September 9, 2026, 4:29 pm
----------- Advertisement -----------
HomeNewsLatest Newsਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼! BSF ਨੇ ਫ਼ਿਰੋਜ਼ਪੁਰ ਸਰਹੱਦ ਤੋਂ ਭਾਰੀ ਮਾਤਰਾ...

ਪੰਜਾਬ ਨੂੰ ਦਹਿਲਾਉਣ ਦੀ ਸਾਜਿਸ਼! BSF ਨੇ ਫ਼ਿਰੋਜ਼ਪੁਰ ਸਰਹੱਦ ਤੋਂ ਭਾਰੀ ਮਾਤਰਾ ‘ਚ ਹਥਿਆਰ ਕੀਤੇ ਬਰਾਮਦ

Published on

----------- Advertisement -----------

ਫਿਰੋਜ਼ਪੁਰ: ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਨੇ ਪਾਕਿਸਤਾਨ ‘ਚ ਬੈਠੇ ਅੱਤਵਾਦੀਆਂ ਦੀ ਇਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਪੰਜਾਬ ਦੇ ਫਿਰੋਜ਼ਪੁਰ ਸੈਕਟਰ ਤੋਂ ਬੀਐਸਐਫ ਨੇ ਹਥਿਆਰਾਂ ਨਾਲ ਭਰਿਆ ਬੈਗ ਬਰਾਮਦ ਕੀਤਾ ਹੈ। ਇਸ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਸੀ। ਬੀਐਸਐਫ ਨੇ ਬੈਗ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੈਗ ਇੱਥੇ ਡਰੋਨ ਰਾਹੀਂ ਪਹੁੰਚਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਬੀਐਸਐਫ ਦੀ 136 ਬਟਾਲੀਅਨ ਵੱਲੋਂ ਫਿਰੋਜ਼ਪੁਰ ਸੈਕਟਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਬੀਐਸਐਫ ਨੂੰ ਇਸ ਬਾਰੇ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ। ਜ਼ੀਰੋ ਲਾਈਨ ਦੇ ਬਿਲਕੁਲ ਨੇੜੇ ਇੱਕ ਵੱਡਾ ਬੈਗ ਦੇਖਿਆ ਗਿਆ ਸੀ. ਜਦੋਂ ਇਸ ਦੀ ਜਾਂਚ ਕੀਤੀ ਗਈ ਤਾਂ ਇਸ ਵਿਚ ਭਾਰੀ ਮਾਤਰਾ ਵਿਚ ਗੋਲਾ-ਬਾਰੂਦ ਲੱਦਿਆ ਹੋਇਆ ਸੀ। ਬੀਐਸਐਫ ਨੇ ਬੈਗ ਵਿੱਚੋਂ 3 ਏਕੇ-47 ਅਤੇ 6 ਖਾਲੀ ਮੈਗਜ਼ੀਨ, 5 ਐਮਪੀ-5 (ਮਿੰਨੀ ਏਕੇ47) ਅਤੇ 5 ਖਾਲੀ ਮੈਗਜ਼ੀਨ, 3 ਪਿਸਤੌਲ ਅਤੇ 6 ਖਾਲੀ ਮੈਗਜ਼ੀਨ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਬੈਗ ਵਿੱਚੋਂ 30 ਬੋਰ ਦੀਆਂ 100 ਗੋਲੀਆਂ ਅਤੇ 5.56 ਐਮਐਮ ਦੀਆਂ 100 ਗੋਲੀਆਂ ਬਰਾਮਦ ਹੋਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...