ਲੁਧਿਆਣਾ : – ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਣਾ ਸੀ , ਜਿਸ ਨੂੰ ਰੱਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸਾਬਕਾ ਡੀਐਸਪੀ ਬਲਵਿੰਦਰ ਸੇਖੋਂ ਦੇ ਵਕੀਲ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸਿੱਧੂ ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਅਸੀਂ ਹਾਈ ਕੋਰਟ ਤੱਕ ਵੀ ਪਹੁੰਚ ਕਰਾਂਗੇ। ਤੁਹਾਨੂੰ ਦੱਸ ਦੇਈਏ ਕਿ ਹੁਣ CLU ਮਾਮਲੇ ਦੀ ਅਗਲੀ ਸੁਣਵਾਈ 4 ਨਵੰਬਰ ਨੂੰ ਹੋਵੇਗੀ। ਇਸ ਤੋਂ ਪਹਿਲਾਂ 21 ਅਕਤੂਬਰ ਨੂੰ ਉਨ੍ਹਾਂ ਦੀ ਪੇਸ਼ੀ ਲੁਧਿਆਣਾ ‘ਚ ਹੋਈ ਸੀ ਪਰ ਸਿਹਤ ਖ਼ਰਾਬ ਹੋਣ ਕਾਰਨ ਡਾਕਟਰ ਨੇ ਸਫ਼ਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ, ਜਿਸ ਕਾਰਨ ਪੇਸ਼ੀ ਮੁਲਤਵੀ ਕਰ ਦਿੱਤੀ ਗਈ ਸੀ |
----------- Advertisement -----------
ਨਵਜੋਤ ਸਿੱਧੂ ਦੀ ਲੁਧਿਆਣਾ ਅਦਾਲਤ ‘ਚ ਪੇਸ਼ੀ ਰੱਦ, 4 ਨਵੰਬਰ ਨੂੰ ਹੋਵੇਗੀ ਅਗਲੀ ਸੁਣਵਾਈ
Published on
----------- Advertisement -----------












