November 6, 2026, 8:31 pm
----------- Advertisement -----------
HomeNewsLatest Newsਫੂਡ ਸੇਫਟੀ ਵਿੰਗ ਨੇ ਸੱਤ ਮਹੀਨਿਆਂ ਦੌਰਾਨ ਖਾਣ ਪੀਣ ਦੀਆਂ ਵਸਤਾਂ ਦੇ...

ਫੂਡ ਸੇਫਟੀ ਵਿੰਗ ਨੇ ਸੱਤ ਮਹੀਨਿਆਂ ਦੌਰਾਨ ਖਾਣ ਪੀਣ ਦੀਆਂ ਵਸਤਾਂ ਦੇ 5297 ਸੈਂਪਲ ਲਏ

Published on

----------- Advertisement -----------

ਚੰਡੀਗੜ੍ਹ, 22 ਅਕਤੂਬਰ: ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਫੂਡ ਸੇਫਟੀ ਵਿੰਗ ਨੇ ਬੀਤੇ ਸੱਤ ਮਹੀਨਿਆਂ ਦੌਰਾਨ ਖਾਧ ਪਦਾਰਥਾਂ ਦੇ 5297 ਸੈਂਪਲ ਲਏ ਹਨ, ਜਿਨ੍ਹਾਂ ਵਿੱਚੋਂ 1006 ਗੈਰ ਮਿਆਰੀ ਅਤੇ 74 ਅਸੁਰੱਖਿਅਤ/ ਫੇਲ੍ਹ ਪਾਏ ਗਏ ਹਨ। ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਇਹ ਜਾਣਕਾਰੀ ਦਿੰਦਿਆਂ ਕਿ ਅਸੁਰੱਖਿਅਤ/ ਫੇਲ੍ਹ ਪਾਏ ਗਏ ਸੈਂਪਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਪੰਜਾਬ ਸਰਕਾਰ ਮਿਲਾਵਟਖੋਰੀ ਨੂੰ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਕਰੇਗੀ।

ਸਿਹਤ ਮੰਤਰੀ ਜੌੜਾਮਾਜਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਲ 2022 ਦੌਰਾਨ ਅਪਰੈਲ ਮਹੀਨੇ ਦੌਰਾਨ ਲਏ ਗਏ 820 ਸੈਂਪਲਾਂ ਵਿੱਚੋਂ 241 ਗੈਰ ਮਿਆਰੀ ਅਤੇ 18 ਅਸੁਰੱਖਿਅਤ/ ਫੇਲ੍ਹ ਪਾਏ ਗਏ। ਇਸੇ ਤਰ੍ਹਾਂ ਮਈ ਮਹੀਨੇ ਦੇ 570 ਸੈਂਪਲ ਵਿੱਚੋਂ 91 ਗੈਰ ਮਿਆਰੀ ਅਤੇ 5 ਅਸੁਰੱਖਿਅਤ/ ਫੇਲ੍ਹ ਪਾਏ ਗਏ।ਜੂਨ ਦੌਰਾਨ 582 ਸੈਂਪਲ ਲਏ ਗਏ ਸਨ, ਜਿਨ੍ਹਾਂ ਵਿੱਚੋਂ 111 ਗੈਰ ਮਿਆਰੀ ਅਤੇ 17 ਸੈਂਪਲ ਅਸੁਰੱਖਿਅਤ/ ਫੇਲ੍ਹ ਪਾਏ ਗਏ। ਉਨ੍ਹਾਂ ਦੱਸਿਆ ਕਿ ਜੁਲਾਈ ਮਹੀਨੇ ਦੌਰਾਨ ਲਏ ਗਏ 525 ਸੈਂਪਲਾਂ ਵਿੱਚੋਂ 111 ਅਤੇ 3 ਸੈਂਪਲ ਅਸੁਰੱਖਿਅਤ/ ਫੇਲ੍ਹ ਪਾਏ ਗਏ। ਇਸੇ ਤਰ੍ਹਾਂ ਅਗਸਤ ਮਹੀਨੇ ਦੌਰਾਨ 1016 ਸੈਂਪਲਾਂ ਵਿੱਚੋਂ 332 ਗੈਰ ਮਿਆਰੀ ਜਦਕਿ 22 ਸੈਂਪਲ ਅਸੁਰੱਖਿਅਤ/ ਫੇਲ੍ਹ ਪਾਏ ਗਏ। ਉਨ੍ਹਾਂ ਦੱਸਿਆ ਕਿ ਸਤੰਬਰ ਮਹੀਨੇ ਦੌਰਾਨ 800 ਸੈਂਪਲਾਂ ਵਿੱਚੋਂ 120 ਗੈਰ ਮਿਆਰੀ ਅਤੇ 9 ਸੈਂਪਲ ਅਸੁਰੱਖਿਅਤ/ ਫੇਲ੍ਹ ਪਾਏ ਗਏ। ਉਨ੍ਹਾਂ ਦੱਸਿਆ ਕਿ ਅਕਤੂਬਰ ਮਹੀਨੇ ਦੌਰਾਨ ਹੁਣ ਤੱਕ 984 ਸੈਂਪਲ ਲਏ ਗਏ ਹਨ, ਜੋ ਕਿ ਜਾਂਚ ਲਈ ਲੈਬਾਰਟਰੀ ਨੂੰ ਭੇਜੇ ਗਏ ਹਨ ਅਤੇ ਇਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ।

