September 21, 2026, 11:06 pm
----------- Advertisement -----------
HomeNewsLatest Newsਪੰਜਾਬ ਦੇ ਲੋਕਾਂ ਨਾਲ ਵਾਅਦੇ ਕਰਨ ਤੋਂ ਪਹਿਲਾਂ ਦਿੱਲੀ 'ਚ ਆਪਣੀ ਕਾਰਗੁਜ਼ਾਰੀ...

ਪੰਜਾਬ ਦੇ ਲੋਕਾਂ ਨਾਲ ਵਾਅਦੇ ਕਰਨ ਤੋਂ ਪਹਿਲਾਂ ਦਿੱਲੀ ‘ਚ ਆਪਣੀ ਕਾਰਗੁਜ਼ਾਰੀ ਦਿਖਾਓ: ਮੁੱਖ ਮੰਤਰੀ ਚੰਨੀ

Published on

----------- Advertisement -----------

ਪਠਾਨਕੋਟ, 24 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਚੰਦ-ਤਾਰੇ ਤੋੜ ਕੇ ਲਿਆਉਣ ਦੇ ਵਾਅਦੇ ਕਰਨ ਤੋਂ ਪਹਿਲਾਂ, ਆਮ ਆਦਮੀ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਦਿੱਲੀ ‘ਚ ਆਪਣੀ ਕਾਰਗੁਜ਼ਾਰੀ ਵਿਖਾਉਣ। ਉਨ੍ਹਾਂ ਕਿਹਾ ਕਿ ਪੰਜਾਬ ਚ ਸੂਬਾ ਸਰਕਾਰ ਆਮ ਲੋਕਾਂ ਦੇ ਹਿੱਤਾਂ ਦੀ ਬਾਖ਼ੂਬੀ ਰਾਖੀ ਕਰ ਰਹੀ ਹੈ, ਕੇਜਰੀਵਾਲ ਨੂੰ ਉਨ੍ਹਾਂ ਦੀ ਚਿੰਤਾ ਕਰਨ ਦੀ ਲੋੜ ਨਹੀਂ। ਅੱਜ ਇੱਥੇ ਤਲਵਾੜਾ ਜੱਟਾਂ ਤੋਂ ਸਿੰਬਲੀ ਗੁੱਜਰਾਂ ਤੱਕ ਬਣਾਏ ਵੱਡੇ ਪੁਲ ਨੂੰ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ, ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸੁਪਰੀਮੋ ਪੰਜਾਬ ਦੀ ਦੌਲਤ ‘ਤੇ ਨਜ਼ਰ ਰੱਖ ਰਹੇ ਹਨ ਜਿਸ ਕਾਰਨ ਉਹ ਲੋਕਾਂ ਨੂੰ ਲੁਭਾਉਣ ਲਈ ਹਵਾਈ ਕਿਲ੍ਹੇ ਬਣਾ ਰਹੇ ਹਨ। ਉਨ੍ਹਾਂ ਕੇਜਰੀਵਾਲ ਨੂੰ ਚੁਣੌਤੀ ਦਿੱਤੀ ਕਿ ਪੰਜਾਬੀਆਂ ਦੇ ਸਾਹਮਣੇ ਝੂਠ ਦੇ ਪੁਲੰਦੇ ਫੋਲਣ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਾਂਗ ਦਿੱਲੀ ਵਾਸੀਆਂ ਨੂੰ ਸਸਤੀ ਬਿਜਲੀ ਅਤੇ ਪੈਟਰੋਲ ਦੇਣ ਦਾ ਐਲਾਨ ਕਰਨ ਦੀ ਹਿੰਮਤ ਕਰੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ‘ਆਪ’ ਲੀਡਰਸ਼ਿਪ ਨੂੰ ਇੱਕ ਮੋਟੀ ਜਿਹੀ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਅਣਖੀ ਪੰਜਾਬੀ ਕਿਸੇ ਵੀ ਬਾਹਰਲੇ ਵਿਅਕਤੀ ਨੂੰ ਰਾਜ ਕਰਨ ਦੀ ਹਰਗਿਜ਼ ਇਜਾਜ਼ਤ ਨਹੀਂ ਦੇਣਗੇ।
ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਯਾਦ ਕਰਵਾਇਆ ਕਿ ਪੰਜਾਬ ਸਰਕਾਰ ਪੂਰੇ ਉੱਤਰੀ ਖੇਤਰ ਵਿੱਚ ਸਭ ਤੋਂ ਸਸਤਾ ਪੈਟਰੋਲ ਅਤੇ ਡੀਜ਼ਲ ਆਪਣੇ ਲੋਕਾਂ ਨੂੰ ਮੁਹੱਈਆ ਕਰਵਾ ਰਹੀ ਹੈ ਅਤੇ ਇਸੇ ਤਰ੍ਹਾਂ ਪੂਰੇ ਦੇਸ਼ ਨਾਲੋਂ ਸੂਬੇ ਵਿੱਚ ਬਿਜਲੀ ਦੀਆਂ ਦਰਾਂ ਸਭ ਤੋਂ ਸਸਤੀਆਂ ਹਨ। ਉਨ੍ਹਾਂ ਸੁਆਲ ਕੀਤਾ, ” ਕੀ ਕੇਜਰੀਵਾਲ ਪੰਜਾਬ ਵਿੱਚ ਆ ਕੇ ਲੋਕਾਂ ਨੂੰ ਭਰਮਾਉਣ ਲਈ ਕਈ ਤਰ੍ਹਾਂ ਦੇ ਝੂਠੇ ਐਲਾਨ ਕਰਨ ਤੋਂ ਪਹਿਲਾਂ ਦਿੱਲੀ ਵਿੱਚ ਪੰਜਾਬ ਵਾਂਗ ਆਮ ਆਦਮੀ ਦੇ ਏਜੰਡੇ ਨੂੰ ਲਾਗੂ ਕਰਨਗੇ।” ਉਨ੍ਹਾਂ ਆਪਣੀ ਸਰਕਾਰ ਵੱਲੋਂ ਲਏ ਗਏ ਕਈ ਲੋਕ ਪੱਖੀ ਫੈਸਲਿਆਂ ਦੀ ਸੂਚੀ ਗਿਣਵਾਉਂਦਿਆਂ ਕਿਹਾ ਕਿ ਬਿਜਲੀ ਬਿੱਲਾਂ ਦੇ 1500 ਕਰੋੜ ਰੁਪਏ ਦੇ ਬਕਾਏ ਮੁਆਫ ਕੀਤੇ ਗਏ ਹਨ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ ਤਿੰਨ ਰੁਪਏ ਘਟਾਈਆਂ ਗਈਆਂ ਹਨ। ਪੇਂਡੂ ਖੇਤਰਾਂ ਵਿੱਚ ਜਲ ਸਪਲਾਈ ਘਰਾਂ ਦੀਆਂ ਮੋਟਰਾਂ ਦੇ ਸਬੰਧ ਵਿੱਚ 1200 ਕਰੋੜ ਰੁਪਏ ਮੁਆਫ ਕੀਤੇ ਗਏ ਹਨ, ਜਲ ਸਪਲਾਈ ਦੇ ਪਾਣੀ ਦੇ ਮਾਸਿਕ ਖਰਚੇ ਘਟਾ ਕੇ 50 ਰੁਪਏ ਕੀਤੇ ਗਏ ਹਨ ਅਤੇ ਰੇਤ ਦੇ ਰੇਟ ਬਹੁਤ ਘੱਟ ਕੀਤੇ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹੀ ਆਮ ਆਦਮੀ ਦਾ ਏਜੰਡਾ ਹੈ ਅਤੇ ਪੰਜਾਬ ਸਰਕਾਰ ਆਮ ਆਦਮੀ ਨੂੰ ਲਾਭ ਪਹੁੰਚਾਉਣ ਲਈ ਇਸ ਨੂੰ ਪੂਰੇ ਜੋਸ਼ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ ਤਾਂ ਜੋ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਮੁੱਖ ਮੰਤਰੀ ਚੰਨੀ ਨੇ ਕਿਹਾ, ‘ਮੈਂ ਆਮ ਆਦਮੀ ਦੀਆਂ ਮੁਸ਼ਕਿਲਾਂ ਨੂੰ ਜਾਣਦਾ ਹਾਂ ਅਤੇ ਮੇਰਾ ਹਰ ਕਦਮ ਉਨ੍ਹਾਂ ਨੂੰ ਘੱਟ ਕਰਨ ਲਈ ਹੈ।”
ਬਾਦਲਾਂ ਅਤੇ ਕੈਪਟਨ ਅਮਰਿੰਦਰ ਸਿੰਘ ‘ਤੇ ਤਿੱਖਾ ਹਮਲਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਲੁਟੇਰਿਆਂ ਨੇ ਡਰੱਗ ਮਾਫੀਆ ਨੂੰ ਪਨਾਹ ਦੇ ਕੇ ਇਸ ਦੀ ਸਰਪ੍ਰਸਤੀ ਕੀਤੀ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਹੁਣ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਦੇ ਮਾੜੇ ਕੰਮਾਂ ਲਈ ਉਸ ‘ਤੇ ਮੁਕੱਦਮਾ ਦਰਜ ਕਰ ਲਿਆ ਹੈ, ਜਿਸ ਕਾਰਨ ਉਹ ਗ੍ਰਿਫਤਾਰੀ ਤੋਂ ਬਚਣ ਲਈ ਏਧਰ-ਓਧਰ ਭੱਜ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਸੂਬੇ ਅਤੇ ਇੱਥੋਂ ਦੇ ਲੋਕਾਂ ਨਾਲ ਧ੍ਰੋਹ ਕਮਾਉਣ ਦੇ ਗੁਨਾਹਗਾਰ ਵਜੋਂ ਲੈ ਕੇ ਉਨ੍ਹਾਂ ‘ ਤੇ ਨੱਥ ਪਾਈ ਜਾਵੇਗੀ।
