November 17, 2026, 8:00 am
----------- Advertisement -----------
HomeNewsLatest Newsਲੋਕਪ੍ਰਿਅਤਾ 'ਚ ਮੁਕਾਬਲਾ ਕਰਨ ਤੋਂ ਬਾਅਦ ਹੁਣ ਕੇਜਰੀਵਾਲ ਹਿੰਦੂਤਵ 'ਚ ਵੀ ਮੁਕਾਬਲਾ...

ਲੋਕਪ੍ਰਿਅਤਾ ‘ਚ ਮੁਕਾਬਲਾ ਕਰਨ ਤੋਂ ਬਾਅਦ ਹੁਣ ਕੇਜਰੀਵਾਲ ਹਿੰਦੂਤਵ ‘ਚ ਵੀ ਮੁਕਾਬਲਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ: ਵੜਿੰਗ

Published on

----------- Advertisement -----------

ਚੰਡੀਗੜ੍ਹ, 26 ਅਕਤੂਬਰ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁਜਰਾਤ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਹਰਾਉਣ ਲਈ ਹਿੰਦੂਤਵ ਦਾ ਮੁਕਾਬਲਾ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਆਲੋਚਨਾ ਕੀਤੀ ਹੈ।
ਵੜਿੰਗ ਨੇ ਕਿਹਾ ਕਿ ਲੋਕਪ੍ਰਿਅਤਾ ਮੁਕਾਬਲੇ ‘ਚ ਅਸਫਲ ਰਹਿਣ ਤੋਂ ਬਾਅਦ ਕੇਜਰੀਵਾਲ ਹੁਣ ਗੁਜਰਾਤ ‘ਚ ਜਿੱਤ ਲਈ ਹਿੰਦੂਤਵ ਦੇ ਮੁਕਾਬਲੇ ‘ਚ ਉਤਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਉਹ ਇਕ ਵਾਰ ਫਿਰ ਫੇਲ ਹੋਣਗੇ। ਕਿਉਂਕਿ ਲੋਕ ਉਨ੍ਹਾਂ ਦੀ ਨਿਰਾਸ਼ਾਵਾਦੀ ਸੋਚ ਨੂੰ ਸਮਝਣ ਦੇ ਸਮਰੱਥ ਹਨ।
ਕਰੰਸੀ ਨੋਟਾਂ ‘ਤੇ ਦੇਵੀ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀਆਂ ਤਸਵੀਰਾਂ ਪ੍ਰਦਰਸ਼ਿਤ ਕਰਨ ਦੀ ਦਿੱਲੀ ਦੇ ਮੁੱਖ ਮੰਤਰੀ ਦੀ ਮੰਗ ‘ਤੇ ਚੁਟਕੀ ਲੈਂਦਿਆਂ, ਵੜਿੰਗ ਨੇ ਕਿਹਾ ਕਿ ਭਾਰਤ ਦੇ ਲੋਕ, ਖਾਸ ਕਰਕੇ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੇ ਵੋਟਰ ਇੰਨੇ ਸੂਝਵਾਨ ਹਨ ਕਿ ਉਹ ਇਨ੍ਹਾਂ ਦੀ ਝੂਠੀ ਧਾਰਮਿਕਤਾ ਦੇ ਵਿਖਾਵੇ ਵਿੱਚ ਫਸ ਜਾਣ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਪੰਜਾਬ ਬਾਰੇ ਝੂਠੇ ਦਾਅਵਿਆਂ ਨਾਲ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਧੋਖਾ ਦੇਣ ਵਿੱਚ ਨਾਕਾਮ ਰਹਿਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਨੇ ਆਪਣੇ ਆਪ ਨੂੰ ਹਿੰਦੂਤਵ ਪੱਖੀ ਵਜੋਂ ਪੇਸ਼ ਕਰਨ ਦੀ ਨਵੀਂ ਰਣਨੀਤੀ ਅਪਣਾਈ ਹੈ। ਜਿਨ੍ਹਾਂ ਨੇ ਵੋਟਾਂ ਲਈ ਹਿੰਦੂਤਵ ਦਾ ਪ੍ਰਚਾਰ ਕਰਨ ਵਿੱਚ ਭਾਜਪਾ ਨੂੰ ਵੀ ਪਿੱਛੇ ਛੱਡ ਦਿੱਤਾ ਹੈ।
ਵੜਿੰਗ ਨੇ ਕਿਹਾ ਕਿ ਇਹ ਗੱਲ ਕਿਸੇ ਤੋਂ ਛੁਪੀ ਹੋਈ ਨਹੀਂ ਹੈ ਕਿ ਕੇਜਰੀਵਾਲ ਹਿੰਦੂਤਵ ਦੇ ਏਜੰਡੇ ‘ਤੇ ਹੀ ਕੰਮ ਕਰ ਰਹੇ ਹਨ ਅਤੇ ਉਹ ਖੁਦ ਸਾਬਤ ਕਰ ਚੁੱਕੇ ਹਨ। ਇਸ ਤੋਂ ਇਲਾਵਾ, ਬਿਲਕਿਸ ਬਾਨੋ ਦੇ ਬਲਾਤਕਾਰੀਆਂ ਦੀ ਰਿਹਾਈ ‘ਤੇ ਆਮ ਆਦਮੀ ਪਾਰਟੀ ਦੇ ਕੇਜਰੀਵਾਲ ਵਰਗੇ ਨੇਤਾਵਾਂ ਦੀ ਚੁੱਪੀ ਇਹ ਵੀ ਦਰਸਾਉਂਦੀ ਹੈ ਕਿ ‘ਆਪ’ ਭਾਜਪਾ ਦੀ ਸਿਰਫ ਬੀ ਟੀਮ ਹੈ ਅਤੇ ਇਹ ਉਸਦੀ ਵਿਚਾਰਧਾਰਾ ਵਿਰੁੱਧ ਬੋਲਣ ਦੀ ਹਿੰਮਤ ਨਹੀਂ ਕਰ ਸਕਦੀ।
ਸੂਬਾ ਕਾਂਗਰਸ ਪ੍ਰਧਾਨ ਨੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਕੀ ਉਹ ਵੀ ਕੇਜਰੀਵਾਲ ਦੀ ਇਸ ਮੰਗ ਨਾਲ ਸਹਿਮਤ ਹਨ ਕਿ ਕਰੰਸੀ ਦੇ ਨੋਟਾਂ ‘ਤੇ ਦੇਵੀ ਲਕਸ਼ਮੀ ਅਤੇ ਭਗਵਾਨ ਗਣੇਸ਼ ਦੀਆਂ ਤਸਵੀਰਾਂ ਹੋਣੀਆਂ ਚਾਹੀਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...