August 5, 2026, 11:01 am
----------- Advertisement -----------
HomeNewsLatest Newsਟੀ-20 ਵਿਸ਼ਵ ਕੱਪ: ਇੰਗਲੈਂਡ-ਆਸਟ੍ਰੇਲੀਆ ਮੈਚ ਮੀਂਹ ਕਾਰਨ ਰੱਦ

ਟੀ-20 ਵਿਸ਼ਵ ਕੱਪ: ਇੰਗਲੈਂਡ-ਆਸਟ੍ਰੇਲੀਆ ਮੈਚ ਮੀਂਹ ਕਾਰਨ ਰੱਦ

Published on

----------- Advertisement -----------

ਟੀ-20 ਵਿਸ਼ਵ ਕੱਪ ਦੇ ਗਰੁੱਪ 1 ਵਿੱਚ ਅੱਜ ਸਭ ਤੋਂ ਵੱਡਾ ਮੈਚ ਹੋਣ ਵਾਲਾ ਸੀ। ਮੈਲਬੌਰਨ ਕ੍ਰਿਕਟ ਗਰਾਊਂਡ ਯਾਨੀ ਕਿ ਐਮਸੀਜੀ ਵਿੱਚ ਆਸਟਰੇਲੀਆ ਅਤੇ ਇੰਗਲੈਂਡ ਆਹਮੋ-ਸਾਹਮਣੇ ਹੋਣ ਜਾ ਰਹੇ ਸਨ। ਮੈਚ ਦੁਪਹਿਰ 1:30 ਵਜੇ ਸ਼ੁਰੂ ਹੋਣਾ ਸੀ ਪਰ ਮੀਂਹ ਕਾਰਨ ਮੈਚ ਰੱਦ ਕਰ ਦਿੱਤਾ ਗਿਆ ਹੈ। ਇਹ ਮੈਚ ਦੋਵਾਂ ਟੀਮਾਂ ਲਈ ਬਹੁਤ ਮਹੱਤਵਪੂਰਨ ਸੀ। ਇਸ ਦਾ ਕਾਰਨ ਇਹ ਹੈ ਕਿ ਆਸਟ੍ਰੇਲੀਆ ਅਤੇ ਇੰਗਲੈਂਡ ਇਕ-ਇਕ ਮੈਚ ਹਾਰ ਚੁੱਕੇ ਹਨ। ਮੈਚ ਮੀਂਹ ਕਾਰਨ ਰੱਦ ਹੋ ਗਿਆ ਅਤੇ ਦੋਵਾਂ ਟੀਮਾਂ ਨੂੰ 1-1 ਅੰਕ ਦਿੱਤਾ ਗਿਆ ਹੈ। ਇਸ ਤੋਂ ਬਾਅਦ ਗਰੁੱਪ 1 ਦੀ ਅੰਕ ਸੂਚੀ ਵਿਚ ਇੰਗਲੈਂਡ ਅਤੇ ਆਸਟ੍ਰੇਲੀਆ 3-3 ਅੰਕਾਂ ਨਾਲ ਕ੍ਰਮਵਾਰ ਦੂਜੇ ਅਤੇ ਚੌਥੇ ਸਥਾਨ ‘ਤੇ ਹਨ। ਬਰਾਬਰ ਅੰਕ ਹੋਣ ਦੇ ਬਾਵਜੂਦ ਨੈੱਟ ਰਨ ਰੇਟ ਕਾਰਨ ਉਨ੍ਹਾਂ ਦੀ ਰੈਂਕਿੰਗ ‘ਚ ਫਰਕ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾ ਅਫਗਾਨਿਸਤਾਨ ਅਤੇ ਆਇਰਲੈਂਡ ਵਿਚਾਲੇ ਟੀ-20 ਵਿਸ਼ਵ ਕੱਪ ਦਾ ਮੈਚ ਵੀ ਮੈਲਬੋਰਨ ‘ਚ ਮੀਂਹ ਕਾਰਨ ਨਹੀਂ ਹੋ ਸਕਿਆ। ਸ਼ੁੱਕਰਵਾਰ ਨੂੰ ਹੋਣ ਵਾਲੇ ਇਸ ਮੈਚ ‘ਚ ਟਾਸ ਵੀ ਨਹੀਂ ਹੋ ਸਕਿਆ। ਲਗਾਤਾਰ ਮੀਂਹ ਕਾਰਨ ਮੈਚ ਰੱਦ ਕਰਨਾ ਪਿਆ। ਇਸ ਕਾਰਨ ਦੋਵੇਂ ਟੀਮਾਂ ਨੂੰ 1-1 ਅੰਕ ਮਿਲਿਆ। ਦੋਵਾਂ ਟੀਮਾਂ ਅਫਗਾਨਿਸਤਾਨ ਅਤੇ ਆਇਰਲੈਂਡ ਦੇ ਕਪਤਾਨਾਂ ਨੇ ਮੁਕਾਬਲਾ ਨਾ ਹੋਣ ‘ਤੇ ਨਿਰਾਸ਼ਾ ਜ਼ਾਹਰ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...

ਜਦੋਂ ਈ-20 ਨਾਲ ਮਾਈਲੇਜ ਘਟ ਰਹੀ ਹੈ, ਇੰਜਣ ਖਰਾਬ ਹੋ ਰਹੇ ਹਨ ਤਾਂ ਮੋਦੀ ਜੀ ਜ਼ਬਰਦਸਤੀ ਕਿਉਂ ਥੋਪ ਰਹੇ ਹਨ?- ਮਨੀਸ਼ ਸਿਸੋਦੀਆ

ਨਵੀਂ ਦਿੱਲੀ 4 ਅਗਸਤ:ਈ-20 ਪੈਟਰੋਲ ਦੇ ਵਿਰੋਧ 'ਚ 100 ਲੋਕਾਂ ਨਾਲ ਪ੍ਰਧਾਨ ਮੰਤਰੀ ਨਰਿੰਦਰ...

ਕੇਂਦਰ ਸਰਕਾਰ ਨੇ ਸੰਸਦ ਵਿੱਚ ਮੰਨਿਆ ਕਿ ਈ-20 ਪੈਟਰੋਲ ਨਾਲ ਵਾਹਨਾਂ ਦੀ ਮਾਈਲੇਜ ਘਟਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 4 ਅਗਸਤ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿਧਾਨ...

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...