ਸੂਬੇ ਵਿੱਚ ਹਰ ਕੀਮਤ ‘ਤੇ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦਾ ਅਹਿਦ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀਆਂ ਦੁਸ਼ਮਣ ਤਾਕਤਾਂ ਸੂਬੇ ਨੂੰ ਅਸਥਿਰ ਕਰਨ ‘ਤੇ ਤੁਲੀਆਂ ਹੋਈਆਂ ਹਨ, ਪਰ ਪੰਜਾਬ ਦੇ ਲੋਕਾਂ ਦੀ ਮੱਦਦ ਨਾਲ, ਇਨ੍ਹਾਂ ਤਾਕਤਾਂ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕੀਤਾ ਜਾਵੇਗਾ ਅਤੇ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਅਮਨ-ਸ਼ਾਂਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣ ਲਈ ਵਚਨਬੱਧ ਹੈ।
ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਪੁੱਜਣ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਕਾਰਨ, ਇਨ੍ਹਾਂ ਸਮਾਗਮਾਂ ਵਿੱਚ ਲੋਕਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਦਾ ਕੋਈ ਏਜੰਡਾ ਨਹੀਂ ਹੈ, ਇਸ ਲਈ ਲੋਕ ਅਕਾਲੀਆਂ ਅਤੇ ‘ਆਪ’ ਦੇ ਸਮਾਗਮਾਂ ਵਿੱਚ ਨਹੀਂ ਜਾ ਰਹੇ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਲੋਕਾਂ ਦਾ ਇਹ ਸਮਰਥਨ, ਇਸ ਗੱਲ ਵੱਲ ਇਸ਼ਾਰਾ ਕਰਦਾ ਹੈ ਕਿ ਸੂਬੇ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੇਗੀ।
ਮੁੱਖ ਮੰਤਰੀ ਨੇ ਆਪਣੇ ਹਲਕੇ ਵਿੱਚ ਕਈ ਅਹਿਮ ਪ੍ਰਾਜੈਕਟ ਸ਼ੁਰੂ ਕਰਨ ਲਈ ਵਿਧਾਇਕ ਅਨਿਲ ਵਿਜ ਦੀ ਸ਼ਲਾਘਾ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਪਠਾਨਕੋਟ ਵਿੱਚ 32 ਏਕੜ ਜ਼ਮੀਨ ‘ਚ ਮੈਡੀਕਲ ਕਾਲਜ ਸਥਾਪਤ ਕੀਤਾ ਜਾਵੇਗਾ ਅਤੇ ਹਿੰਦੂ ਸਹਿਕਾਰੀ ਬੈਂਕ ਦਾ ਸਹਿਕਾਰੀ ਬੈਂਕਾਂ ਵਿੱਚ ਰਲੇਵਾਂ ਕੀਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਐਲੀਵੇਟਿਡ ਰੋਡ ਦੇ ਨਾਲ-ਨਾਲ ਕਈ ਹੋਰ ਪ੍ਰੋਜੈਕਟਾਂ ਲਈ 120 ਕਰੋੜ ਰੁਪਏ ਮਨਜ਼ੂਰ ਕਰਨ ਦਾ ਵੀ ਐਲਾਨ ਕੀਤਾ।
ਮਾਲ ਤੇ ਮੁੜ ਵਸੇੇਬਾ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ’ ਸਕੀਮ ਦਾ ਘੇਰਾ ਪੂਰੇ ਸੂਬੇ ਵਿੱਚ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸੂਬੇ ਦੀਆਂ ਕਈ ਅਹਿਮ ਸਮੱਸਿਆਵਾਂ ਦਾ ਹੱਲ ਕੀਤਾ ਹੈ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਸੂਬੇ ਦੇ ਵਿਕਾਸ ਲਈ ਠੋਸ ਉਪਰਾਲੇ ਕਰ ਰਹੇ ਹਨ।
ਇਸ ਤੋਂ ਪਹਿਲਾਂ ਪਠਾਨਕੋਟ ਦੇ ਵਿਧਾਇਕ ਅਨਿਲ ਵਿਜ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਟੇਜ ‘ਤੇ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਅਨਿਲ ਵਿੱਜ ਤੇ ਜੋਗਿੰਦਰ ਪਾਲ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...