September 23, 2026, 8:21 am
----------- Advertisement -----------
HomeNewsEntertainmentਸ਼ਹਿਨਾਜ਼ ਕੌਰ ਗਿੱਲ ਦੇ ਪਿਤਾ ਸੰਤੋਖ ਸਿੰਘ BJP ‘ਚ ਹੋਏ ਸ਼ਾਮਿਲ

ਸ਼ਹਿਨਾਜ਼ ਕੌਰ ਗਿੱਲ ਦੇ ਪਿਤਾ ਸੰਤੋਖ ਸਿੰਘ BJP ‘ਚ ਹੋਏ ਸ਼ਾਮਿਲ

Published on

----------- Advertisement -----------

ਵਿਧਾਨ ਸਭਾ ਚੋਣਾਂ ਨੇੜੇ ਆਉਂਦੇ ਹੀ ਪੰਜਾਬ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਹਰ ਪਾਰਟੀ ਵੱਡੇ ਆਗੂਆਂ ਸਣੇ ਕਲਾਕਾਰਾਂ, ਖਿਡਾਰੀਆਂ ਅਤੇ ਸਮਾਜ ਸੇਵੀਆਂ ਨੂੰ ਆਪਣੀ ਪਾਰਟੀ ‘ਚ ਸ਼ਾਮਿਲ ਕਰਵਾ ਰਹੀ ਹੈ। ਉੱਥੇ ਹੀ ਹੁਣ ਪੰਜਾਬੀ ਅਦਕਾਰਾ ਅਤੇ ਗਾਇਕ ਸ਼ਹਿਨਾਜ਼ ਕੌਰ ਗਿੱਲ ਦੇ ਪਿਤਾ ਸੰਤੋਖ ਸਿੰਘ ਵੀ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਟੀਵੀ ਅਦਾਕਾਰਾ ਅਤੇ ਬਿੱਗ ਬੌਸ 13 ਦੀ ਪ੍ਰਤੀਯੋਗੀ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਸੁੱਖ ਵੀ ਕਾਫੀ ਮਸ਼ਹੂਰ ਹੋ ਚੁੱਕੇ ਹਨ।

ਉਨਾ ਨੇ ਆਪਣੀ ਬੇਟੀ ਸ਼ਹਿਨਾਜ਼ ਦੇ ਬਿੱਗ ਬੌਸ 13 ਵਿੱਚ ਰਹਿੰਦਿਆਂ ਨਾਮ ਕਮਾਇਆ ਸੀ। ਹੁਣ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਿਲ ਹੋਣ ਕਾਰਨ ਸੰਤੋਖ ਸਿੰਘ ਸੁੱਖ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ।ਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ‘ਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਮਨ ਬਣਾ ਚੁੱਕੇ ਹਨ ਕਿ ਬਾਕੀ ਸਾਰੀਆਂ ਸਿਆਸੀ ਪਾਰਟੀਆਂ ਨੂੰ ਮੌਕਾ ਦੇ ਕੇ ਅਸੀਂ ਦੇਖ ਚੁੱਕੇ ਹਾਂ ਪਰ ਕੁੱਝ ਨਹੀਂ ਬਦਲਿਆ। ਇਸ ਕਰਕੇ ਪੰਜਾਬੀਆਂ ਨੇ ਮਨ ਬਣਾ ਲਿਆ ਹੈ ਕਿ ਹੁਣ ਭਾਜਪਾ ਨੂੰ ਮੌਕੇ ਦੇਣਾ ਚਾਹੀਦਾ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜੋ ਮੁੱਦੇ 20 ਸਾਲ ਪਹਿਲਾਂ ਸਨ, ਅੱਜ ਵੀ ਉਹ ਮੁੱਦੇ ਉਸੇ ਤਰ੍ਹਾਂ ਹੀ ਹਨ। ਉਨ੍ਹਾਂ ਕਿਹਾ ਕਿ ਜਨਤਾ ਚਾਹੁੰਦੀ ਹੈ ਕਿ ਇਨ੍ਹਾਂ ਮੁੱਦਿਆਂ ਤੋਂ ਛੁਟਕਾਰਾ ਪਾਉਣ ਲਈ ਪੰਜਾਬ ‘ਚ ਭਾਜਪਾ ਇਹ ਕੰਮ ਕਰ ਸਕਦੀ ਹੈ।

