November 7, 2026, 7:16 am
----------- Advertisement -----------
HomeNewsAutomobilesਛਠ ਪੂਜਾ 'ਤੇ ਲੱਖਾਂ ਰੇਲ ਯਾਤਰੀਆਂ ਲਈ ਰੇਲ ਮੰਤਰੀ ਨੇ ਖੁਦ ਕੀਤਾ...

ਛਠ ਪੂਜਾ ‘ਤੇ ਲੱਖਾਂ ਰੇਲ ਯਾਤਰੀਆਂ ਲਈ ਰੇਲ ਮੰਤਰੀ ਨੇ ਖੁਦ ਕੀਤਾ ਇਹ ਵੱਡਾ ਐਲਾਨ

Published on

----------- Advertisement -----------

ਜੇਕਰ ਤੁਸੀਂ ਵੀ ਇਸ ਵਾਰ ਛਠ ਪੂਜਾ ‘ਤੇ ਆਪਣੇ ਘਰ ਜਾਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਖਬਰ ਤੁਹਾਨੂੰ ਖੁਸ਼ ਕਰ ਦੇਵੇਗੀ। ਤਿਉਹਾਰਾਂ ਦੇ ਸੀਜ਼ਨ ਵਿੱਚ, ਖਾਸ ਕਰਕੇ ਛੱਠ ਪੂਜਾ ਲਈ, ਬਿਹਾਰ ਅਤੇ ਉੱਤਰ ਪ੍ਰਦੇਸ਼ ਵਿੱਚ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਭਾਰਤੀ ਰੇਲਵੇ ਨੇ ਦੀਵਾਲੀ ਅਤੇ ਛਠ ਪੂਜਾ ਲਈ ਚੁੱਕੇ ਗਏ ਇਨ੍ਹਾਂ ਕਦਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਛਠ ਲਈ 250 ਤੋਂ ਵੱਧ ਰੇਲ ਗੱਡੀਆਂ ਚਲਾਈਆਂ ਗਈਆਂ ਹਨ।
ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਇੱਕ ਟਵੀਟ ਵਿੱਚ ਜਾਣਕਾਰੀ ਦਿੱਤੀ ਕਿ ਛਠ ਪੂਜਾ ਦੇ ਮੱਦੇਨਜ਼ਰ ਅਸੀਂ 250 ਤੋਂ ਵੱਧ ਟਰੇਨਾਂ ਸ਼ੁਰੂ ਕੀਤੀਆਂ ਹਨ। ਇਸ ਤੋਂ ਇਲਾਵਾ ਜੋ ਵੀ ਜ਼ਰੂਰੀ ਹੋਵੇਗਾ, ਪ੍ਰਬੰਧ ਕੀਤਾ ਜਾਵੇਗਾ। ਮੈਂ ਸਾਰਿਆਂ ਲਈ ਖੁਸ਼ਹਾਲ ਅਤੇ ਉਤਸ਼ਾਹ ਭਰਪੂਰ ਛਠ ਪੂਜਾ ਦੀ ਕਾਮਨਾ ਕਰਦਾ ਹਾਂ।
ਇਸ ਤੋਂ ਪਹਿਲਾਂ ਅਸ਼ਵਿਨੀ ਵੈਸ਼ਨਵ ਨੇ ਟਵੀਟ ਕੀਤਾ ਸੀ ਕਿ ਛਠ ਪੂਜਾ ਅਤੇ ਦੀਵਾਲੀ ਦੇ ਤਿਉਹਾਰਾਂ ਦੀ ਮੰਗ ਨੂੰ ਦੇਖਦੇ ਹੋਏ ਟਰੇਨਾਂ ‘ਚ 36.59 ਲੱਖ ਵਾਧੂ ਸੀਟਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਟਰੇਨਾਂ ਦੇ 2,614 ਗੇੜ ਵੀ ਵਧਾ ਦਿੱਤੇ ਗਏ ਹਨ। ਰੇਲਵੇ ਵੱਲੋਂ ਇਹ ਸਾਰੀਆਂ ਤਿਆਰੀਆਂ ਦੀਵਾਲੀ ਤੋਂ ਪਹਿਲਾਂ ਯਾਤਰੀਆਂ ਦੀ ਭਾਰੀ ਭੀੜ ਨੂੰ ਦੇਖਦਿਆਂ ਕੀਤੀਆਂ ਗਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...