July 29, 2026, 10:08 pm
----------- Advertisement -----------
HomeNewsLatest Newsਦੀਵਾਲੀ ਮੌਕੇ ਅਟਾਰੀ ਬਾਰਡਰ 'ਤੇ ਬੀਐਸਐਫ ਨੇ ਪਾਕਿਸਤਾਨ ਰੇਂਜਰਾਂ ਨੂੰ ਵੰਡੀ ਮਠਿਆਈ

ਦੀਵਾਲੀ ਮੌਕੇ ਅਟਾਰੀ ਬਾਰਡਰ ‘ਤੇ ਬੀਐਸਐਫ ਨੇ ਪਾਕਿਸਤਾਨ ਰੇਂਜਰਾਂ ਨੂੰ ਵੰਡੀ ਮਠਿਆਈ

Published on

----------- Advertisement -----------

ਦੀਵਾਲੀ ‘ਤੇ ਨਾ ਸਿਰਫ਼ ਦੀਵੇ ਜਗਦੇ ਹਨ, ਸਗੋਂ ਇਕੱਠੇ ਮਠਿਆਈਆਂ ਖਾਣ ਨਾਲ ਦਿਲਾਂ ਦੀ ਦੂਰੀ ਵੀ ਮਿਟ ਜਾਂਦੀ ਹੈ। ਇਹ ਦੂਰੀਆਂ ਅੱਜ ਸਰਹੱਦ ‘ਤੇ ਭਾਰਤ ਅਤੇ ਪਾਕਿਸਤਾਨ ਦੇ ਸੁਰੱਖਿਆ ਬਲਾਂ ਵਿਚਕਾਰ ਮਿਟਦੀਆਂ ਨਜ਼ਰ ਆਈਆਂ। ਦੁਪਹਿਰ ਬਾਅਦ ਦੋਵਾਂ ਦੇਸ਼ਾਂ ਦੀਆਂ ਸਰਹੱਦਾਂ ਖੁੱਲ੍ਹ ਗਈਆਂ। ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਅਧਿਕਾਰੀ ਅਤੇ ਪਾਕਿ ਰੇਂਜਰਜ਼ ਜ਼ੀਰੋ ਲਾਈਨ ‘ਤੇ ਇਕੱਠੇ ਹੋਏ। ਦੀਵਾਲੀ ਦੇ ਮੌਕੇ ‘ਤੇ ਦੋਵਾਂ ਦੇਸ਼ਾਂ ਦੇ ਸੈਨਿਕਾਂ ਨੇ ਇਕ ਦੂਜੇ ਨੂੰ ਵਧਾਈ ਦਿੱਤੀ।
ਰਾਤ 11 ਵਜੇ ਦੇ ਕਰੀਬ ਅੰਤਰਰਾਸ਼ਟਰੀ ਸਰਹੱਦ ਅਟਾਰੀ ‘ਤੇ ਜ਼ੀਰੋ ਲਾਈਨ ‘ਤੇ ਦੋਵੇਂ ਦੇਸ਼ਾਂ ਦੇ ਸੈਨਿਕ ਇਕੱਠੇ ਹੋਏ। ਬੀਐਸਐਫ ਦੇ ਕਮਾਂਡੈਂਟ ਜਸਬੀਰ ਸਿੰਘ ਨੇ ਹੋਰ ਅਧਿਕਾਰੀਆਂ ਅਤੇ ਜਵਾਨਾਂ ਨਾਲ ਪਾਕਿਸਤਾਨ ਰੇਂਜਰਾਂ ਨੂੰ ਦੀਵਾਲੀ ਦੀਆਂ ਵਧਾਈਆਂ ਅਤੇ ਮਠਿਆਈਆਂ ਦਿੱਤੀਆਂ। ਪਾਕਿ ਰੇਂਜਰਾਂ ਨੇ ਬੀਐਸਐਫ ਅਧਿਕਾਰੀਆਂ ਅਤੇ ਜਵਾਨਾਂ ਨੂੰ ਮਠਿਆਈ ਦੇ ਕੇ ਧੰਨਵਾਦ ਵੀ ਕੀਤਾ।
ਬੀਐਸਐਫ ਅਧਿਕਾਰੀ ਜਸਬੀਰ ਸਿੰਘ ਦਾ ਕਹਿਣਾ ਹੈ ਕਿ ਬੀਐਸਐਫ ਸਰਹੱਦ ’ਤੇ ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹੈ। ਜਿੱਥੇ ਉਨ੍ਹਾਂ ਦੀ ਤਰਫੋਂ ਮਿਠਾਈ ਦੇ ਰੂਪ ‘ਚ ਪਾਕਿ ਰੇਂਜਰਸ ਨੂੰ ਖੁਸ਼ੀ ਦਿੱਤੀ ਗਈ, ਉਥੇ ਹੀ ਪਾਕਿ ਰੇਂਜਰਸ ਨੇ ਵੀ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।
14 ਫਰਵਰੀ 2019 ਨੂੰ ਪੁਲਵਾਮਾ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਸਬੰਧਾਂ ‘ਚ ਖਟਾਸ ਆ ਗਈ ਸੀ। ਕਈ ਸਾਲਾਂ ਤੋਂ ਚੱਲ ਰਿਹਾ ਮਿਠਾਈ ਦਾ ਆਦਾਨ-ਪ੍ਰਦਾਨ ਪ੍ਰੋਗਰਾਮ ਇਸ ਮਿਤੀ ਤੋਂ ਬਾਅਦ ਬੰਦ ਕਰ ਦਿੱਤਾ ਗਿਆ। ਇਸ ਤੋਂ ਬਾਅਦ ਜਦੋਂ ਕੋਰੋਨਾ ਦਾ ਦੌਰ ਸ਼ੁਰੂ ਹੋਇਆ ਤਾਂ ਸਰਹੱਦਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਪਰ 2021 ਤੋਂ ਦੋਵਾਂ ਦੇਸ਼ਾਂ ਨੇ ਕੁੜੱਤਣ ਨੂੰ ਦਰਕਿਨਾਰ ਕਰਦੇ ਹੋਏ ਇਕ ਵਾਰ ਫਿਰ ਮਿਠਾਈ ਦੇ ਆਦਾਨ-ਪ੍ਰਦਾਨ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...