September 13, 2026, 7:37 pm
----------- Advertisement -----------
HomeNewsPunjabਲੁਧਿਆਣਾ ਧਮਾਕੇ ਦੇ ਜ਼ਖਮੀਆਂ ਨੂੰ ਮਿਲਣ ਪੁਹੰਚੇ ਭਗਵੰਤ ਮਾਨ

ਲੁਧਿਆਣਾ ਧਮਾਕੇ ਦੇ ਜ਼ਖਮੀਆਂ ਨੂੰ ਮਿਲਣ ਪੁਹੰਚੇ ਭਗਵੰਤ ਮਾਨ

Published on

----------- Advertisement -----------

ਬੀਤੇ ਦਿਨ 23 ਦਸੰਬਰ ਨੂੰ ਲੁਧਿਆਣਾ ਦੇ ਕੋਰਟ ‘ਚ ਕਰੀਬ ਸਾਢੇ 12 ਵਜੇ ਜ਼ਿਲ੍ਹਾ ਕਚਹਿਰੀ ’ਚ ਦੂਜੀ ਮੰਜ਼ਿਲ ’ਤੇ ਸਥਿਤ ਬਾਥਰੂਮ ’ਚ ਜ਼ਬਰਦਸਤ ਧਮਾਕਾ ਹੋ ਗਿਆ ਸੀ, ਜਿਸ ’ਚ ਇਕ ਵਿਅਕਤੀ ਦੀ ਮੌਤ ਤੇ 6 ਲੋਕ ਲੋਕ ਜ਼ਖ਼ਮੀ ਹੋ ਗਏ ਸਨ। ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਅੱਜ ਸਿਵਲ ਹਸਪਤਾਲ ਅਤੇ ਸੀ. ਐੱਮ. ਸੀ. ਲੁਧਿਆਣਾ ਪੁੱਜੇ ਅਤੇ ਬੰਬ ਧਮਾਕੇ ਦੌਰਾਨ ਜ਼ਖਮੀ ਹੋਏ ਲੋਕਾਂ ਦਾ ਹਾਲ-ਚਾਲ ਪੁੱਛਿਆ।


ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਦੇ ਮਾਸਟਰ ਮਾਈਂਡ ਲੋਕਾਂ ਤੱਕ ਪੁੱਜਣ ਦੀ ਲੋੜ ਹੈ ਪਰ ਸਰਕਾਰ ਤਾਂ ਖ਼ੁਦ ਆਪਸ ‘ਚ ਲੜ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਕੋਲ ਪੰਜਾਬ ਵਾਸਤੇ ਸਮਾਂ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਕ ਮਜ਼ਬੂਤ ਅਤੇ ਈਮਾਨਦਾਰ ਸਰਕਾਰ ਦੀ ਲੋੜ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਫੜ੍ਹਿਆ ਜਾ ਸਕੇ।
ਦਸ ਦਈਏ ਕਿ ਧਮਾਕਾ ਹੋਣ ਬਾਰੇ ਥਾਣਾ ਡਵੀਜ਼ਨ ਨੰਬਰ 5 ’ਚ ਅਪਰਾਧਿਕ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਇਰਾਦਾ ਕਤਲ ਦੀ ਧਾਰਾ 307 ਆਈ. ਪੀ. ਸੀ., ਕਤਲ ਦੀ ਧਾਰਾ 302 ਅਤੇ ਵਿਸਫੋਟਕ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...