November 16, 2026, 8:14 pm
----------- Advertisement -----------
HomeNewsEntertainmentਕਾਨੂੰਨੀ ਵਿਵਾਦਾਂ 'ਚ ਘਿਰ ਸਕਦੀ ਹੈ ਫ਼ਿਲਮ 'ਕਾਂਤਾਰਾ, ਨਿਰਮਾਤਾਵਾਂ 'ਤੇ ਗੀਤ ਚੋਰੀ...

ਕਾਨੂੰਨੀ ਵਿਵਾਦਾਂ ‘ਚ ਘਿਰ ਸਕਦੀ ਹੈ ਫ਼ਿਲਮ ‘ਕਾਂਤਾਰਾ, ਨਿਰਮਾਤਾਵਾਂ ‘ਤੇ ਗੀਤ ਚੋਰੀ ਕਰਨ ਦਾ ਲੱਗਿਆ ਦੋਸ਼

Published on

----------- Advertisement -----------

ਰਿਸ਼ਬ ਸ਼ੈੱਟੀ ਦੀ ਫਿਲਮ ‘ਕਾਂਤਾਰਾ’ ਬਾਕਸ ਆਫਿਸ ‘ਤੇ ਸ਼ਾਨਦਾਰ ਕਮਾਈ ਕਰ ਰਹੀ ਹੈ। ਫਿਲਮ ਦੀ ਸ਼ਾਨਦਾਰ ਸਫਲਤਾ ਦੇ ਨਾਲ ਹੀ ਇਸ ਨਾਲ ਜੁੜਿਆ ਇੱਕ ਵਿਵਾਦ ਵੀ ਸਾਹਮਣੇ ਆ ਗਿਆ ਹੈ। ਕੇਰਲ ਦੇ ਮਸ਼ਹੂਰ ਮਿਊਜ਼ਿਕ ਬੈਂਡ ਥੱਕੁਡਮ ਬ੍ਰਿਜ ਨੇ ‘ਕਾਂਤਾਰਾ’ ਦੇ ਨਿਰਮਾਤਾਵਾਂ ‘ਤੇ ਗੀਤ ਚੋਰੀ ਕਰਨ ਦਾ ਦੋਸ਼ ਲਗਾਇਆ ਹੈ। ਮਿਊਜ਼ਿਕ ਬੈਂਡ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਦਾਅਵਾ ਕੀਤਾ ਹੈ ਕਿ ਫਿਲਮ ਦੇ ਮਸ਼ਹੂਰ ਵਰਾਹ ਰੂਪਮ ਗੀਤ ਅਤੇ ਉਨ੍ਹਾਂ ਦੇ ਨਵਰਸਮ ਗੀਤ ਵਿੱਚ ਕਈ ਸਮਾਨਤਾਵਾਂ ਹਨ। ਸੋਮਵਾਰ ਨੂੰ ਠਕੁਡਮ ਬ੍ਰਿਜ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਇਕ ਪੋਸਟ ਸ਼ੇਅਰ ਕੀਤੀ ਅਤੇ ਗੀਤ ਚੋਰੀ ਕਰਨ ‘ਤੇ ‘ਕਾਂਤਾਰਾ’ ਦੇ ਨਿਰਮਾਤਾਵਾਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕੀਤੀ। ਆਪਣੀ ਪੋਸਟ ਵਿੱਚ, ਬੈਂਡ ਨੇ ਲਿਖਿਆ ਕਿ ਟੀਮ ਨੇ ਕਾਪੀਰਾਈਟ ਕਾਨੂੰਨਾਂ ਦੀ ਉਲੰਘਣਾ ਕੀਤੀ ਹੈ।

ਠਕੁਡਮ ਬ੍ਰਿਜ ਨੇ ਨਵਰਸਮ ਅਤੇ ਵਰਾਹ ਰੂਪਮ ਦਾ ਇੱਕ ਕੋਲਾਜ ਪੋਸਟਰ ਸਾਂਝਾ ਕੀਤਾ ਅਤੇ ਬਿਆਨ ਵਿੱਚ ਲਿਖਿਆ ਹੈ, ‘ਮੈਂ ਆਪਣੇ ਸਾਥੀਆਂ ਨੂੰ ਇਹ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਸਾਡੇ ਨਵਰਾਮ ਅਤੇ ਵਰਾਹ ਰੂਪਮ ਆਡੀਓ ਵਿੱਚ ਬਹੁਤ ਸਾਰੀਆਂ ਸਮਾਨਤਾਵਾਂ ਹਨ, ਜੋ ਕਿ ਕਾਪੀਰਾਈਟ ਕਾਨੂੰਨਾਂ ਦੀ ਸਿੱਧੀ ਉਲੰਘਣਾ ਹੈ, ਜੋ ਕਿ ਸਾਹਿਤਕ ਚੋਰੀ ਹੈ। ਇਸ ਲਈ ਅਸੀਂ ਇਸ ਨੂੰ ਬਣਾਉਣ ਵਾਲੀ ਟੀਮ ਖਿਲਾਫ ਕਾਨੂੰਨੀ ਕਾਰਵਾਈ ਕਰਾਂਗੇ। ਜਾਣਕਾਰੀ ਦਿੰਦੇ ਹੋਏ ਮਿਊਜ਼ਿਕ ਕੰਪਨੀ ਨੇ ਅੱਗੇ ਲਿਖਿਆ, ‘ਇਸ ਕੰਟੈਂਟ ‘ਤੇ ਸਾਡੇ ਅਧਿਕਾਰਾਂ ਤੋਂ ਕੋਈ ਇਜਾਜ਼ਤ ਨਹੀਂ ਦਿੱਤੀ ਗਈ ਹੈ ਅਤੇ ਫਿਲਮ ਦੀ ਕ੍ਰਿਏਟਿਵ ਟੀਮ ਨੇ ਇਸ ਨੂੰ ਅਸਲੀ ਗੀਤ ਦੇ ਰੂਪ ‘ਚ ਪ੍ਰਮੋਟ ਕੀਤਾ ਹੈ। ਅਸੀਂ ਆਪਣੇ ਸਾਰੇ ਸਰੋਤਿਆਂ ਨੂੰ ਇਸ ਦਾ ਸਮਰਥਨ ਕਰਨ ਦੀ ਬੇਨਤੀ ਕਰਦੇ ਹਾਂ। ਅਸੀਂ ਆਪਣੇ ਸਾਰੇ ਕਲਾਕਾਰਾਂ ਨੂੰ ਵੀ ਅਪੀਲ ਕਰਦੇ ਹਾਂ ਕਿ ਉਹ ਸੰਗੀਤ ਨੂੰ ਸੁਰੱਖਿਅਤ ਰੱਖਣ ਲਈ ਆਪਣੀ ਆਵਾਜ਼ ਬੁਲੰਦ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...