ਯੂਗਾਂਡਾ ਦੇ ਇੱਕ ਸਕੂਲ ਵਿੱਚ ਅੱਗ ਲੱਗ ਜਾਣ ਕਾਰਨ ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਅਤੇ 6 ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਹੈ। ਜ਼ਖਮੀਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਸ ਸਕੂਲ ਵਿਚ ਨੇਤਰਹੀਣ ਬੱਚੇ ਪੜ੍ਹਨ ਲਈ ਆਉਂਦੇ ਸਨ। ਸਕੂਲ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਕ ਪੁਲਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਮੁਕੋਨੋ ਵਿਚ ਨੇਤਰਹੀਣ ਬੱਚਿਆਂ ਦੇ ਸਕੂਲ ਵਿਚ ਬੀਤੀ ਰਾਤ ਨੂੰ ਅੱਗ ਲੱਗ ਗਈ। ਪੁਲਸ ਨੇ ਦੱਸਿਆ ਕਿ ਜ਼ਖਮੀਆਂ ਦਾ ਇਲਾਜ ਹੇਰੋਨਾ ਹਸਪਤਾਲ ‘ਚ ਚੱਲ ਰਿਹਾ ਹੈ। ਪਤਾ ਲੱਗਾ ਹੈ ਕਿ ਇਸ ਪੂਰਬੀ ਅਫ਼ਰੀਕੀ ਦੇਸ਼ ਵਿੱਚ ਸਕੂਲਾਂ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਸਿੱਖਿਆ ਅਧਿਕਾਰੀਆਂ ਲਈ ਚਿੰਤਾ ਦਾ ਵਿਸ਼ਾ ਬਣੀਆਂ ਹੋਈਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਜਦੋਂ ਸਕੂਲਾਂ ਜਾਂ ਹੋਸਟਲਾਂ ਵਿਚ ਲਾਈਟ ਚਲੀ ਜਾਂਦੀ ਹੈ ਤਾਂ ਵਿਦਿਆਰਥੀ ਆਪਣੇ ਕਲਾਸਰੂਮਾਂ ਜਾਂ ਕਮਰਿਆਂ ਨੂੰ ਰੌਸ਼ਨ ਕਰਨ ਲਈ ਮੋਮਬੱਤੀਆਂ ਜਗਾਉਂਦੇ ਹਨ। ਥੋੜੀ ਜਿਹੀ ਲਾਪਰਵਾਹੀ ਨਾਲ ਮੋਮਬੱਤੀ ਨਾਲ ਅੱਗ ਲੱਗ ਜਾਂਦੀ ਹੈ ਅਤੇ ਇਸ ਤਰਾਂ ਦੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ।
----------- Advertisement -----------
ਯੂਗਾਂਡਾ ਦੇ ਸਕੂਲ ‘ਚ ਲੱਗੀ ਅੱਗ, ਬੱਚਿਆਂ ਸਮੇਤ 11 ਲੋਕਾਂ ਦੀ ਮੌਤ
Published on
----------- Advertisement -----------
----------- Advertisement -----------












