November 1, 2026, 7:16 pm
----------- Advertisement -----------
HomeNewsLatest Newsਨੌਕਰ ਦੀ ਬਣਾਈ ਮਟਨ ਕਰੀ ਦਾ ਸਵਾਦ ਚਖਦੇ ਹੀ ਮਾਲਕਣ ਨੂੰ ਨੌਕਰ...

ਨੌਕਰ ਦੀ ਬਣਾਈ ਮਟਨ ਕਰੀ ਦਾ ਸਵਾਦ ਚਖਦੇ ਹੀ ਮਾਲਕਣ ਨੂੰ ਨੌਕਰ ਨਾਲ ਹੋ ਗਿਆ ਪਿਆਰ, ਕਰਵਾ ਲਿਆ ਵਿਆਹ

Published on

----------- Advertisement -----------

ਇਸ ਸਮੇਂ ਸੋਸ਼ਲ ਮੀਡੀਆ ‘ਤੇ ਇਕ ਲਵ ਸਟੋਰੀ ਨੇ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੋਇਆ ਹੈ। ਇਸ ਜੋੜੇ ਦੀ ਅਨੋਖੀ ਪ੍ਰੇਮ ਕਹਾਣੀ ਸੋਸ਼ਲ ਮੀਡੀਆ ‘ਤੇ ਟ੍ਰੈਂਡ ਕਰ ਰਹੀ ਹੈ। ਕਿਹਾ ਜਾਂਦਾ ਹੈ ਕਿ ਮਰਦਾਂ ਦੇ ਦਿਲ ਦਾ ਰਸਤਾ ਉਨ੍ਹਾਂ ਦੇ ਪੇਟ ਤੋਂ ਹੋ ਕੇ ਲੰਘਦਾ ਹੈ। ਪਾਕਿਸਤਾਨ ਦੇ ਇੱਕ ਜੋੜੇ ਨੇ ਇਸ ਕਹਾਵਤ ਨੂੰ ਸੱਚ ਕਰ ਦਿਖਾਇਆ ਹੈ। ਦੋਵਾਂ ਦੀ ਲਵ ਸਟੋਰੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ। ਇਕ ਰਿਪੋਰਟ ਮੁਤਾਬਕ ਦੋਵਾਂ ਵਿਚਾਲੇ 33 ਸਾਲ ਦਾ ਫਰਕ ਹੈ। ਆਲੀਆ ਦੀ ਉਮਰ 22 ਸਾਲ ਅਤੇ ਰਫੀਕ ਦੀ ਉਮਰ 55 ਸਾਲ ਹੈ। ਦੋਵਾਂ ਵਿਚ ਪਿਆਰ ਹੋ ਗਿਆ ਅਤੇ ਫਿਰ ਦੋਹਾਂ ਨੇ ਵਿਆਹ ਕਰਵਾ ਲਿਆ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਦੀ ਪਹਿਲੀ ਮੁਲਾਕਾਤ ਰਿਕਸ਼ਾ ‘ਚ ਹੋਈ ਸੀ।

