮੀਤ ਪ੍ਰਧਾਨ ਨੇ ਸਾਂਝੇ ਬਿਆਨ ਵਿੱਚ ਕਿਹਾ ਕਿ ਇਹ ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ ਹੈ ,ਇਸ ਦਾ ਲੱਗਭੱਗ ਦੋ ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ। ਮੁਲਾਜ਼ਮ ਵਰਗ ਉਮੀਦ ਕਰਦਾ ਹੈ ਜਿਸ ਤਰੀਕੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਇਨਕਲਾਬੀ ਫੈਸਲੇ ਕਰ ਰਹੇ ਹਨ ਉਸ ਤੋਂ ਜਾਪਦਾ ਕਿ ਪੰਜਾਬ ਦੀ ਕਾਇਆ ਕਲਪ ਹੋ ਜਾਵੇਗਾ, ਸਟੇਟ ਅਵਾਰਡੀ ਅਧਿਆਪਕ ਤਜਿੰਦਰ ਸਿੰਘ ਤੋਕੀ ਤੇ ਅਮਿਤ ਕਟੋਚ ਨੇ ,ਅਗਾਂਹਵਧੂ ਵਿਤ ਤੇ ਯੋਜਨਾ ਮੰਤਰੀ ਦਾ ਵਿਸ਼ੇਸ਼ ਧੰਨਵਾਦ ਕੀਤਾ ਕਿ ਜਿੰਨਾ ਨੇ, ਵਿਰਾਸਤ ਵਿੱਚ ਮਿਲੇ ਖਾਲੀ ਖਜਾਨੇ, ਦੀ ਆਨ ਤੇ ਸ਼ਾਨ ਵਧਾਅ ਦਿੱਤੀ, ਉਹਨਾਂ ਦੀ ਸ਼ੁਹਿਰਦਤਾ ਸਦਕਾ ਖਜਾਨਾ ਹੁਣ ਸੱਚੀਮੁੱਚੀ ਖਜਾਨਾ ਕਹਾਏਗਾ ਨਾ ਕਿ ਭੂਤਕਾਲ ਦੀਆਂ ਸਰਕਾਰਾਂ ਦੇ ਵਿੱਤ ਮੰਤਰੀ ਵਾਂਗ ਪੀਪਾ ਮੰਤਰੀ ਕਹਿਕੇ ਸੂਬੇ ਦੇ ਲੋੜਵੰਧ ਲੋਕ ਪਿੱਟ ਸਿਆਪਾ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...