ਜੌੜਾਮਾਜਰਾ ਨੇ ਦੱਸਿਆ ਕਿ ਫੂਡ ਅਤੇ ਡਰੱਗ ਐਡਮਨਿਸਟ੍ਰੇਸ਼ਨ ਪੰਜਾਬ ਦਾ ਫੂਡ ਸੇਫਟੀ ਵਿੰਗ ਪੰਜਾਬ ਵਾਸੀਆਂ ਨੂੰ ਸ਼ੁੱਧ ਖਾਣ ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਦੀ ਜਾਗਰੁਕਤਾ ਮੁਹਿੰਮ ਵਿੱਚ ਅਗਵਾਈ ਕਰ ਰਿਹਾ ਹੈ। ਫੂਡ ਸੇਫਟੀ ਵਿਭਾਗ ਆਪਣੇ ਸਲੋਗਨ “ਜੇ ਇਹ ਸੁਰੱਖਿਅਤ ਨਹੀਂ ਤਾਂ ਇਹ ਭੋਜਨ ਨਹੀਂ” ਤਹਿਤ ਲੋਕਾਂ ਨੂੰ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਤਿਉਹਾਰਾਂ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਫੂਡ ਸੇਫਟੀ ਵਿੰਗ ਵੱਲੋਂ ਮਠਿਆਈਆਂ ‘ਤੇ ਲਗਾਏ ਜਾਣ ਵਾਲੇ ਚਾਂਦੀ ਦੇ ਵਰਕ ਵਿੱਚ ਹੋਣ ਵਾਲੀ ਮਿਲਾਵਟ ਦੀ ਜਾਂਚ ਕਰਨ ਲਈ ਸਪੈਸ਼ਲ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਪੂਰੇ ਪੰਜਾਬ ਵਿੱਚ ਚਾਂਦੀ ਦੇ ਵਰਕ ਸਮੇਤ ਮਠਿਆਈਆਂ ਦੇ 164 ਸੈਂਪਲ ਭਰ ਕੇ ਫੂਡ ਲੈਬ ਖਰੜ੍ਹ ਵਿਖੇ ਭੇਜ ਦਿੱਤੇ ਗਏ ਹਨ, ਜਿਨ੍ਹਾਂ ਸੈਂਪਲਾਂ ਦੀ ਰਿਪੋਰਟ ਫੇਲ੍ਹ ਪ੍ਰਾਪਤ ਹੋਈ, ਉਨ੍ਹਾਂ ਵਿਰੁੱਧ ਫੂਡ ਸੇਫਟੀ ਐਕਟ ਤਹਿਤ ਕਾਨੂੰਨੀ ਕਾਰਵਾਈ ਆਰੰਭੀ ਜਾਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸੁਰੱਖਿਅਤ ਜਾਂ ਫੇਲ੍ਹ ਪਾਏ ਗਏ ਸੈਂਪਲਾਂ ਵਿਰੁੱਧ ਕਾਰਵਾਈ ਲਈ ਫੂਡ ਸੇਫਟੀ ਐਂਡ ਸਟੈਂਡਰਡ ਐਕਟ ਅਧੀਨ ਨਿਯਮ ਬਣਾਏ ਹੋਏ ਹਨ, ਜਿਸ ਤਹਿਤ ਗੈਰ ਮਿਆਰੀ ਅਤੇ ਮਿਸਬਰਾਂਡਡ ਆਦਿ ਕੇਸਾਂ ਨੂੰ ਸਮੂਹ ਜ਼ਿਲ੍ਹਿਆਂ ਦੇ ਏ.ਡੀ.ਸੀਜ. ਦੀਆਂ ਅਦਾਲਤਾਂ ਵਿੱਚ ਦਾਇਰ ਕੀਤਾ ਜਾਂਦਾ ਹੈ, ਜਿਸ ਵਿੱਚ ਇਨ੍ਹਾਂ ਦੋਸ਼ ਅਧੀਨ ਜ਼ਰੁਮਾਨਾ ਕਰਨ ਦਾ ਪ੍ਰਵੀਜ਼ਨ ਹੈ। ਇਸ ਤੋਂ ਇਲਾਵਾ ਜੁਡੀਸ਼ੀਅਲ ਅਦਾਲਤਾਂ ‘ਚ ਅਸੁਰੱਖਿਅਤ ਜਾਂ ਫੇਲ੍ਹ ਸੈਂਪਲਾਂ ਦੇ ਕੇਸ ਦਾਇਰ ਕਰਕੇ ਜ਼ਰਮਾਨਾ ਅਤੇ ਸਜ਼ਾ ਦੇਣ ਦੇ ਪ੍ਰਬੰਧ ਵੀ ਕੀਤੇ ਹੋਏ ਹਨ। ਜੌੜਾਮਾਜਰਾ ਨੇ ਦੱਸਿਆ ਕਿ ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫਟੀ ਵਿੰਗ ਵੱਲੋਂ ਵੱਖ ਵੱਖ ਜ਼ਿਲ੍ਹਿਆਂ ਵਿੱਚ ਇੰਟਰਡਿਸਟ੍ਰਿਕ ਟੀਮਾਂ ਬਣਾ ਕੇ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਮਿਲਾਵਟਖੋਰੀ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ਤਰਜੀਹ ਲੋਕਾਂ ਨੂੰ ਸ਼ੁੱਧ ਖਾਣ ਪੀਣ ਵਾਲੀਆਂ ਵਸਤਾਂ ਮੁਹੱਈਆ ਕਰਵਾਉਣਾ ਹੈ, ਜਿਸ ਲਈ ਕੋਈ ਵੀ ਕਸਰ ਨਹੀਂ ਛੱਡੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...