November 6, 2026, 5:21 pm
----------- Advertisement -----------
HomeNewsEntertainmentਬਾਲੀਵੁੱਡ ਗਾਇਕਾ ਕਨਿਕਾ ਕਪੂਰ ਨੇ ਯੂਕੇ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ...

ਬਾਲੀਵੁੱਡ ਗਾਇਕਾ ਕਨਿਕਾ ਕਪੂਰ ਨੇ ਯੂਕੇ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਕੀਤੀ ਮੁਲਾਕਾਤ ,ਸ਼ੇਅਰ ਕੀਤੀ ਪੋਸਟ

Published on

----------- Advertisement -----------

ਭਾਰਤੀ ਮੂਲ ਦੇ ਰਿਸ਼ੀ ਸੁਨਕ ਨੇ ਬਰਤਾਨੀਆ ਦੀ ਸੱਤਾ ਦੀ ਵਾਗਡੋਰ ਸੰਭਾਲ ਲਈ ਹੈ। ਬੁੱਧਵਾਰ ਨੂੰ ਪ੍ਰਧਾਨ ਮੰਤਰੀ ਵਜੋਂ ਸੰਸਦ ਵਿੱਚ ਰਿਸ਼ੀ ਸੁਨਕ ਦਾ ਪਹਿਲਾ ਦਿਨ ਸੀ। ਸੁਨਕ ਪਿਛਲੇ 200 ਸਾਲਾਂ ਵਿੱਚ ਬ੍ਰਿਟੇਨ ਦੇ ਸਭ ਤੋਂ ਨੌਜਵਾਨ ਪ੍ਰਧਾਨ ਮੰਤਰੀ ਹਨ। ਉਸ ਨੇ 45 ਸਾਲ ਦੀ ਉਮਰ ਵਿੱਚ ਜੋ ਕੀਤਾ ਹੈ, ਉਹ ਕਰਨਾ ਆਸਾਨ ਨਹੀਂ ਹੈ। ਰਿਸ਼ੀ ਸੁਨਕ ਨੂੰ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਦੇ ਹੀ ਦੁਨੀਆ ਭਰ ਤੋਂ ਵਧਾਈ ਸੰਦੇਸ਼ ਮਿਲ ਰਹੇ ਹਨ। ਪਰ ਸਭ ਤੋਂ ਵੱਧ ਖੁਸ਼ੀ ਅਤੇ ਉਤਸ਼ਾਹ ਭਾਰਤੀ ਮੂਲ ਦੇ ਲੋਕਾਂ ਵਿੱਚ ਦੇਖਿਆ ਜਾ ਰਿਹਾ ਹੈ। ਹੁਣ ਤੱਕ ਕਈ ਬਾਲੀਵੁੱਡ ਹਸਤੀਆਂ ਨੇ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਉਨ੍ਹਾਂ ਨੂੰ ਬ੍ਰਿਟੇਨ ਦਾ ਨਵਾਂ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਹੁਣ ਬਾਲੀਵੁੱਡ ਗਾਇਕਾ ਕਨਿਕਾ ਕਪੂਰ ਨੇ ਉਨ੍ਹਾਂ ਨੂੰ ਖਾਸ ਅੰਦਾਜ਼ ‘ਚ ਵਧਾਈ ਦਿੱਤੀ ਹੈ। ਗਾਇਕਾ ਕਨਿਕਾ ਕਪੂਰ ਨੇ ਆਪਣੇ ਇੰਸਟਾਗ੍ਰਾਮ ਹੈਂਡਲ ‘ਤੇ ਯੂਕੇ ਦੇ ਨਵੇਂ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਮੁਲਾਕਾਤ ਦੀਆਂ ਕਈ ਤਸਵੀਰਾਂ ਪੋਸਟ ਕੀਤੀਆਂ ਹਨ।

ਲੰਡਨ ਦੇ ਫੇਅਰਮੌਂਟ ਵਿੰਡਸਰ ਪਾਰਕ ਵਿਖੇ ਚੌਥਾ ਸਾਲਾਨਾ ਯੂਕੇ-ਇੰਡੀਆ ਅਵਾਰਡ ਵੀਆਈਪੀ ਸਮਾਗਮ ਆਯੋਜਿਤ ਕੀਤਾ ਗਿਆ। ਇਸੇ ਸਮਾਗਮ ਵਿੱਚ ਬਾਲੀਵੁੱਡ ਗਾਇਕਾ ਕਨਿਕਾ ਕਪੂਰ ਨੂੰ ਵਿਸ਼ੇਸ਼ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ ਯੂਕੇ-ਭਾਰਤ ਸੱਭਿਆਚਾਰਕ ਸਬੰਧਾਂ ਵਿੱਚ ਯੋਗਦਾਨ ਲਈ ਵਿਸ਼ੇਸ਼ ਪੁਰਸਕਾਰ ਦਿੱਤਾ ਗਿਆ। ਇਸ ਦੌਰਾਨ ਕਨਿਕਾ ਨੇ ਰਿਸ਼ੀ ਸੁਨਕ ਨਾਲ ਖਾਸ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਕਈ ਤਸਵੀਰਾਂ ਕਲਿੱਕ ਕਰਵਾਈਆਂ। ਰਿਸ਼ੀ ਸੁਨਕ ਨਾਲ ਕਨਿਕਾ ਦੀਆਂ ਇੰਸਟਾਗ੍ਰਾਮ ‘ਤੇ ਪੋਸਟ ਕੀਤੀਆਂ ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਦੋਵੇਂ ਗੱਲਾਂ ਕਰਦੇ ਨਜ਼ਰ ਆ ਰਹੇ ਹਨ। ਕਨਿਕਾ ਕਦੇ ਉਸ ਨਾਲ ਗੱਲਬਾਤ ਕਰਦੀ ਨਜ਼ਰ ਆ ਰਹੀ ਹੈ ਤਾਂ ਕਦੇ ਕੈਮਰੇ ਵੱਲ ਦੇਖ ਕੇ ਸੁਨਕ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਇਸ ਖਾਸ ਇਵੈਂਟ ਦੀਆਂ ਤਸਵੀਰਾਂ ਪੋਸਟ ਕਰਦੇ ਹੋਏ ਕਨਿਕਾ ਨੇ ਲਿਖਿਆ, ‘ਯੂਕੇ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨਾਲ ਮੁਲਾਕਾਤ ਕਰਨਾ ਮਾਣ ਵਾਲੀ ਗੱਲ ਸੀ।’ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਕਾਫੀ ਪਸੰਦ ਕਰ ਰਹੇ ਹਨ। ਇਸ ਦੇ ਨਾਲ ਹੀ ਯੂਜ਼ਰਸ ਇਸ ‘ਤੇ ਕਮੈਂਟ ਕਰਕੇ ਸੁਨਕ ਨੂੰ ਪੀਐੱਮ ਬਣਨ ਦੀ ਵਧਾਈ ਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...