November 12, 2026, 5:58 pm
----------- Advertisement -----------
HomeNewsBreaking Newsਕੇਜਰੀਵਾਲ ਦੀ ਕੇਂਦਰ ਨੂੰ ਅਪੀਲ,ਕਿਹਾ- ਭਾਰਤੀ ਕਰੰਸੀ 'ਤੇ ਲਕਸ਼ਮੀ-ਗਣੇਸ਼ ਦੀ ਵੀ ਹੋਵੇ...

ਕੇਜਰੀਵਾਲ ਦੀ ਕੇਂਦਰ ਨੂੰ ਅਪੀਲ,ਕਿਹਾ- ਭਾਰਤੀ ਕਰੰਸੀ ‘ਤੇ ਲਕਸ਼ਮੀ-ਗਣੇਸ਼ ਦੀ ਵੀ ਹੋਵੇ ਫੋਟੋ

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਪ੍ਰੈੱਸ ਕਾਨਫਰੰਸ ਕਰਕੇ ਕੇਂਦਰ ਸਰਕਾਰ ਨੂੰ ਅਹਿਮ ਅਪੀਲ ਕੀਤੀ ਹੈ। ਕੇਜਰੀਵਾਲ ਨੇ ਕੇਂਦਰ ਸਰਕਾਰ ਨੂੰ ਭਾਰਤੀ ਕਰੰਸੀ ਦੇ ਦੂਜੇ ਪਾਸੇ ਸ਼੍ਰੀ ਲਕਸ਼ਮੀ-ਗਣੇਸ਼ ਦੀ ਤਸਵੀਰ ਛਾਪਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਰੁਪਏ ‘ਤੇ ਗਾਂਧੀ ਜੀ ਦੇ ਨਾਲ-ਨਾਲ ਲਕਸ਼ਮੀ-ਗਣੇਸ਼ ਦੀ ਫੋਟੋ ਹੋਣੀ ਚਾਹੀਦੀ ਹੈ। ਇਹ ਕਦਮ ਖੁਸ਼ਹਾਲੀ ਲਿਆਏਗਾ ਅਤੇ ਪੂਰੇ ਦੇਸ਼ ਨੂੰ ਉਨ੍ਹਾਂ ਦਾ ਆਸ਼ੀਰਵਾਦ ਮਿਲੇਗਾ। ਉਨ੍ਹਾਂ ਕਿਹਾ ਕਿ ਇਸ ਦੀ ਸ਼ੁਰੂਆਤ ਨਵੇਂ ਨੋਟਾਂ ਨਾਲ ਕੀਤੀ ਜਾ ਸਕਦੀ ਹੈ ਅਤੇ ਇਸ ਦੇ ਲਈ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਣਗੇ।
ਉਨ੍ਹਾਂ ਕਿਹਾ ਕਿ ਦੇਸ਼ ਦੀ ਅਰਥਵਿਵਸਥਾ ਬੁਰੇ ਦੌਰ ‘ਚੋਂ ਗੁਜ਼ਰ ਰਹੀ ਹੈ, ਡਾਲਰ ਦੇ ਮੁਕਾਬਲੇ ਰੁਪਿਆ ਡਿੱਗ ਰਿਹਾ ਹੈ। ਇਸ ਦਾ ਅਸਰ ਆਮ ਆਦਮੀ ‘ਤੇ ਸਾਫ਼ ਨਜ਼ਰ ਆ ਰਿਹਾ ਹੈ। ਇਸ ਕਾਰਨ ਆਮ ਆਦਮੀ ਪ੍ਰੇਸ਼ਾਨ ਹੈ। ਅਸੀਂ ਚਾਹੁੰਦੇ ਹਾਂ ਕਿ ਭਾਰਤ ਅਮੀਰ ਦੇਸ਼ ਬਣੇ, ਲੋਕ ਅਮੀਰ ਬਣਨ। ਇਸ ਦੇ ਲਈ ਸਾਨੂੰ ਕਈ ਕਦਮ ਚੁੱਕਣੇ ਪੈਣਗੇ। ਅਸੀਂ ਹਸਪਤਾਲ ਬਣਾਉਣੇ ਹਨ, ਵੱਡੀ ਗਿਣਤੀ ਵਿੱਚ ਸਕੂਲ ਖੋਲ੍ਹਣੇ ਹਨ। ਬੁਨਿਆਦੀ ਢਾਂਚਾ ਬਣਾਇਆ ਜਾਣਾ ਹੈ। ਕੇਜਰੀਵਾਲ ਨੇ ਕਿਹਾ ਕਿ ਸਾਡੀਆਂ ਕੋਸ਼ਿਸ਼ਾਂ ਉਦੋਂ ਹੀ ਸਫਲ ਹੋਣਗੀਆਂ ਜਦੋਂ ਸਾਡੇ ‘ਤੇ ਭਗਵਾਨ ਦਾ ਆਸ਼ੀਰਵਾਦ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...