June 8, 2026, 8:33 am
----------- Advertisement -----------
HomeNewsLatest News7 ਮਹੀਨਿਆਂ ਤੋਂ ਕੋਮਾ 'ਚ ਪਈ ਔਰਤ ਨੇ ਇਕ ਸਿਹਤਮੰਦ ਬੱਚੀ ਨੂੰ...

7 ਮਹੀਨਿਆਂ ਤੋਂ ਕੋਮਾ ‘ਚ ਪਈ ਔਰਤ ਨੇ ਇਕ ਸਿਹਤਮੰਦ ਬੱਚੀ ਨੂੰ ਦਿੱਤਾ ਜਨਮ

Published on

----------- Advertisement -----------

ਏਮਜ਼ ਦੇ ਟਰਾਮਾ ਸੈਂਟਰ ਵਿੱਚ ਦਿਮਾਗ਼ ਦੇ ਚਾਰ ਵੱਡੇ ਆਪ੍ਰੇਸ਼ਨਾਂ ਤੋਂ ਬਾਅਦ ਕਰੀਬ ਸੱਤ ਮਹੀਨਿਆਂ ਤੋਂ ਬੇਹੋਸ਼ੀ(ਕੋਮਾ) ਦੀ ਹਾਲਤ ਵਿੱਚ ਰਹੀ ਗਰਭਵਤੀ ਔਰਤ ਨੇ ਹਾਲ ਹੀ ਵਿੱਚ ਏਮਜ਼ ਵਿੱਚ ਇੱਕ ਬੱਚੀ ਨੂੰ ਜਨਮ ਦਿੱਤਾ ਹੈ। ਏਮਜ਼ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਬੱਚੀ ਪੂਰੀ ਤਰ੍ਹਾਂ ਤੰਦਰੁਸਤ ਹੈ। ਖਾਸ ਗੱਲ ਇਹ ਹੈ ਕਿ ਏਮਜ਼ ਦੇ ਗਾਇਨੀਕੋਲੋਜੀ ਵਿਭਾਗ ਦੇ ਡਾਕਟਰਾਂ ਨੇ ਹਾਦਸੇ ਦਾ ਸ਼ਿਕਾਰ ਹੋਈ ਇਸ ਗਰਭਵਤੀ ਔਰਤ ਦੀ ਨਾਰਮਲ ਡਿਲੀਵਰੀ ਕਰਵਾਈ।
ਡਾਕਟਰਾਂ ਦਾ ਕਹਿਣਾ ਹੈ ਕਿ 31 ਮਾਰਚ ਨੂੰ ਇੱਕ ਸੜਕ ਹਾਦਸੇ ਵਿੱਚ ਪੀੜਤਾ ਦੇ ਗੰਭੀਰ ਸੱਟਾਂ ਲੱਗੀਆਂ ਸਨ। ਹਾਦਸੇ ਚ ਉਸ ਦੇ ਦਿਮਾਗ ‘ਤੇ ਗੰਭੀਰ ਸੱਟ ਲੱਗ ਗਈ। ਉਸ ਸਮੇਂ ਉਹ ਛੇ ਹਫ਼ਤਿਆਂ ਦੀ ਗਰਭਵਤੀ ਸੀ। ਅਗਲੇ ਦਿਨ 1 ਅਪ੍ਰੈਲ ਨੂੰ ਉਸ ਨੂੰ ਦਿੱਲੀ ਲਿਆਂਦਾ ਗਿਆ ਅਤੇ ਇਲਾਜ ਲਈ ਏਮਜ਼ ਦੇ ਟਰੌਮਾ ਸੈਂਟਰ ਵਿੱਚ ਭਰਤੀ ਕਰਵਾਇਆ ਗਿਆ। ਜਦੋਂ ਉਹ ਏਮਜ਼ ਟਰਾਮਾ ਸੈਂਟਰ ਪਹੁੰਚੀ ਤਾਂ ਉਹ ਬੇਹੋਸ਼ ਸੀ। ਉਹ ਠੀਕ ਤਰ੍ਹਾਂ ਨਾਲ ਸਾਹ ਵੀ ਨਹੀਂ ਲੈ ਸਕਦੀ ਸੀ। ਇਸ ਕਾਰਨ ਡਾਕਟਰਾਂ ਨੇ ਉਸ ਨੂੰ ਵੈਂਟੀਲੇਟਰ ਦਾ ਸਹਾਰਾ ਦਿੱਤਾ।
ਏਮਜ਼ ਪਹੁੰਚ ਕੇ ਟਰਾਮਾ ਸੈਂਟਰ ਦੇ ਗਾਇਨੀਕੋਲੋਜੀ ਵਿਭਾਗ ਦੇ ਡਾਕਟਰਾਂ ਨੇ ਔਰਤ ਦੀ ਸਿਹਤ ਦੀ ਜਾਂਚ ਕੀਤੀ। ਇਸ ਦੌਰਾਨ ਪਤਾ ਲੱਗਾ ਕਿ ਭਰੂਣ ਸੁਰੱਖਿਅਤ ਹੈ। 18ਵੇਂ ਹਫ਼ਤੇ ਦੀ ਅਲਟਰਾਸਾਊਂਡ ਰਿਪੋਰਟ ਵਿੱਚ ਭਰੂਣ ਦਾ ਵਿਕਾਸ ਸਹੀ ਪਾਇਆ ਗਿਆ। ਡਾਕਟਰਾਂ ਦੇ ਪੁੱਛਣ ‘ਤੇ ਪੀੜਤ ਔਰਤ ਦੇ ਪਤੀ ਨੇ ਬੱਚੇ ਨੂੰ ਜਨਮ ਦੇਣ ਦਾ ਫੈਸਲਾ ਕੀਤਾ। ਬੀਤੀ 20 ਅਕਤੂਬਰ ਨੂੰ ਔਰਤ ਨੇ ਬੱਚੀ ਨੂੰ ਜਨਮ ਦਿੱਤਾ। ਡਾਕਟਰਾਂ ਮੁਤਾਬਕ ਔਰਤ ਅਜੇ ਵੀ ਬੇਹੋਸ਼ੀ(ਕੋਮਾ) ਦੀ ਹਾਲਤ ਵਿਚ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...