November 15, 2026, 2:48 pm
----------- Advertisement -----------
HomeNewsLatest NewsT20 ਵਿਸ਼ਵ ਕੱਪ: ਭਾਰਤ ਨੇ ਨੀਦਰਲੈਂਡ ਨੂੰ 180 ਦੌੜਾਂ ਦਾ ਟੀਚਾ ਦਿੱਤਾ

T20 ਵਿਸ਼ਵ ਕੱਪ: ਭਾਰਤ ਨੇ ਨੀਦਰਲੈਂਡ ਨੂੰ 180 ਦੌੜਾਂ ਦਾ ਟੀਚਾ ਦਿੱਤਾ

Published on

----------- Advertisement -----------

ਟੀਮ ਇੰਡੀਆ ਨੇ ਟੀ-20 ਵਿਸ਼ਵ ਕੱਪ ਦੇ ਆਪਣੇ ਦੂਜੇ ਮੈਚ ਵਿੱਚ ਨੀਦਰਲੈਂਡ ਦੇ ਸਾਹਮਣੇ 180 ਦੌੜਾਂ ਦਾ ਟੀਚਾ ਰੱਖਿਆ ਹੈ। ਭਾਰਤ ਨੇ ਵਿਰਾਟ ਕੋਹਲੀ, ਸੂਰਿਆਕੁਮਾਰ ਯਾਦਵ ਅਤੇ ਰੋਹਿਤ ਸ਼ਰਮਾ ਦੀਆਂ ਸ਼ਾਨਦਾਰ ਪਾਰੀਆਂ ਦੇ ਦਮ ‘ਤੇ 20 ਓਵਰਾਂ ‘ਚ 2 ਵਿਕਟਾਂ ਦੇ ਨੁਕਸਾਨ ‘ਤੇ 179 ਦੌੜਾਂ ਬਣਾਈਆਂ। ਵਿਰਾਟ ਨੇ 44 ਗੇਂਦਾਂ ਵਿੱਚ 62, ਸੂਰਿਆ ਨੇ 25 ਗੇਂਦਾਂ ਵਿੱਚ 51 ਅਤੇ ਰੋਹਿਤ ਨੇ 39 ਗੇਂਦਾਂ ਵਿੱਚ 53 ਦੌੜਾਂ ਬਣਾਈਆਂ। ਨੀਦਰਲੈਂਡ ਲਈ ਫਰੇਡ ਕਲਾਸੇਨ ਅਤੇ ਪਾਲ ਵਾਨ ਮੇਕਰਨ ਨੇ 1-1 ਵਿਕਟਾਂ ਲਈਆਂ।
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਏ ਭਾਰਤੀ ਬੱਲੇਬਾਜ਼ ਡੱਚ ਗੇਂਦਬਾਜ਼ਾਂ ਦੇ ਸਾਹਮਣੇ ਜ਼ਿਆਦਾ ਦੇਰ ਤੱਕ ਖੁੱਲ੍ਹ ਕੇ ਨਹੀਂ ਖੇਡ ਸਕੇ। ਪਾਵਰ ਪਲੇ ਦੇ 6 ਓਵਰਾਂ ਬਾਅਦ ਭਾਰਤ ਦਾ ਸਕੋਰ 38/1 ਸੀ। 10 ਓਵਰਾਂ ਬਾਅਦ ਭਾਰਤੀ ਟੀਮ 67/1 ਤੱਕ ਹੀ ਪਹੁੰਚ ਸਕੀ। ਟੀਮ ਇੰਡੀਆ ਦਾ ਸਕੋਰ 15 ਓਵਰਾਂ ਦੇ ਅੰਤ ਤੱਕ 114/2 ਸੀ। ਭਾਰਤ ਨੇ ਆਖਰੀ ਪੰਜ ਓਵਰਾਂ ਵਿੱਚ 65 ਦੌੜਾਂ ਬਣਾਈਆਂ।
ਪਾਕਿਸਤਾਨ ਦੇ ਖਿਲਾਫ 4 ਦੌੜਾਂ ‘ਤੇ ਆਊਟ ਹੋਏ ਕੇਐੱਲ ਰਾਹੁਲ ਵੀ ਨੀਦਰਲੈਂਡ ਖਿਲਾਫ ਫਲਾਪ ਰਹੇ। ਤੀਜੇ ਓਵਰ ਦੀ ਚੌਥੀ ਗੇਂਦ ਮਿਡਲ ਲੇਗ ‘ਤੇ ਫੁੱਲਰ ਸੀ। ਰਾਹੁਲ ਇਸ ਨੂੰ ਫਲਿੱਕ ਕਰਨਾ ਚਾਹੁੰਦਾ ਸੀ, ਪਰ ਉਹ ਗੇਂਦ ਨੂੰ ਅੰਦਰ ਆਉਣ ਤੋਂ ਖੁੰਝ ਗਿਆ। ਅੰਪਾਇਰ ਨੇ ਤੁਰੰਤ ਆਪਣੀਆਂ ਉਂਗਲਾਂ ਉਠਾਈਆਂ। ਉਹ 12 ਗੇਂਦਾਂ ਵਿੱਚ 9 ਦੌੜਾਂ ਹੀ ਬਣਾ ਸਕਿਆ ਅਤੇ ਉਸਦੀ ਵਿਕਟ ਮਿਕਾਰੇਨ ਨੇ ਲਈ।
ਰੋਹਿਤ ਸ਼ਰਮਾ ਨੇ 39 ਗੇਂਦਾਂ ਵਿੱਚ 53 ਦੌੜਾਂ ਬਣਾਈਆਂ। ਇਸ ਦੌਰਾਨ ਉਨ੍ਹਾਂ ਨੇ 4 ਚੌਕੇ ਅਤੇ 3 ਛੱਕੇ ਲਗਾਏ, ਉਨ੍ਹਾਂ ਦਾ ਸਟ੍ਰਾਈਕ ਰੇਟ 135.89 ਰਿਹਾ। ਰੋਹਿਤ ਨੇ ਇਸ ਦੌਰਾਨ ਯੁਵਰਾਜ ਸਿੰਘ ਦਾ ਰਿਕਾਰਡ ਵੀ ਤੋੜ ਦਿੱਤਾ। ਉਹ ਭਾਰਤ ਲਈ ਟੀ-20 ਵਿਸ਼ਵ ਕੱਪ ਵਿੱਚ 34 ਛੱਕੇ ਮਾਰਨ ਵਾਲਾ ਬੱਲੇਬਾਜ਼ ਬਣ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...