ਅੰਮ੍ਰਿਤਸਰ, 26 ਅਕਤੂਬਰ 2022 – ਭਾਰਤ ਦੇ ਉਪ ਰਾਸ਼ਟਰਪਤੀ ਜਗਦੀਸ਼ ਧਨਖੜ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਗਏ ਹਨ। ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਸਭ ਤੋਂ ਪਹਿਲਾਂ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਗਏ, ਇਸ ਉਪਰੰਤ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਮੱਥਾ ਟੇਕਣ ਜਾਣਗੇ।
ਪੈ ਇਸ ਤੋਂ ਪਹਿਲਾਂ ਉਪ ਰਾਸ਼ਟਰਪਤੀ ਦੇ ਅੰਮ੍ਰਿਤਸਰ ਦੌਰੇ ਨੂੰ ਲੈ ਕੇ ਦਰਬਾਰ ਸਾਹਿਬ ਵੱਲ ਜਾਣ ਵਾਲੇ ਸਾਰੇ ਰਸਤੇ ਪੁਲਿਸ ਵੱਲੋਂ ਬੰਦ ਕਰ ਦਿਤੇ ਗਏ ਹਨ। ਦਰਬਾਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਵੀ ਕਾਫੀ ਪ੍ਰੇਸ਼ਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਾਫੀ ਦੂਰ ਤੋਂ ਹੀ ਸ਼ਰਧਾਲੂਆਂ ਦੇ ਵਹੀਕਲ ਪਾਰਕ ਕਰਵਾ ਕੇ ਉਨ੍ਹਾਂ ਨੂੰ ਪੈਦਲ ਜਾਣ ਲਈ ਕਿਹਾ ਜਾ ਰਿਹਾ ਹੈ।
ਇਥੋਂ ਤੱਕ ਕਿ ਮੀਡੀਆ ਕਰਮਚਾਰੀਆਂ ਨੂੰ ਵੀ ਅੰਦਰ ਜਾਣ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਲੋਕ ਸੰਪਰਕ ਵਿਭਾਗ ਵੱਲੋਂ ਆਦੇਸ਼ ਜਾਰੀ ਕੀਤਾ ਗਿਆ ਹੈ ਕਿ ਅੰਮ੍ਰਿਤਸਰ ਦੇ ਮੀਡੀਆ ਨੂੰ ਜਿਹੜਾ ਸਥਾਨ ਦਿੱਤਾ ਗਿਆ ਹੈ ਉਹ ਉਥੇ ਖੜੇ ਹੋਕੇ ਹੀ ਕਵਰੇਜ ਕਰਨ। ਪ੍ਰਸ਼ਾਸਨ ਵੱਲੋਂ ਆਖਿਆ ਗਿਆ ਕਿ ਦਿੱਲੀ ਤੋਂ ਆਈ ਮੀਡੀਆ ਹੀ ਉਨ੍ਹਾਂ ਦੇ ਨਾਲ ਪ੍ਰਕਰਮਾਂ ਵਿੱਚ ਕਵਰੇਜ ਕਰ ਸਕਦੀ ਹੈ।












