June 16, 2026, 10:06 pm
----------- Advertisement -----------
HomeNewsLatest Newsਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਗੁਰਦਵਾਰਾ ਸ੍ਰੀ ਅੰਬ ਸਾਹਿਬ ਮੁਹਾਲੀ ਵਿਖੇ...

ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਗੁਰਦਵਾਰਾ ਸ੍ਰੀ ਅੰਬ ਸਾਹਿਬ ਮੁਹਾਲੀ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਮਾਨ

Published on

----------- Advertisement -----------

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਵਾਲੀ ਅਤੇ ਬੰਦੀ ਛੋੜ ਦਿਵਸ ਮੌਕੇ ਤੇ ਗੁਰਦਵਾਰਾ ਸ੍ਰੀ ਅੰਬ ਸਾਹਿਬ ਮੁਹਾਲੀ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਹਨਾਂ ਨੇ ਮਿੱਟੀ ਦੇ ਦੀਵੇ ਬਣਾਉਣ ਵਾਲੇ ਲੋਕਾਂ ਤੋਂ ਖੁਦ ਰੁਕ ਕੇ ਦੀਵੇ ਖਰੀਦੇ ਅਤੇ ਉਥੇ ਮੌਜੂਦ ਲੋਕਾਂ ਨਾਲ ਮੁਲਾਕਾਤ ਕੀਤੀ ਇਸ ਗੱਲ ਦੀ ਜਾਣਕਾਰੀ ਮੁੱਖ ਮੰਤਰੀ ਵੱਲੋ ਸੋਸ਼ਲ ਮੀਡੀਆ ਰਾਹੀਂ ਦਿੱਤੀ ਗਈ ਅਤੇ ਕੁਝ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ।


ਮੁੱਖ ਮੰਤਰੀ ਮਾਨ ਨੇ ਜਾਣਕਾਰੀ ਦਿੰਦਿਆਂ ਲਿਖਿਆ ਕਿ “ਦੀਵਾਲੀ ਅਤੇ ਬੰਦੀ ਛੋੜ ਦਿਵਸ ਦੇ ਮੌਕੇ ‘ਤੇ ਗੁਰੂਦਵਾਰਾ ਸ੍ਰੀ ਅੰਬ ਸਾਹਿਬ ਮੁਹਾਲੀ ਵਿਖੇ ਨਤਮਸਤਕ ਹੋਏ,ਮੁੜਦੇ ਹੋਏ ਸੜਕ ਤੇ ਹੱਥੀਂ ਬਣਾਏ ਹੋਏ ਦੀਵੇ ਖਰੀਦੇ” ਦੱਸ ਦਈਏ ਕਿ ਇਸ ਤੋਂ ਪਹਿਲਾਂ ਸਵੇਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਵਧਾਈਆਂ ਦਿੱਤੀਆਂ ਸਨ। ਉਨ੍ਹਾਂ ਟਵੀਟ ਕਰਦਿਆਂ ਲਿਖਿਆ , ਰੌਸ਼ਨੀ ਤੇ ਖੁਸ਼ੀਆਂ ਦੇ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ। ਦੀਵਾਲੀ ਮੌਕੇ ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਦੀਵਾਲੀ ਦਾ ਇਕੱਲਾ-ਇਕੱਲਾ ਦੀਵਾ ਸਭਨਾਂ ਦੇ ਘਰ ਤਰੱਕੀ ਤੇ ਤੰਦਰੁਸਤੀ ਦੀ ਰੌਸ਼ਨੀ ਲੈ ਕੇ ਆਵੇ, ਆਓ ਭਾਈਚਾਰਕ ਸਾਂਝ ਕਾਇਮ ਰੱਖਦੇ ਹੋਏ ਦੀਵਾਲੀ ਮਨਾਈਏ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...

‘ਕਾਕਰੋਚ ਜਨਤਾ ਪਾਰਟੀ’ ਦੇ ਸੰਸਥਾਪਕ ਅਭਿਜੀਤ ਦੀਪਕੇ ਤੇ ਹਮਲਾ!

ਜੈਪੁਰ ਵਿੱਚ ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਨੂੰ ਥੱਪੜ ਮਾਰਿਆ ਗਿਆ ਹੈ। ਦੱਸਿਆ...

ਪੰਜਾਬੀ ਗੀਤ ਦੇ ਫੈਨ ਹੋਏ ਫਰਾਂਸ ਦੇ ਰਾਸ਼ਟਰਪਤੀ ਮੈਕ੍ਰੋਂ! PM ਮੋਦੀ ਨਾਲ ਸ਼ੇਅਰ ਕੀਤੀ ਰੀਲ

ਭਾਰਤ ਅਤੇ ਫਰਾਂਸ ਦੀ ਦੋਸਤੀ ਦਾ ਇੱਕ ਵਿਲੱਖਣ ਅਤੇ ਫਿਲਮੀ ਅੰਦਾਜ ਸੋਸ਼ਲ ਮੀਡੀਆ ‘ਤੇ...

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...