ਕਹਿੰਦੇ ਹਨ ਕਿ ਪਿਆਰ ਦੀ ਸ਼ੁਰੂਆਤ ਝਗੜਿਆਂ ਤੋਂ ਹੁੰਦੀ ਹੈ। ਆਲੀਆ ਅਤੇ ਰਫੀਕ ਨਾਲ ਵੀ ਕੁਝ ਅਜਿਹਾ ਹੀ ਹੋਇਆ। ਜਦੋਂ ਇਹ ਦੋਵੇਂ ਪਹਿਲੀ ਵਾਰ ਮਿਲੇ ਸਨ ਤਾਂ ਉਨ੍ਹਾਂ ਵਿੱਚ ਲੜਾਈ ਹੋਈ ਸੀ। ਉਦੋਂ ਆਲੀਆ ਰਫੀਕ ਨੂੰ ਚੰਗੀ ਤਰ੍ਹਾਂ ਨਹੀਂ ਜਾਣਦੀ ਸੀ। ਪਹਿਲੀ ਮੁਲਾਕਾਤ ‘ਚ ਹੀ ਦੋਵਾਂ ‘ਚ ਲੜਾਈ ਹੋ ਗਈ ਸੀ। ਮਾਮਲਾ ਇੰਨਾ ਵਧ ਗਿਆ ਕਿ ਆਲੀਆ ਨੇ ਰਫੀਕ ਨੂੰ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਰਫੀਕ ਨੇ ਆਲੀਆ ਨੂੰ ਆਪਣਾ ਮਟਨ ਖੁਆਇਆ। ਇਸ ਨੇ ਸਾਰੀ ਕਹਾਣੀ ਨੂੰ ਉਲਟਾ ਦਿੱਤਾ।
ਰਫੀਕ ਉਸ ਦਾ ਪਿੱਛਾ ਕਰਦਾ ਹੋਇਆ ਉਸ ਦੇ ਘਰ ਪਹੁੰਚ ਗਿਆ। ਰਫੀਕ ਕਈ ਦਿਨਾਂ ਤੱਕ ਆਲੀਆ ਦੇ ਘਰ ਜਾਂਦਾ ਰਿਹਾ ਪਰ ਕੁਝ ਨਹੀਂ ਨਿਕਲਿਆ। ਫਿਰ ਇੱਕ ਦਿਨ ਰਫੀਕ ਨੇ ਆਲੀਆ ਨਾਲ ਕੰਮ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਮੈਂ ਖਾਣਾ ਚੰਗੀ ਤਰ੍ਹਾਂ ਪਕਾ ਲੈਂਦਾ ਹਾਂ।

ਇਸ ਤੋਂ ਬਾਅਦ ਰਫੀਕ ਨੂੰ ਆਲੀਆ ਦੇ ਘਰ ਨੌਕਰੀ ਮਿਲ ਗਈ। ਪਹਿਲੇ ਦਿਨ ਰਫੀਕ ਨੇ ਸਪੈਸ਼ਲ ਮਟਨ ਹਾਂਡੀ ਬਣਾਈ। ਆਲੀਆ ਨੂੰ ਇਹ ਪਕਵਾਨ ਇੰਨਾ ਪਸੰਦ ਆਇਆ ਕਿ ਉਸ ਨੂੰ ਰਫੀਕ ਨਾਲ ਪਿਆਰ ਹੋ ਗਿਆ। ਇੰਨਾ ਹੀ ਨਹੀਂ ਦੋਹਾਂ ਨੇ ਵਿਆਹ ਵੀ ਕਰਵਾ ਲਿਆ ਹੈ। ਅੱਜ ਰਫੀਕ ਘਰ ਦੀ ਦੇਖਭਾਲ ਕਰਦਾ ਹੈ ਅਤੇ ਆਲੀਆ ਆਨਲਾਈਨ ਕਾਰੋਬਾਰ ਕਰਦੀ ਹੈ। ਦਿਲਚਸਪ ਗੱਲ ਇਹ ਹੈ ਕਿ ਇਨ੍ਹਾਂ ਦੋਵਾਂ ਵਿਚਾਲੇ 33 ਸਾਲ ਦਾ ਅੰਤਰ ਹੈ। ਆਲੀਆ 22 ਸਾਲ ਦੀ ਹੈ ਜਦਕਿ ਰਫੀਕ 55 ਸਾਲ ਦਾ ਹੈ। ਪਿਆਰ ਵਿੱਚ ਉਮਰ, ਰੰਗ, ਵਿਤਕਰਾ, ਭਾਸ਼ਾ ਸਭ ਬੇਕਾਰ ਹਨ। ਇਹ ਇਸ ਦੀ ਇੱਕ ਚੰਗੀ ਮਿਸਾਲ ਹੈ। ਸੋਸ਼ਲ ਮੀਡੀਆ ‘ਤੇ ਟਰੈਂਡ ਕਰ ਰਹੀ ਇਹ ਲਵ ਸਟੋਰੀ ਪਾਕਿਸਤਾਨ ਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੀਵਾਲੀ ਤੋਂ ਪਹਿਲਾਂ ਕਮਰਸ਼ੀਅਲ ਗੈਸ ਸਿਲੰਡਰ ਹੋਇਆ ਮਹਿੰਗਾ, ਲਗਾਤਾਰ ਤੀਜੇ ਮਹੀਨੇ ਵਧੇ ਭਾਅ

ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਲੈ ਕੇ ਕੋਲਕਾਤਾ, ਮੁੰਬਈ ਤੇ ਚੇਨਈ ਤੱਕ ਕਮਰਸ਼ੀਅਲ ਗੈਸ...

ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਅਗਲੀ ਕਿਸ਼ਤ ਜਾਰੀ, 37.43 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚਣਗੇ 1291 ਕਰੋੜ ਰੁਪਏ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਬੋਹਰ ਵਿਖੇ ਕਰਵਾਏ ਗਏ ‘ਮੁੱਖ...

ਧੀ ਦਾ ਕਤਲ ਕਰਨ ਵਾਲੇ ਪਿਓ ਨੇ ਚੁੱਕਿਆ ਖੌਫ਼ਨਾਕ ਕਦਮ! ਹੁਸ਼ਿਆਰਪੁਰ ਦੇ ਭੰਗੀ ਚੋਅ ਨੇੜੇ ਮਿਲੀ ਦੇਹ

ਪਿੰਡ ਧੂਤ ਕਲਾਂ ਵਿਖੇ ਆਪਣੀ 16 ਸਾਲਾ ਧੀ ਇੰਦਰਪ੍ਰੀਤ ਕੌਰ ਉਰਫ ਇੰਦਰ ਦਾ ਬੇਰਹਿਮੀ...

ਰਚਨਾਤਮਕਤਾ ਅਤੇ ਮਾਸੂਮੀਅਤ ਦਾ ਸੁਮੇਲ: ‘ਦਿ ਕ੍ਰਿਏਟਿਵ ਬੀਜ਼’ ਨੇ ਕਿਡਪ੍ਰਿਨਿਓਰ ਸਮਾਗਮ ਵਿੱਚ ਨਵੀਨਤਾਕਾਰੀ ਉਤਪਾਦਾਂ ਨਾਲ ਸਭ ਦਾ ਦਿਲ ਜਿੱਤਿਆ

ਚੰਡੀਗੜ੍ਹ, 31 ਅਕਤੂਬਰ:ਛੋਟੀ ਉਮਰ ਤੋਂ ਹੀ ਬੱਚਿਆਂ ਵਿੱਚ ਉੱਦਮੀ ਭਾਵਨਾ ਪੈਦਾ ਕਰਨ ਦੇ ਮਕਸਦ...

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ੍ਹ, 31 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਨਿਟ...

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ… AAP ਦੀ ਪਹਿਲੀ ਲਿਸਟ ‘ਚ ਕਿਸ ਜਾਤੀ17 ਜੱਟ ਸਿੱਖ-11 ਦਲਿਤ ਤੇ 4 ਮਹਿਲਾਵਾਂ

ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਵਿਚਕਾਰ ਆਮ ਆਦਮੀ ਪਾਰਟੀ ਨੇ ਸ਼ਨੀਵਾਰ ਯਾਨੀ 31...

ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਦਾ ਢਾਇਆ 70 ਸਾਲ ਪੁਰਾਣਾ ਘਰ, ਨਸ਼ੇ ਖਿਲਾਫ ਪੁਲਿਸ ਦੀ ਕਾਰਵਾਈ

ਪੰਜਾਬ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਅਤੇ ਨਗਰ ਨਿਗਮ...

1984 ਰਕਾਬ ਗੰਜ ਸਾਹਿਬ ਵਿਖੇ ਹਿੰਸਾ ਦਾ ਮਾਮਲਾ, ਮੰਤਰੀ ਸਿਰਸਾ ਵੱਲੋਂ ਹਾਈਕੋਰਟ ‘ਚ ਵਿਸਥਾਰਤ ਜਾਂਚ ਮੰਗ

ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ...