June 9, 2026, 7:34 pm
----------- Advertisement -----------
HomeNewsEntertainmentਸਰੋਗੇਸੀ ਮਾਮਲੇ 'ਚ ਨਯਨਤਾਰਾ ਅਤੇ ਵਿਗਨੇਸ਼ ਨੂੰ ਮਿਲੀ ਵੱਡੀ ਰਾਹਤ,ਜੋੜੇ ਨੇ ਨਹੀਂ...

ਸਰੋਗੇਸੀ ਮਾਮਲੇ ‘ਚ ਨਯਨਤਾਰਾ ਅਤੇ ਵਿਗਨੇਸ਼ ਨੂੰ ਮਿਲੀ ਵੱਡੀ ਰਾਹਤ,ਜੋੜੇ ਨੇ ਨਹੀਂ ਤੋੜਿਆ ਕਾਨੂੰਨ

Published on

----------- Advertisement -----------

ਨਯਨਤਾਰਾ ਅਤੇ ਵਿਗਨੇਸ਼ ਸ਼ਿਵਨ ਕੁਝ ਦਿਨ ਪਹਿਲਾਂ ਮਾਤਾ-ਪਿਤਾ ਬਣੇ ਸਨ। ਉਦੋਂ ਤੋਂ ਇਹ ਦੋਵੇਂ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਇਨ੍ਹਾਂ ਜੋੜਿਆਂ ਬਾਰੇ ਅਜਿਹੀਆਂ ਖ਼ਬਰਾਂ ਆ ਰਹੀਆਂ ਸਨ ਕਿ ਉਨ੍ਹਾਂ ਨੇ ਸਰੋਗੇਸੀ ਦੇ ਨਿਯਮਾਂ ਨੂੰ ਤੋੜਿਆ ਹੈ। ਦਰਅਸਲ, ਭਾਰਤ ਵਿੱਚ ਇਸ ਸਾਲ ਜਨਵਰੀ ਤੋਂ ਸਰੋਗੇਸੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਨਾਲ ਹੀ ਦੋਹਾਂ ਨੇ ਜੂਨ ‘ਚ ਹੀ ਵਿਆਹ ਕਰ ਲਿਆ ਸੀ, ਜਿਸ ਕਾਰਨ ਕਿਹਾ ਜਾ ਰਿਹਾ ਸੀ ਕਿ ਜੋੜੇ ਨੇ ਸਰੋਗੇਸੀ ਦੇ ਨਿਯਮ ਤੋੜੇ ਹਨ। ਪਰ ਹਾਲ ਹੀ ‘ਚ ਤਾਮਿਲਨਾਡੂ ਸਰਕਾਰ ਨੇ ਇਸ ਮਾਮਲੇ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਮਾਮਲੇ ਦੀ ਜਾਂਚ ਲਈ ਤਾਮਿਲਨਾਡੂ ਸਰਕਾਰ ਨੇ 3 ਮੈਂਬਰਾਂ ਦਾ ਇੱਕ ਪੈਨਲ ਗਠਿਤ ਕੀਤਾ ਸੀ ਜੋ ਸਿਹਤ ਅਤੇ ਪਰਿਵਾਰ ਭਲਾਈ ਵਿਭਾਗਾਂ ਵਿੱਚੋਂ ਚੁਣੇ ਗਏ ਸਨ।

ਤੁਹਾਨੂੰ ਦੱਸ ਦੇਈਏ ਕਿ ਇਸ ਪੈਨਲ ਨੇ ਬੁੱਧਵਾਰ ਨੂੰ ਆਪਣੀ ਰਿਪੋਰਟ ਦੇ ਕੇ ਜੋੜੇ ਨੂੰ ਵੱਡੀ ਰਾਹਤ ਦਿੱਤੀ ਹੈ। ਰਿਪੋਰਟ ‘ਚ ਸਰੋਗੇਸੀ ਦੀ ਸਹੂਲਤ ਦੇਣ ਵਾਲੇ ਹਸਪਤਾਲ ਨੂੰ ਦੋਸ਼ੀ ਠਹਿਰਾਇਆ ਗਿਆ ਹੈ। ਰਿਪੋਰਟਾਂ ਦੇ ਅਨੁਸਾਰ, ਪੈਨਲ ਨੇ ਕਿਹਾ, “ਜਦੋਂ ਅਸੀਂ ਜੋੜੇ ਦਾ ਇਲਾਜ ਕਰਨ ਵਾਲੇ ਡਾਕਟਰਾਂ ਤੋਂ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਜੋੜੇ ਦੇ ਪਰਿਵਾਰਕ ਡਾਕਟਰ ਨੇ 2020 ਵਿੱਚ ਇੱਕ ਸਿਫਾਰਸ਼ ਪੱਤਰ ਦਿੱਤਾ ਸੀ, ਜਿਸ ਦੇ ਆਧਾਰ ‘ਤੇ ਇਲਾਜ ਮੁਹੱਈਆ ਕਰਵਾਇਆ ਗਿਆ ਸੀ।” ਟੀਮ ਨੇ ਕਿਹਾ ਕਿ ਉਨ੍ਹਾਂ ਨੇ ਅਜੇ ਫੈਮਿਲੀ ਡਾਕਟਰ ਨਾਲ ਗੱਲ ਕਰਨੀ ਹੈ ਕਿਉਂਕਿ ਉਹ ਭਾਰਤ ਤੋਂ ਬਾਹਰ ਹਨ। ਨਯਨਥਾਰਾ ਅਤੇ ਵਿਗਨੇਸ਼ ਸ਼ਿਵਨ ਨੇ ਇੱਕ ਦੂਜੇ ਨੂੰ 5 ਸਾਲ ਤੱਕ ਡੇਟ ਕੀਤਾ। ਜਿਸ ਤੋਂ ਬਾਅਦ ਉਨ੍ਹਾਂ ਨੇ ਵਿਆਹ ਕਰਵਾ ਲਿਆ। ਨਯਨਤਾਰਾ ਜਲਦ ਹੀ ਸ਼ਾਹਰੁਖ ਖਾਨ ਦੇ ਨਾਲ ਫਿਲਮ ਜਵਾਨ ‘ਚ ਨਜ਼ਰ ਆਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...