ਦੱਸ ਦੇਈਏ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਧੜਾ-ਧੜ ਦੂਜੀਆਂ ਪਾਰਟੀਆਂ ਦੇ ਲੀਡਰਾਂ ਤੇ ਚਰਚਿਤ ਚਿਹਰਿਆਂ ਨੂੰ ਪਾਰਟੀ ਵਿੱਚ ਸ਼ਾਮਲ ਕਰ ਰਹੀ ਹੈ। ਸ਼ਹਿਨਾਜ਼ ਗਿੱਲ ਦੇ ਬਿੱਗ ਬੌਸ 13 ਵਿੱਚ ਰਹਿੰਦੇ ਹੋਏ ਸੰਤੋਖ ਸਿੰਘ ਸੁੱਖ ਕਈ ਇੰਟਰਵਿਊਜ਼ ਵਿੱਚ ਆਪਣੀ ਬੇਟੀ ਬਾਰੇ ਗੱਲ ਕਰਦੇ ਸਨ। ਉਨ੍ਹਾਂ ਨੇ ਮਰਹੂਮ ਅਦਾਕਾਰ ਸਿਧਾਰਥ ਸ਼ੁਕਲਾ ਅਤੇ ਸ਼ਹਿਨਾਜ਼ ਗਿੱਲ ਦੇ ਰਿਸ਼ਤੇ ਬਾਰੇ ਵੀ ਗੱਲ ਕੀਤੀ ਸੀ। ਸੰਤੋਖ ਸਿੰਘ ਸੁੱਖ ਆਪਣੀ ਬੇਬਾਕੀ ਲਈ ਜਾਣੇ ਜਾਂਦੇ ਹਨ। ਉਹ ਆਪਣੀ ਧੀ ਨੂੰ ਪਿਆਰ ਵੀ ਕਰਦੇ ਨੇ ਪਰ ਜਲਦੀ ਹੀ ਉਸ ਨਾਲ ਖਫ਼ਾ ਵੀ ਹੋ ਜਾਂਦੇ ਨੇ। ਕੁੱਝ ਸਮਾਂ ਪਹਿਲਾਂ ਸੰਤੋਖ ਸਿੰਘ ਸੁੱਖ ਨੇ ਸ਼ਹਿਨਾਜ਼ ਗਿੱਲ ਨਾਲ ਇੱਕ ਫੋਟੋ ਸ਼ੇਅਰ ਕੀਤੀ ਸੀ। ਇਸ ਫੋਟੋ ਦੇ ਜ਼ਰੀਏ ਉਨ੍ਹਾਂ ਨੇ ਆਪਣੀ ਬੇਟੀ ਲਈ ਆਪਣੇ ਪਿਆਰ ਦਾ ਇਜ਼ਹਾਰ ਕੀਤਾ ਸੀ। ਇਸ ਦੇ ਨਾਲ ਹੀ, ਨਵੰਬਰ 2020 ਵਿੱਚ, ਉਨ੍ਹਾਂ ਨੇ ਕਸਮ ਖਾਧੀ ਸੀ ਕਿ ਉਹ ਸ਼ਹਿਨਾਜ਼ ਨਾਲ ਦੁਬਾਰਾ ਕਦੇ ਗੱਲ ਨਹੀਂ ਕਰੇਗਾ। ਇਸ ਦਾ ਕਾਰਨ ਸ਼ਹਿਨਾਜ਼ ਗਿੱਲ ਦਾ ਇੱਕ ਮਿਊਜ਼ਿਕ ਵੀਡੀਓ ਸ਼ੂਟ ਕਰਨ ਲਈ ਚੰਡੀਗੜ੍ਹ ਜਾਣਾ ਅਤੇ ਘਰ ਨਾ ਜਾਣਾ ਸੀ। ਉਦੋਂ ਸੰਤੋਖ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਨਹੀਂ ਪਤਾ ਸੀ ਕਿ ਸ਼ਹਿਨਾਜ਼ ਚੰਡੀਗੜ੍ਹ ‘ਚ ਹੈ। ਇਸ ਬਾਰੇ ਉਨ੍ਹਾਂ ਨੂੰ ਮੀਡੀਆ ਰਿਪੋਰਟਾਂ ਰਾਹੀਂ ਹੀ ਪਤਾ ਲੱਗਾ ਹੈ। ਦੂਜੇ ਪਾਸੇ ਸਿਧਾਰਥ ਸ਼ੁਕਲਾ ਦੀ ਮੌਤ ‘ਤੇ ਸੰਤੋਖ ਸਿੰਘ ਸੁੱਖ ਨੇ ਉਨ੍ਹਾਂ ਨਾਲ ਖਿੱਚੀ ਗਈ ਫੋਟੋ ਸਾਂਝੀ ਕਰਕੇ ਦੁੱਖ ਦਾ ਪ੍ਰਗਟਾਵਾ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...