September 2, 2026, 3:42 pm
----------- Advertisement -----------
HomeNewsBreaking Newsਅਕਾਲੀ ਸਰਕਾਰ ਵੇਲੇ ਹੀ ਡਰੱਗਜ਼ ਮਾਮਲੇ 'ਚ ਆਇਆ ਸੀ ਮਜੀਠੀਆ ਦਾ ਨਾਂਅ...

ਅਕਾਲੀ ਸਰਕਾਰ ਵੇਲੇ ਹੀ ਡਰੱਗਜ਼ ਮਾਮਲੇ ‘ਚ ਆਇਆ ਸੀ ਮਜੀਠੀਆ ਦਾ ਨਾਂਅ – CM ਚੰਨੀ

Published on

----------- Advertisement -----------

ਚੰਡੀਗੜ੍ਹ, 24 ਦਸੰਬਰ 2021 – ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੀਐਮ ਚਰਨਜੀਤ ਚੰਨੀ ਨੇ ਕਿਹਾ ਕਿ ਬਿਕਰਮ ਮਜੀਠੀਆ ਦਾ ਨਾਂਅ ਅਕਾਲੀ ਸਰਕਾਰ ਵੇਲੇ ਹੀ ਨਸ਼ਿਆਂ ਦੇ ਮਾਮਲੇ ਵਿੱਚ ਸਾਹਮਣੇ ਆਇਆ ਸੀ। ਬਾਦਲ ਸਰਕਾਰ ਵੇਲੇ 2013 ਵਿੱਚ ਇਸ 6 ਹਜ਼ਾਰ ਕਰੋੜ ਦੇ ਨਸ਼ਿਆਂ ਦਾ ਮਾਮਲਾ ਸਾਹਮਣੇ ਆਇਆ ਸੀ। ਉਸ ਸਮੇਂ ਪੰਜਾਬ ਪੁਲਿਸ ਦੀ ਜਿੰਮਨੀ ਵਿੱਚ ਮਜੀਠੀਆ ਦਾ ਨਾਮ ਲਿਖਿਆ ਹੋਇਆ ਹੈ। ਉਹਨਾਂ ਕਿਹਾ ਕਿ ਅਕਾਲੀ ਸਰਕਾਰ ਕਾਰਨ ਫੈਲੇ ਨਸ਼ੇ ਕਾਰਨ ਸੂਬੇ ਨੂੰ ‘ਉੜਤਾ ਪੰਜਾਬ’ ਦਾ ਮਿਹਣਾ ਸੁਣਨਾ ਪਿਆ ਹੈ।

ਇਸ ਤੋਂ ਬਾਅਦ ਅੰਤਰਰਾਸ਼ਟਰੀ ਪਹਿਲਵਾਨ ਜਗਦੀਸ਼ ਭੋਲਾ ਨੇ ਮੋਹਾਲੀ ਕੋਰਟ ‘ਚ ਖੁੱਲ੍ਹ ਕੇ ਮਜੀਠੀਆ ਦਾ ਨਾਂ ਨਾਂਅ ਹੈ। ਭੋਲਾ ਨੇ ਮਜੀਠੀਆ ਨੂੰ ਡਰੱਗਜ਼ ਦਾ ਕਰਤਾ-ਧਰਤਾ ਦੱਸਿਆ ਸੀ। ਫਿਰ ਈਡੀ ਦੀ ਜਾਂਚ ਵਿੱਚ ਮਜੀਠੀਆ ਦੀ ਭੂਮਿਕਾ ਸਾਹਮਣੇ ਆਈ। ਈਡੀ ਨੇ ਵੀ ਮਜੀਠੀਆ ਨੂੰ ਦੋਸ਼ੀ ਪਾਇਆ ਸੀ। ਮਨੁੱਖੀ ਅਧਿਕਾਰ ਕਾਰਕੁਨ ਐਡਵੋਕੇਟ ਨਵਕਿਰਨ ਸਿੰਘ ਨੇ ਵੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਸੀ। ਜਿਸ ਵਿੱਚ ਉਨ੍ਹਾਂ ਕਿਹਾ ਕਿ ਈਡੀ ਅਤੇ ਪੰਜਾਬ ਪੁਲਿਸ ਦੇ ਸਮੇਂ ਵਿੱਚ ਮਜੀਠੀਆ ਦਾ ਨਾਮ ਆਇਆ ਸੀ, ਫਿਰ ਸਰਕਾਰ ਨੇ ਕਾਰਵਾਈ ਕਿਉਂ ਨਹੀਂ ਕੀਤੀ।

ਸੀਐਮ ਚੰਨੀ ਨੇ ਕਿਹਾ ਕਿ ਇਹ ਮਾਮਲਾ ਅਦਾਲਤ ਵਿੱਚ ਚੱਲ ਰਿਹਾ ਹੈ। ਹਾਈਕੋਰਟ ਦੇ ਕਹਿਣ ‘ਤੇ ਐਸਟੀਐਫ ਦੇ ਏਡੀਜੀਪੀ ਹਰਪ੍ਰੀਤ ਸਿੱਧੂ ਨੇ ਇਸ ਦੀ ਜਾਂਚ ਕੀਤੀ। ਇਹ ਸਭ 2017 ਵਿੱਚ ਹੋਇਆ ਸੀ। ਇਸ ਮਾਮਲੇ ਵਿੱਚ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਐਡਵੋਕੇਟ ਜਨਰਲ ਨੇ ਇਸ ਦੀ ਸਹੀ ਵਕਾਲਤ ਨਹੀਂ ਕੀਤੀ। ਸੀਲਬੰਦ ਰਿਪੋਰਟ ਹਾਈ ਕੋਰਟ ਵਿੱਚ ਨਹੀਂ ਖੋਲ੍ਹੀ ਗਈ। ਹੁਣ ਕੈਪਟਨ ਨੂੰ ਮਜੀਠੀਆ ਨਾਲ ਆਪਣੀ ਰਿਸ਼ਤੇਦਾਰੀ ਯਾਦ ਆ ਗਈ ਹੈ।

ਸੀਐਮ ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਮਜੀਠੀਆ ਖਿਲਾਫ ਕੇਸ ਦਰਜ ਹੋਣ ਨੂੰ ਚੋਣ ਸਟੰਟ ਦੱਸ ਰਹੀ ਹੈ। ਇਹ ਉਹੀ ਅਰਵਿੰਦ ਕੇਜਰੀਵਾਲ ਹੈ ਜਿਸ ਨੇ ਮਜੀਠੀਆ ਅੱਗੇ ਆਤਮ ਸਮਰਪਣ ਕੀਤਾ ਸੀ। ਕੇਜਰੀਵਾਲ ਨੇ ਅੰਮ੍ਰਿਤਸਰ ਦੀ ਅਦਾਲਤ ‘ਚ ਮੰਗੀ ਮਾਫੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...