September 10, 2026, 7:13 am
----------- Advertisement -----------
HomeNewsBreaking NewsNIA ਵਲੋਂ ਪੁੱਛਗਿੱਛ ਨੂੰ ਗ਼ਲਤ ਰੰਗ ਨਾ ਦਿਓ, ਅਫਸਾਨਾ ਖਾਨ ਦੀ ਮੀਡੀਆ...

NIA ਵਲੋਂ ਪੁੱਛਗਿੱਛ ਨੂੰ ਗ਼ਲਤ ਰੰਗ ਨਾ ਦਿਓ, ਅਫਸਾਨਾ ਖਾਨ ਦੀ ਮੀਡੀਆ ਅਤੇ ਮਿਊਜ਼ਿਕ ਇੰਡਸਟਰੀ ਨੂੰ ਬੇਨਤੀ

Published on

----------- Advertisement -----------

ਚੰਡੀਗੜ੍ਹ : – ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਅਫਸਾਨਾ ਖਾਨ ਤੋਂ ਗੈਂਗਸਟਰਾਂ ਨਾਲ ਸਬੰਧਾਂ ਨੂੰ ਲੈ ਕੇ ਐਨਆਈਏ ਨੇ ਉਸ ਤੋਂ ਪੰਜ ਘੰਟੇ ਪੁੱਛਗਿੱਛ ਕੀਤੀ। ਜਿਸ ਤੋਂ ਬਾਅਦ ਅੱਜ ਉਸ ਨੇ ਖੁਦ ਲਾਈਵ ਹੋ ਕੇ ਵੱਡੇ ਖੁਲਾਸੇ ਕੀਤੇ ਅਤੇ ਦੱਸਿਆ ਕਿ ਏਜੰਸੀ ਨੇ ਉਸ ਤੋਂ ਕਿਹੜੇ-ਕਿਹੜੇ ਸਵਾਲ ਪੁੱਛੇ। ਇਸ ਦੇ ਨਾਲ ਹੀ ਅਫਸਾਨਾ ਖਾਨ ਨੇ ਮੀਡੀਆ ਅਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਵਿਸ਼ੇਸ਼ ਅਪੀਲ ਕਰਦੇ ਹੋਏ ਕਿਹਾ ਕਿ ਉਹ ਐਨਆਈਏ ਦੀ ਪੁੱਛਗਿੱਛ ਨੂੰ ਗਲਤ ਰੰਗ ਨਾ ਦੇਣ। ਮਿਊਜ਼ਿਕ ਇੰਡਸਟਰੀ ‘ਤੇ ਚੁਟਕੀ ਲੈਂਦਿਆਂ ਅਫਸਾਨਾ ਖਾਨ ਨੇ ਕਿਹਾ ਕਿ ਮੈਂ ਉਨ੍ਹਾਂ ‘ਚੋਂ ਨਹੀਂ ਹਾਂ ਜੋ ਅੱਜ ਗੀਤ ਗਾ ਕੇ ਆਪਣੇ ਭਰਾ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਮੇਰੇ ਅਤੇ ਮੇਰੇ ਭਰਾ ਵਿੱਚ ਬਹੁਤ ਪਿਆਰ ਸੀ।
ਆਪਣੀ ਲਾਈਵ ‘ਚ ਅਫਸਾਨਾ ਖਾਨ ਨੂੰ ਸੋਸ਼ਲ ਮੀਡੀਆ ਯੂਜ਼ਰਸ ‘ਤੇ ਗੁੱਸੇ ‘ਚ ਵੀ ਦੇਖਿਆ ਗਿਆ, ਉਸ ਨੇ ਕਿਹਾ ਕਿ NIA ਨੇ ਮੈਨੂੰ ਕਿਸੇ ਗੈਂਗਸਟਰ ਦੇ ਸਬੰਧਾਂ ਬਾਰੇ ਨਹੀਂ ਪੁੱਛਿਆ। ਮੈਨੂੰ ਮੂਸੇਵਾਲਾ ਨਾਲ ਮੇਰੇ ਰਿਸ਼ਤੇ, ਸਾਡੇ ਪ੍ਰੋਜੈਕਟਾਂ, ਗੀਤਾਂ ਅਤੇ ਇੰਡਸਟਰੀ ਬਾਰੇ ਸਵਾਲ ਪੁੱਛੇ ਗਏ ਹਨ। ਲੋਕਾਂ ਨੂੰ ਬੋਲਣ ਤੋਂ ਪਹਿਲਾਂ ਇੱਕ ਵਾਰ ਜ਼ਰੂਰ ਸੋਚਣਾ ਚਾਹੀਦਾ ਹੈ। ਜਿਹੜੇ ਲੋਕ ਮੈਨੂੰ ਸਵਾਲ ਕਰ ਰਹੇ ਹਨ ਕਿ ਮੈਂ ਮੂਸੇਵਾਲਾ ਨੂੰ ਭਰਾ ਸਮਝਦੀ ਸੀ ਜਾਂ ਉਸ ਦੇ ਮਰਨ ਤੋਂ ਬਾਅਦ ਰੋਟੀਆਂ ਸੇਕ ਰਹੀ ਹਾਂ, ਇਹ ਕਹਿਣਾ ਬੰਦ ਕਰ ਦਿਓ। ਮੇਰੇ ਖਿਲਾਫ ਝੂਠੀਆਂ ਅਫਵਾਹਾਂ ਫੈਲਾਉਣਾ ਬੰਦ ਕਰੋ।
ਜ਼ਿਕਰਯੋਗ ਹੈ ਕਿ ਮੂਸੇਵਾਲਾ ਕਤਲ ਕਾਂਡ ‘ਚ NIA ਨੇ ਅਫਸਾਨਾ ਖਾਨ ਨੂੰ ਗੈਂਗਸਟਰ-ਅੱਤਵਾਦੀ ਸਿੰਡੀਕੇਟ ਮਾਮਲੇ ‘ਚ ਸੰਮਨ ਜਾਰੀ ਕੀਤਾ ਸੀ। ਇਸ ਸਬੰਧ ‘ਚ NIA ਨੇ ਮੰਗਲਵਾਰ ਨੂੰ ਅਫਸਾਨਾ ਖਾਨ ਤੋਂ ਕਰੀਬ 5 ਘੰਟੇ ਪੁੱਛਗਿੱਛ ਕੀਤੀ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...