September 27, 2026, 10:02 am
----------- Advertisement -----------
HomeNewsLatest Newsਉੱਤਰਾਖੰਡ ਮਾਈਨਿੰਗ ਵਪਾਰੀ ਦੇ ਦੋ ਕਾਤਲਾਂ ਸਮੇਤ ਬੰਬੀਹਾ ਗੈਂਗ ਦੇ ਚਾਰ ਸ਼ੂਟਰ...

ਉੱਤਰਾਖੰਡ ਮਾਈਨਿੰਗ ਵਪਾਰੀ ਦੇ ਦੋ ਕਾਤਲਾਂ ਸਮੇਤ ਬੰਬੀਹਾ ਗੈਂਗ ਦੇ ਚਾਰ ਸ਼ੂਟਰ ਪੰਜਾਬ ਤੋਂ ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ, 28 ਅਕਤੂਬਰ 2022 : – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਸ.ਏ.ਐਸ.ਨਗਰ ਦੇ ਪਿੰਡ ਛੱਤ ਤੋਂ ਉੱਤਰਾਖੰਡ ਮਾਈਨਿੰਗ ਵਪਾਰੀ ਦੀ ਹੱਤਿਆ ਕਰਨ ਵਾਲੇ ਦੋ ਹਮਲਾਵਰਾਂ ਸਮੇਤ ਦਵਿੰਦਰ ਬੰਬੀਹਾ ਗੈਂਗ ਦੇ ਚਾਰ ਸ਼ੂਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਕਾਸ਼ੀਪੁਰ ਦੇ ਕੁੰਡੇਸ਼ਵਰੀ ਪਿੰਡ ਵਿੱਚ ਮਾਈਨਿੰਗ ਵਪਾਰੀ ਮਹਿਲ ਸਿੰਘ (70) ਦੀ ਉਸ ਦੇ ਘਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਇਹ ਆਪ੍ਰੇਸ਼ਨ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ), ਕਾਊਂਟਰ ਇੰਟੈਲੀਜੈਂਸ (ਸੀਆਈ) ਪੰਜਾਬ, ਜ਼ਿਲ੍ਹਾ ਪੁਲਿਸ ਊਧਮ ਸਿੰਘ ਨਗਰ ਉੱਤਰਾਖੰਡ, ਸਪੈਸ਼ਲ ਸੈੱਲ ਦਿੱਲੀ ਅਤੇ ਜ਼ਿਲ੍ਹਾ ਪੁਲਿਸ ਐਸਏਐਸ ਨਗਰ ਵੱਲੋਂ ਸਾਂਝੇ ਤੌਰ ‘ਤੇ ਕੀਤਾ ਗਿਆ ਸੀ।

ਉਹਨਾਂ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਸਾਧੂ ਸਿੰਘ, ਜਗਦੀਸ਼ ਸਿੰਘ ਉਰਫ਼ ਦੀਸ਼ਾ, ਮਨਪ੍ਰੀਤ ਸਿੰਘ ਉਰਫ਼ ਮਨੀ ਉਰਫ਼ ਚੂਚੀ, ਜਸਪ੍ਰੀਤ ਸਿੰਘ ਉਰਫ਼ ਲੌਕ ਸਾਰੇ ਵਾਸੀ ਜ਼ਿਲ੍ਹਾ ਮਾਨਸਾ ਵਜੋਂ ਹੋਈ ਹੈ।
ਉਹਨਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕੋਲੋਂ ਇੱਕ .30 ਬੋਰ ਪਿਸਟਲ ਸਮੇਤ ਦੋ ਮੈਗਜ਼ੀਨਾਂ ਅਤੇ ਸੱਤ ਜਿੰਦਾ ਕਾਰਤੂਸ; 9 ਐਮਐਮ ਪਿਸਟਲ ਸਮੇਤ ਇੱਕ ਮੈਗਜ਼ੀਨ; ਤੁਰਕੀ ਦੀ ਬਣੀ 9 ਐਮਐਮ ਮਸ਼ੀਨ-ਪਿਸਟਲ ਸਣੇ 31 ਕਾਰਤੂਸਾਂ ਦੀ ਸਮਰੱਥਾ ਵਾਲੀ ਮੈਗਜ਼ੀਨ ਸਮੇਤ ਤਿੰਨ ਮੈਗਜ਼ੀਨਾਂ ਅਤੇ 19 ਜਿੰਦਾ ਕਾਰਤੂਸ ਤੋਂ ਇਲਾਵਾ ਇੱਕ ਅਪਾਚੀ ਮੋਟਰਸਾਈਕਲ ਬਰਾਮਦ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਸਾਧੂ ਸਿੰਘ ਅਤੇ ਮਨਪ੍ਰੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਗੈਂਗਸਟਰ ਤੋਂ ਅੱਤਵਾਦੀ ਬਣੇ ਅਰਸ਼ਦੀਪ ਸਿੰਘ ਉਰਫ ਅਰਸ਼ ਡੱਲਾ ਅਤੇ ਸੁਖਦੂਲ ਸਿੰਘ ਉਰਫ ਸੁੱਖਾ ਦੁੱਨੇਕੇ ਦੇ ਨਿਰਦੇਸ਼ਾਂ ‘ਤੇ ਮਾਈਨਿੰਗ ਵਪਾਰੀ ਮਹਿਲ ਸਿੰਘ ਦਾ ਕਤਲ ਕੀਤਾ ਸੀ ਜਦੋਂਕਿ ਗ੍ਰਿਫਤਾਰ ਕੀਤੇ ਗਏ ਹੋਰ ਦੋ ਵਿਅਕਤੀਆਂ ਨੇ ਉਨ੍ਹਾਂ ਨੂੰ ਹਥਿਆਰ, ਲੌਜਿਸਟਿਕਸ ਸਹਾਇਤਾ ਪ੍ਰਦਾਨ ਕਰਨ ਦੇ ਨਾਲ ਨਾਲ ਮ੍ਰਿਤਕ ਦੇ ਘਰ ਦੀ ਰੇਕੀ ਵੀ ਕੀਤੀ ਸੀ।

ਉਨ੍ਹਾਂ ਕਿਹਾ ਕਿ ਫੜੇ ਗਏ ਵਿਅਕਤੀ ਪੰਜਾਬ ਦੇ ਇਲਾਕੇ ਅਤੇ ਹੋਰ ਗੁਆਂਢੀ ਸੂਬਿਆਂ ਵਿੱਚ ਹੋਰ ਵੀ ਘਿਨਾਉਣੇ ਅਪਰਾਧ ਕਰਨ ਦੀ ਸਾਜ਼ਿਸ਼ ਰਚ ਰਹੇ ਸਨ ਜਿਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਇਸ ਸਬੰਧੀ ਥਾਣਾ ਜ਼ੀਰਕਪੁਰ ਜ਼ਿਲ੍ਹਾ ਐਸ.ਏ.ਐਸ ਨਗਰ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 392, 384, 473, 120ਬੀ ਅਤੇ ਅਸਲਾ ਐਕਟ ਦੀਆਂ ਧਾਰਾਵਾਂ 25(7) ਅਤੇ (8) ਦੇ ਤਹਿਤ ਐਫਆਈਆਰ ਨੰਬਰ 441 ਮਿਤੀ 28-10-2022 ਦਰਜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...