June 6, 2026, 5:35 am
----------- Advertisement -----------
HomeNewsLatest Newsਬਿਕਰਮ ਮਜੀਠੀਆ ਤੇ ਦਰਜ ਹੋਏ ਮਾਮਲੇ ਨੂੰ ਲੈ ਕੇ ਐੱਸ.ਐੱਸ.ਪੀ ਦਫ਼ਤਰ ਦਾ...

ਬਿਕਰਮ ਮਜੀਠੀਆ ਤੇ ਦਰਜ ਹੋਏ ਮਾਮਲੇ ਨੂੰ ਲੈ ਕੇ ਐੱਸ.ਐੱਸ.ਪੀ ਦਫ਼ਤਰ ਦਾ ਘਿਰਾਓ

Published on

----------- Advertisement -----------

ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਅਤੇ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਦਰਜ ਕੀਤੇ ਗਏ ਮਾਮਲੇ ਨੂੰ ਲੈ ਕੇ ਅੱਜ ਪੂਰੇ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਐੱਸਐੱਸਪੀ ਦਫ਼ਤਰ ਦਾ ਘਿਰਾਓ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਜ਼ਾਹਿਰ ਕੀਤਾ ਜਾ ਰਿਹਾ ਹੈ। ਉਸੇ ਕੜੀ ਹੇਠ ਅੱਜ ਪਟਿਆਲਾ ਦੇ ਐੱਸਐੱਸਪੀ ਦਫ਼ਤਰ ਦੇ ਬਾਹਰ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਦੀ ਗਾਈ ਅਗਵਾਈ ਵਿੱਚ ਇੱਕ ਵਿਸ਼ਾਲ ਇਕੱਠ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਇਹ ਝੂਠਾ ਪਰਚਾ ਰੱਦ ਕਰਵਾਉਣ ਦੀ ਮੰਗ ਕੀਤੀ ਗਈ।


ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਅੱਜ ਪੰਜਾਬ ਵਿਚ ਲਾਅ ਐਂਡ ਆਰਡਰ ਦੀ ਸਥਿਤੀ ਬਿਲਕੁਲ ਡਗਮਗਾ ਗਈ ਹੈ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਆਪਣੇ ਚਹੇਤੇ ਆਗੂਆਂ ਨੂੰ ਖੁਸ਼ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਤੇ ਝੂਠੇ ਪਰਚੇ ਦਰਜ ਕਰਵਾ ਰਹੀ ਹੈ।ਉੱਥੇ ਹੀ ਉਨ੍ਹਾਂ ਕਿਹਾ ਕਿ ਜੋ ਕਾਂਗਰਸ ਸਰਕਾਰ ਵੱਲੋਂ ਬਿਕਰਮ ਮਜੀਠੀਆ ਤੇ ਝੂਠਾ ਪਰਚਾ ਦਰਜ ਕੀਤਾ ਗਿਆ ਉਸਦੀ ਭਾਜੀ ਸ਼੍ਰੋਮਣੀ ਅਕਾਲੀ ਦਲ ਬਹੁਤ ਜਲਦ ਮੁੜੇਗਾ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ਤੇ ਪਾਈ-ਪਾਈ ਦਾ ਹਿਸਾਬ ਕਾਂਗਰਸ ਦੇ ਮੰਤਰੀਆਂ ਨੂੰ ਚੁਕਾਉਣਾ ਪਵੇਗਾ।ਉਨ੍ਹਾਂ ਕਿਹਾ ਜਿਵੇਂ ਪੰਜਾਬ ਦੀ ਕਾਂਗਰਸ ਸਰਕਾਰ ਦੇ ਮੰਤਰੀ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਬਦਲਾਖੋਰੀ ਦੀ ਰਾਜਨੀਤੀ ਕਾਰਨ ਉਸੇ ਤਰ੍ਹਾਂ ਇਨ੍ਹਾਂ ਨੂੰ ਇੱਟ ਦਾ ਜਵਾਬ ਪੱਥਰ ਨਾਲ ਆਉਣ ਵਾਲੇ ਸਮੇਂ ਵਿੱਚ ਦਿੱਤਾ ਜਾਵੇਗਾ।ਪਟਿਆਲਾ ਦੇ ਐੱਸਐੱਸਪੀ ਦਫ਼ਤਰ ਬਾਹਰ ਕੀਤੇ ਗਏ ਰੋਸ ਪ੍ਰਦਰਸ਼ਨ ਦੌਰਾਨ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿਚ ਪਟਿਆਲਾ ਜ਼ਿਲ੍ਹੇ ਦੀ ਸਮੁੱਚੀ ਅਕਾਲੀ ਦਲ ਦੀ ਲੀਡਰਸ਼ਿਪ ਹਾਜ਼ਰ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...